Wednesday, July 09, 2025

Chandigarh

ਮੋਹਾਲੀ ਪੁਲਿਸ ਨੇ 48 ਘੰਟਿਆਂ ਦੇ ਅੰਦਰ ਅੰਦਰ ਹੀ ਅਗਵਾ ਅਤੇ ਅੰਨ੍ਹੇ ਕਤਲ ਦਾ ਮਾਮਲਾ ਸੁਲਝਾਇਆ, 2 ਗ੍ਰਿਫ਼ਤਾਰੀ

July 09, 2025 01:05 PM
SehajTimes

ਮੋਹਾਲੀ : ਮੋਹਾਲੀ ਪੁਲਿਸ ਵੱਲੋਂ ਮਿਤੀ 3 ਜੁਲਾਈ ਦੀ ਰਾਤ ਨੂੰ ਥਾਣਾ ਆਈ.ਟੀ. ਸਿਟੀ ਏਰੀਆ ਵਿਚ ਅਗਵਾ ਵਿਅਕਤੀ ਅਤੇ ਉਸਦੇ “ਬਲਾਇੰਡ ਮਰਡਰ” ਨੂੰ ਸਿਰਫ 48 ਘੰਟਿਆਂ ਦੇ ਅੰਦਰ ਅੰਦਰ ਟਰੇਸ ਕਰਕੇ 2 ਦੋਸ਼ਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਐੱਸ ਪੀ ਮੁਹਾਲੀ ਸੌਰਵ ਜਿੰਦਲ ਨੇ ਦੱਸਿਆ ਕਿ ਐੱਸ ਐੱਸ ਪੀ ਮੋਹਲੀ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਅੱਗੇ ਦੱਸਿਆ ਕਿ ਮਿਤੀ 04 ਜੁਲਾਈ ਨੂੰ ਕਾਹੁਲ ਸੇਹਾਜ ਵਾਸੀ ਮਕਾਨ ਨੰਬਰ 2770 ਬਲਾਕ ਸੀ ਏਰੋਸਿਟੀ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਬਿਆਨਾਂ ਦੇ ਅਧਾਰ ਤੇ ਨਾਮਲੂਮ ਵਿਅਕਤੀਆਂ ਤੇ ਵੱਖ ਵੱਖ ਧਾਰਾਵਾਂ ਤਹਿਤ ਮੁਕਦਮਾ ਨੰਬਰ 86 ਬੀ.ਐਨ.ਸੀ ਥਾਣਾ, ਆਈ.ਟੀ. ਸਿਟੀ, ਜ਼ਿਲ੍ਹਾ ਐਸ.ਏ.ਐਸ ਨਗਰ ਦਰਜ ਰਜਿਸਟਰ ਕੀਤਾ ਗਿਆ ਸੀ ਕਿ ਉਸਦਾ ਪਿਤਾ ਮਿਤੀ 03.07.2025 ਕਿਸੇ ਹੋਰ ਵਿਅਕਤੀ ਨਾਲ ਦਿਨ ਵਿੱਚ ਚੱਲੇ ਗਏ ਸੀ। ਜੋ ਉਸ ਰਾਤ ਘਰ ਵਾਪਸ ਨਹੀਂ ਆਇਆ। ਜਿਸਦੀ ਉਸਦੇ ਪਰਿਵਾਰਿਕ ਮੈਂਬਰਾਂ ਵੱਲੋਂ ਲਗਾਤਾਰ ਭਾਲ ਕੀਤੀ ਗਈ। ਭਾਲ ਕਰਨ ਤੇ ਗੁੰਮਸ਼ੁਦਾ ਵਿਅਕਤੀ ਅਮਰਜੀਤ ਸਿੰਘ ਸੇਹਾਜ ਦਾ ਕੁੱਝ ਵੀ ਪਤਾ ਨਾ ਲੱਗਣ ਤੇ ਮੁਦੱਈ ਮੁਕਦਮਾ ਵੱਲੋਂ ਥਾਣਾ ਆਈ ਟੀ ਸਿਟੀ ਵਿਖੇ ਗੁੰਮਸ਼ੁਦਗੀ ਸਬੰਧੀ ਇਤਲਾਹ ਦਿੱਤੀ ਗਈ ਸੀ। ਜਿਸ ਪਰ ਮੁੱਕਦਮਾ ਉਕਤ ਦਰਜ ਕਰਕੇ ਤਫਤੀਸ ਸ਼ੁਰੂ ਕੀਤੀ ਗਈ। ਐਸ.ਐਸ.ਪੀ. ਮੋਹਾਲੀ ਵੱਲੋਂ ਮੁੱਕਦਮਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੌਰਵ ਜਿੰਦਲ ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਤਲਵਿੰਦਰ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ (ਓਪਰੇਸ਼ਨ) ਜ਼ਿਲ੍ਹਾ ਐਸ.ਏ ਐਸ ਨਗਰ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਹਰਸਿਮਰਨ ਸਿੰਘ ਬੱਲ ਡੀ ਐੱਸ ਪੀ ਸਿਟੀ-2 ਮੋਹਾਲੀ, ਜਤਿੰਦਰ ਚੌਹਾਨ, ਪੀ.ਪੀ.ਐਸ (ਹੋਮੀਸਾਇਡ) ਮੁਹਾਲੀ ਅਤੇ ਵਾਧੂ ਚਾਰਜ ਉਪ-ਕਪਤਾਨ ਪੁਲਿਸ ਮੁਹਾਲੀ, ਵਿੱਚ ਸੀ.ਆਈ.ਏ ਅਤੇ ਮੁੱਖ ਅਫਸਰ ਥਾਣਾ ਆਈ ਟੀ ਸਿਟੀ ਮੁਹਾਲੀ ਨੂੰ ਸਾਂਝੇ ਤੌਰ ਤੇ ਕਾਰਵਾਈ ਕਰਨ ਲਈ ਬਲਾਇੰਡ ਮਰਡਰ ਨੂੰ ਹਰ ਸੰਭਵ ਕੋਸ਼ਿਸ਼ ਕਰਕੇ ਟਰੇਸ ਕਰਨ ਦਾ ਟਾਸਕ ਦਿੱਤਾ ਗਿਆ ਸੀ। ਜਿਸਤੇ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਅਤੇ ਉਹਨਾਂ ਦੀ ਟੀਮ ਵੱਲੋਂ ਸਤਵਿੰਦਰ ਸਿੰਘ ਮੁੱਖ ਅਫਸਰ ਥਾਣਾ ਆਈ.ਟੀ ਸਿਟੀ ਨਾਲ ਸਾਂਝੇ ਤੌਰ ਤੇ ਕਾਰਵਾਈ ਕਰਦੇ ਹੋਏ ਟੈਕਨੀਕਲ ਢੰਗ ਅਤੇ ਹਿਊਮਨ ਸੋਰਸ ਰਾਹੀਂ ਬਲਾਇੰਡ ਮਰਡਰ ਨੂੰ ਟਰੇਸ ਕਰਦੇ ਹੋਏ 02 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਦੌਰਾਨੇ ਤਫਤੀਸ਼ ਦੋਸ਼ੀਆਂ ਦੀ ਪੁੱਛ ਗਿੱਛ ਤੇ ਚੌਕੀ ਮੋਰਨੀ, ਥਾਣਾ ਚੰਡੀਮੰਦਰ, ਜ਼ਿਲ੍ਹਾ ਪੰਚਕੁਲਾ ਦੇ ਏਰੀਆ ਵਿਚ ਅਗਵਾ ਹੋਏ ਵਿਅਕਤੀ ਦੀ ਡੈਡ ਬਾਡੀ ਨੂੰ ਰਿਕਵਰ ਕੀਤਾ ਗਿਆ ਅਤੇ ਮੁੱਕਦਮਾ ਵਿੱਚ ਜੁਰਮ 103, 3(5) ਬੀ.ਐਨ.ਐਸ ਦਾ ਵਾਧਾ ਕੀਤਾ ਗਿਆ। ਪੁੱਛ-ਗਿੱਛ ਤੇ ਪਤਾ ਲੱਗਾ ਕਿ ਦੋਸ਼ੀ ਬਲਜਿੰਦਰ ਸਿੰਘ ਭੁੱਲਰ ਦੇ ਲਾਇਸੰਸ ਅਸਲ 30 ਬੋਰ ਪਿਸਟਲ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਨਾਮ ਪਤਾ ਦੋਸ਼ੀ:-

