ਸੁਨਾਮ : ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਮੀਟਿੰਗ ਰਾਮ ਸਰੂਪ ਢੈਪਈ ਦੀ ਪ੍ਰਧਾਨਗੀ ਹੇਠ ਪੈਨਸ਼ਨ ਭਵਨ ਸੁਨਾਮ ਵਿਖੇ ਹੋਈ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸਦੀਵੀ ਵਿਛੋੜਾ ਦੇ ਗਏ ਸਾਥੀਆਂ ਨੂੰ ਸਰਧਾਂਜਲੀ ਭੇਟ ਕੀਤੀ। ਪੈਨਸ਼ਨਰਾਂ ਦੀਆਂ ਬੈਂਕਾ ਨਾਲ ਸੰਬੰਧਿਤ ਸਮੱਸਿਆਵਾਂ ਅਤੇ ਮਿਲਣ ਵਾਲੇ ਬਕਾਇਆ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਜਿਲੇਦਾਰ, ਪਵਨ ਸਰਮਾ, ਜੀਤ ਸਿੰਘ ਬੰਗਾ, ਬਿਰਜ ਲਾਲ ਧੀਮਾਨ, ਦਰਸਨ ਸਿੰਘ ਭਰੂਰ, ਭੁਪਿੰਦਰ ਸਿੰਘ ਛਾਜਲੀ, ਦਰਸਨ ਸਿੰਘ ਮੱਟੂ, ਅੰਗਰੇਜ਼ ਸਿੰਘ ਚੀਮਾਂ, ਸ੍ਰੀਰਾਮ ਗਰਗ, ਛੱਜੂ ਰਾਮ ਜਿੰਦਲ ਨੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਅਤੇ ਫਿਰਕੂ ਨੀਤੀਆਂ ਦੀ ਜੋਰਦਾਰ ਨਿਖੇਧੀ ਕੀਤੀ। ਪੈਨਸ਼ਨਰਾਂ ਨੇ ਦੇਸ਼ ਵਿਆਪੀ ਟਰੇਡ ਯੂਨੀਅਨਾਂ ਵੱਲੋਂ 9 ਜੁਲਾਈ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਦੀ ਪੁਰਜੋਰ ਹਮਾਇਤ ਕਰਦਿਆਂ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿਤਾ। ਮੀਟਿੰਗ ਵਿੱਚ ਦੋ ਨਵੇਂ ਮੈਬਰ ਟੇਕ ਸਿੰਘ ਅਤੇ ਦਰਸ਼ਨ ਸਿੰਘ ਪੰਜਾਬ ਪੁਲਿਸ ਐਸੋਸੀਏਸ਼ਨ ਵਿੱਚ ਸ਼ਾਮਿਲ ਹੋਏ। ਜਿਨ੍ਹਾਂ ਦਾ ਐਸੋਸੀਏਸ਼ਨ ਦੇ ਆਗੂਆਂ ਨੇ ਹਾਰ ਪਾ ਕੇ ਜੋਰਦਾਰ ਸਵਾਗਤ ਕੀਤਾ। ਐਸੋਸੀਏਸ਼ਨ ਦੇ ਪ੍ਰਧਾਨ ਰਾਮ ਸਰੂਪ ਢੈਪਈ ਨੇ ਪੈਨਸ਼ਨਰਾਂ ਨੂੰ ਭਾਰਤ ਬੰਦ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ।