Sunday, November 02, 2025

Chandigarh

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼

July 09, 2025 12:29 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਬੀਐਸਐਫ ਅਤੇ ਰਾਜਸਥਾਨ ਪੁਲਿਸ ਨਾਲ ਮਿਲ ਕੇ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਰਾਜਸਥਾਨ ਦੇ ਬਾੜਮੇਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ 60 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।

ਇਹ ਨੈੱਟਵਰਕ ਪਾਕਿਸਤਾਨ ਸਥਿਤ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ ਸਥਿਤ ਸਾਥੀ ਜੋਬਨ ਕਲੇਰ ਦੁਆਰਾ ਚਲਾਇਆ ਜਾ ਰਿਹਾ ਸੀ। ਇਸ ਕਾਰਵਾਈ ਬਾਰੇ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘x’ ‘ਤੇ ਸਾਂਝੀ ਕੀਤੀ।

ਉਨਾਂ ਕਿਹਾ ਕਿ “ਇੱਕ ਵੱਡੀ ਕਾਰਵਾਈ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋ ਬੀ.ਐਸ.ਐਫ. ਅਤੇ ਰਾਜਸਥਾਨ ਪੁਲਿਸ ਦੇ ਸਹਿਯੋਗ ਨਾਲ ਪਾਕਿਸਤਾਨ ਅਧਾਰਤ ਸਮੱਗਲਰ ਤਨਵੀਰ ਸ਼ਾਹ ਅਤੇ ਕੈਨੇਡਾ ਅਧਾਰਤ ਹੈਂਡਲਰ ਜੋਬਨ ਕਲੇਰ ਵੱਲੋਂ ਚਲਾਏ ਜਾ ਰਹੇ ਅੰਤਰਰਾਸ਼ਟਰੀ ਨਸ਼ਾ ਗਿਰੋਹ ਦਾ ਪਰਦਾਫਾਸ਼ ਕਰਦਿਆਂ 60.302 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਅੰਤਰਰਾਸ਼ਟਰੀ ਸਰਹੱਦ ਨੇੜੇ ਬਾੜਮੇਰ , ਰਾਜਸਥਾਨ ਤੋਂ ਬਰਾਮਦ ਕੀਤੀ ਗਈ ਹੈ। ਪੰਜਾਬ, ਹਰਿਆਣਾ, ਰਾਜਸਥਾਨ ਅਤੇ ਜੰਮੂ-ਕਸ਼ਮੀਰ ‘ਚੋਂ 9 ਮੁੱਖ ਕਾਰਕੁੰਨਾਂ ਅਤੇ ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੰਜਾਬ ਪੁਲਿਸ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਨਸ਼ੇ ਅਧਾਰਤ ਅੱਤਵਾਦ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