ਦੋਸ਼ੀ ਬਿਕਰਮ ਸਿੰਘ ਪੁੱਤਰ ਰਣਜੀਤ ਸਿੰਘ ਪੁੱਤਰ ਸੁਰੇਨ ਸਿੰਘ ਵਾਸੀ ਮਕਾਨ ਕਿਰਾਏਦਾਰ ਫਲੈਟ ਨੰਬਰ 1402 ਫਾਲਕਨ ਵਿਊ ਸੈਕਟਰ 6 ਏ ਮੋਹਾਲੀ ਪੱਕਾ ਪਤਾ ਮਕਾਨ ਨੰਬਰ 2770 ਆਈ ਟੀ ਸਿਟੀ ਮੋਹਾਲੀ ਅਤੇ ਬਲਜਿੰਦਰ ਸਿੰਘ ਭੁੱਲਰ ਪੁੱਤਰ ਸੁਖਚੈਨ ਸਿੰਘ ਪੁੱਤਰ ਮਦਨ ਸਿੰਘ ਵਾਸੀ ਮਕਾਨ ਨੰਬਰ 663 ਵਾਰਡ ਨੰਬਰ 1 ਮਲੋਟ ਸਿਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਹਾਲ ਵਾਸੀ ਮਕਾਨ ਨੰਬਰ 603 ਏ.ਅਲਫੀਨਟੀ ਗਰੀਨ ਏਅਰਪੋਰਟ ਰੋਡ ਜੀਰਕਪੁਰ।
ਦੋਸ਼ੀ ਦੀ ਪੱਛਗਿੱਛ ਦਾ ਵੇਰਵਾ:-
ਦੋਸ਼ੀ ਬਿਕਰਮ ਸਿੰਘ ਅਤੇ ਬਲਜਿੰਦਰ ਸਿੰਘ ਭੁੱਲਰ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਉਹ ਪ੍ਰਾਪਰਟੀ ਡੀਲਰ ਦਾ ਕੰਮ ਕਾਰ ਕਰਦੇ ਹੈ। ਜਿਸਨੇ ਆਪਣੀ ਪੁੱਛਗਿੱਛ ਤੇ ਮੰਨਿਆ ਕਿ ਮਿਤੀ 03.07.2025 ਨੂੰ ਰਾਤ ਸਮੇਂ ਉਸਨੇ ਮ੍ਰਿਤਕ ਅਮਰਜੀਤ ਸਿੰਘ ਸੋਹਾਜ ਨੂੰ ਬਲਾਕ ਸੀ ਵਿੱਚ ਆਪਣੇ ਨਾਲ ਗੱਡੀ ਵਿੱਚ ਬਿਠਾਕੇ ਲੈ ਗਏ ਸੀ। ਤੇ ਉਸਨੂੰ ਕਿਹਾ ਕਿ ਤੂੰ ਆਪਣੇ ਘਰ ਤੋਂ 31/40 ਲੱਖ ਰੁਪਏ ਮੰਗਵਾਕੇ ਤੇ ਸਾਨੂੰ ਦੇ, ਜਿਸ ਤੇ ਮ੍ਰਿਤਕ ਅਮਰਜੀਤ ਸਿੰਘ ਸੇਹਾਜ ਨੇ ਮਨ੍ਹਾ ਕਰ ਦਿਤਾ ਤੇ ਉਕਤ ਵਿਅਕਤੀਆ ਨੇ ਮ੍ਰਿਤਕ ਅਮਰਜੀਤ ਸਿੰਘ ਸੋਹਾਜ ਨੂੰ ਮੋਰਨੀ ਹਿੱਲ ਲਿਜਾਕੇ ਗੋਲੀਆ ਮਾਰਕੇ ਮਾਰ ਦਿਤਾ ਅਤੇ ਉਥੇ ਜੰਗਲ ਵਿੱਚ ਸਿਟ ਦਿੱਤਾ ਸੀ ਅਤੇ ਮੌਕਾ ਤੋਂ ਫਰਾਰ ਹੋ ਗਏ ਸਨ । ਦੋਸ਼ੀਆ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੀ ਨਿਸ਼ਾਨ ਦੇਹੀ ਤੇ ਮ੍ਰਿਤਕ ਅਮਰਜੀਤ ਸਿੰਘ ਦੀ ਲਾਸ਼ ਨੂੰ ਰਿਕਵਰ ਕੀਤਾ ਗਿਆ ਹੈ।
ਬ੍ਰਾਮਦਗੀ ਦਾ ਵੇਰਵਾ:-
ਵਾਰਦਾਤ ਵਿੱਚ ਵਰਤੀ ਗਈ ਗੱਡੀ ਅਤੇ ਹਥਿਆਰ ਦੀ ਪੂਰੀ ਜਾਣਕਾਰੀ ਹਾਸਲ ਹੋ ਗਈ ਹੈ ਜੋ ਰਿਕਵਰ ਕੀਤੇ ਜਾ ਰਹੇ ਹਨ। ਦੋਸ਼ੀਆਂ ਦਾ 04 ਦਿਨਾਂ ਦਾ ਰਿਮਾਂਡ ਹਸਲ ਕੀਤਾ ਗਿਆ ਹੈ, ਜਲਦ ਹੀ ਹੋਰ ਵੀ ਖੁਲਾਸੇ ਹੋ ਸਕਦੇ ਹਨ।

