Wednesday, November 26, 2025

Majha

ਪਾਕ-ਆਈ.ਐਸ.ਆਈ. ਹਮਾਇਤ ਪ੍ਰਾਪਤ ਬੀ.ਕੇ.ਆਈ. ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ

July 09, 2025 07:37 PM
SehajTimes

ਜਾਂਚ ਮੁਤਾਬਿਕ ਪਾਕਿਸਤਾਨ-ਆਈ.ਐਸ.ਆਈ. ਸਮਰਥਿਤ ਮਾਡਿਊਲ ਵਿੱਚ ਵਿਦੇਸ਼-ਅਧਾਰਤ ਅੱਤਵਾਦੀਆਂ ਦੀ ਵੀ ਹੈ ਸ਼ਮੂਲੀਅਤ : ਡੀਆਈਜੀ ਏਜੀਟੀਐਫ ਗੁਰਮੀਤ ਚੌਹਾਨ

ਗੁਰਦਾਸਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਪਾਕਿਸਤਾਨ ਦੀ ਆਈਐਸਆਈ ਵੱਲੋਂ ਸਮਰਥਿਤ ਅਤੇ ਪਾਕਿਸਤਾਨ ਵਿੱਚ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਸੰਚਾਲਕ ਹਰਵਿੰਦਰ ਰਿੰਦਾ ਦੁਆਰਾ ਰਚੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰਦਿਆਂ ਗੁਰਦਾਸਪੁਰ ਦੇ ਜੰਗਲੀ ਖੇਤਰ ਵਿੱਚੋਂ ਅੱਤਵਾਦੀ ਹਾਰਡਵੇਅਰ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।

ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਖੇਪ ਵਿੱਚ ਦੋ ਏਕੇ—47 ਰਾਈਫਲਾਂ ਦੇ ਨਾਲ—ਨਾਲ 16 ਜ਼ਿੰਦਾ ਕਾਰਤੂਸ ਅਤੇ ਦੋ ਮੈਗਜ਼ੀਨ, ਅਤੇ ਦੋ ਪੀ—86 ਹੈਂਡ ਗ੍ਰਨੇਡ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੀ ਗਈ ਖੇਪ ਪਾਕਿਸਤਾਨੀ ਏਜੰਸੀਆਂ ਅਤੇ ਹਰਵਿੰਦਰ ਰਿੰਦਾ ਵੱਲੋਂ ਪੰਜਾਬ ਵਿੱਚ ਕਈ ਥਾਵਾਂ ’ਤੇ ਅੱਤਵਾਦੀ ਗਤੀਵਿਧੀਆਂ ਅੰਜਾਮ ਦੇਣ ਲਈ ਇੱਕ ਸੋਚੀ—ਸਮਝੀ ਸਾਜ਼ਿਸ਼ ਤਹਿਤ ਭਾਰਤ ਵਿੱਚ ਭੇਜੀ ਗਈ ਸੀ, ਜਿਸਦਾ ਉਦੇਸ਼ ਪੰਜਾਬ ਦੀ ਅਮਨ—ਸ਼ਾਂਤੀ ਨੂੰ ਭੰਗ ਕਰਨਾ ਸੀ।

ਡੀਜੀਪੀ ਨੇ ਕਿਹਾ ਕਿ ਖੁਫੀਆ ਜਾਣਕਾਰੀ ’ਤੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਏਜੀਟੀਐਫ ਦੀਆਂ ਟੀਮਾਂ ਨੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਗੁਰਦਾਸਪੁਰ ਦੇ ਜੰਗਲੀ ਖੇਤਰ ਵਿੱਚ, ਹਰਵਿੰਦਰ ਰਿੰਦਾ ਗਿਰੋਹ ਦੇ ਕਾਰਕੁੰਨਾਂ ਤੱਕ ਪਹੁੰਚਣ ਤੋਂ ਪਹਿਲਾਂ ਹੀ , ਅੱਤਵਾਦੀ ਹਾਰਡਵੇਅਰ ਖੇਪ ਦਾ ਪਤਾ ਲਗਾਉਣ ਅਤੇ ਜ਼ਬਤ ਕਰਨ ਕਾਮਯਾਬੀ ਹਾਸਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਖੇਪ ਨੂੰ ਪ੍ਰਾਪਤ ਕਰਨ ਵਾਲੇ ਕਾਰਕੁਨਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦੇ ਹੋਏ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਏਜੀਟੀਐਫ ਗੁਰਮੀਤ ਚੌਹਾਨ ਨੇ ਕਿਹਾ ਕਿ ਜਾਂਚ ਵਿੱਚ ਇਸ ਪਾਕਿ—ਆਈਐਸਆਈ ਸਮਰਥਿਤ ਮਾਡਿਊਲ ਵਿੱਚ ਵਿਦੇਸ਼—ਅਧਾਰਤ ਅੱਤਵਾਦੀਆਂ ਦੀ ਸ਼ਮੂਲੀਅਤ ਦਾ ਵੀ ਖੁਲਾਸਾ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਹਥਿਆਰਾਂ ਦੀ ਖੇਪ ਬਰਾਮਦ ਹੋਣ ਦੀ ਸੰਭਾਵਨਾ ਹੈ।

ਡੀਆਈਜੀ ਨੇ ਕਿਹਾ ਕਿ ਗੁਰਦਾਸਪੁਰ ਦੇ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਵਿਖੇ ਵਿਸਫੋਟਕ ਐਕਟ ਅਤੇ ਆਰਮਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

Have something to say? Post your comment

 

More in Majha

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਖੇਤਾਂ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਹੱਤਿਆ ਦਾ ਸ਼ੱਕ ਪੁਲਿਸ ਵੱਲੋਂ ਕੇਸ ਦਰਜ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

58,962 ਸਰਕਾਰੀ ਨੌਕਰੀਆਂ ਇਮਾਨਦਾਰੀ ਨਾਲ ਦਿੱਤੀਆਂ, ਹੁਣ ਨੌਜਵਾਨ ਆਪਣੀ ਨੌਕਰੀ ਇਮਾਨਦਾਰੀ ਨਾਲ ਨਿਭਾਉਣ : ਮੁੱਖ ਮੰਤਰੀ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਏਕੇ -ਸੀਰੀਜ਼ ਅਸਾਲਟ ਰਾਈਫਲਾਂ, ਇੱਕ ਆਧੁਨਿਕ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