Have something to say? Post your comment

 

More in Chandigarh

ਪੰਜਾਬ ਨੂੰ ਬਾਲ ਵਿਆਹ ਮੁਕਤ ਸੂਬਾ ਬਣਾਉਣ ਲਈ ਮਾਨ ਸਰਕਾਰ ਵੱਲੋਂ ਤੇਜ਼ ਕਾਰਵਾਈ -119 ਮਾਮਲੇ ਰੋਕੇ: ਡਾ.ਬਲਜੀਤ ਕੌਰ

ਪੰਜਾਬ ਸਰਕਾਰ ਗੋਲਡਨ-ਆਵਰ ਐਮਰਜੈਂਸੀ ਲਈ ਮੈਡੀਕਲ ਅਫਸਰਾਂ ਨੂੰ ਐਡਵਾਂਸਡ ਕ੍ਰਿਟੀਕਲ ਕੇਅਰ ਸਿਖਲਾਈ ਦੇਵੇਗੀ

ਪੰਜਾਬ ਪੁਲੀਸ ਨੇ ਸੂਬੇ ਭਰ ਵਿੱਚ 180 ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਲੜੇਗੀ ਤਰਨਤਾਰਨ ਜ਼ਿਮਨੀ ਚੋਣਾਂ, ਪਿਤਾ ਨੇ ਕਿਹਾ- ਛੇਤੀ ਹੀ ਸ਼ੁਰੂ ਕਰਾਂਗੇ ਪ੍ਰਚਾਰ

ਪੰਜਾਬ ਪੁਲਿਸ ਵੱਲੋਂ ਲਾਰੈਂਸ ਗੈਂਗ ਦਾ ਗੈਂਗਸਟਰ ਹਥਿਆਰਾਂ ਸਮੇਤ ਕਾਬੂ

ਸੂਬੇ ਦੇ ਸਨਅਤਕਾਰਾਂ ਵਲੋਂ ਮੱਧ ਪ੍ਰਦੇਸ਼ ਵਿਚ ਹਜ਼ਾਰਾਂ ਕਰੋੜ ਰੁਪਏ ਦੇ ਨਿਵੇਸ਼ ਦਾ ਫੈਸਲਾ ਪੰਜਾਬ ਲਈ ਖਤਰੇ ਦੀ ਘੰਟੀ : ਬਲਬੀਰ ਸਿੱਧੂ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਤੁਰੰਤ ਮੋਹਾਲੀ ਹੱਦਬੰਦੀ ਵਧਾਉਣ ਲਈ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

ਪੰਜਾਬ ਸਰਕਾਰ ਵੱਲੋਂ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਭਾਖੜਾ ਡੈਮ ਵਿਖੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਬਾਰੇ ਕਾਂਗਰਸ ਸਰਕਾਰ ਦਾ ਫੈਸਲਾ ਵਾਪਸ ਲਿਆ