Friday, September 05, 2025

Chandigarh

ਆਰਕੀਟੈਕਚਰ ਵਿਭਾਗ ਆਧੁਨਿਕ ਤੇ ਲੋਕ-ਪੱਖੀ ਬੁਨਿਆਦੀ ਢਾਂਚਾ ਵਿਕਸਤ ਕਰੇਗਾ: ਹਰਭਜਨ ਸਿੰਘ ਈਟੀਓ

July 10, 2025 10:26 AM
SehajTimes

ਚੰਡੀਗੜ੍ਹ : ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਚੰਡੀਗੜ੍ਹ ਵਿਖੇ ਆਰਕੀਟੈਕਚਰ ਵਿਭਾਗ ਦੀ ਇੱਕ ਸਮੀਖਿਆ ਮੀਟਿੰਗ ਕੀਤੀ। ਇਸ ਸਮੀਖਿਆ ਮੀਟਿੰਗ ਵਿੱਚ ਵਿਭਾਗ ਦੀਆਂ ਮੁੱਖ ਪਹਿਲਕਦਮੀਆਂ, ਪ੍ਰਸਤਾਵਿਤ ਬੁਨਿਆਦੀ ਢਾਂਚੇ ਵਿੱਚ ਸੁਧਾਰਾਂ ਅਤੇ ਸਥਾਈ ਇਮਾਰਤਾਂ ਦੇ ਡਿਜ਼ਾਈਨ ਤੇ ਸ਼ਹਿਰੀ ਯੋਜਨਾਬੰਦੀ 'ਤੇ ਪੀ.ਡਬਲਯੂ.ਡੀ. ਅਤੇ ਹੋਰ ਸਰਕਾਰੀ ਵਿਭਾਗਾਂ ਨਾਲ ਸਹਿਯੋਗ ਬਾਰੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ ਗਈ। ਇਸ ਸਮੀਖਿਆ ਵਿੱਚ ਮੁੱਖ ਆਰਕੀਟੈਕਟ ਸ੍ਰੀ ਤਰੁਣ ਗਰਗ, ਐਡੀਸ਼ਨਲ ਚੀਫ ਆਰਕੀਟੈਕਟ ਸ੍ਰੀਮਤੀ ਸਰੋਜ ਅਤੇ ਆਰਕੀਟੈਕਚਰ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਭਾਗ ਵੱਲੋਂ ਬਣਾਏ ਜਾ ਰਹੇ ਸਟੇਡੀਅਮਾਂ, ਹਸਪਤਾਲਾਂ ਅਤੇ ਹੋਰ ਜਨਤਕ ਇਮਾਰਤਾਂ ਦੇ ਸਮਕਾਲੀ ਡਿਜ਼ਾਈਨਾਂ ਵਿੱਚ ਡੂੰਘੀ ਦਿਲਚਸਪੀ ਦਿਖਾਈ। ਇਸ ਦੇ ਨਾਲ ਹੀ ਵਿਭਾਗ ਨੇ ਮੁੱਖ ਪਹਿਲਕਦਮੀਆਂ, ਚੱਲ ਰਹੇ ਆਰਕੀਟੈਕਚਰਲ ਪ੍ਰੋਜੈਕਟਾਂ, ਆਗਾਮੀ ਪ੍ਰਸਤਾਵਾਂ ਅਤੇ ਟਿਕਾਊ ਤੇ ਨਵੀਨਤਾਕਾਰੀ ਇਮਾਰਤਾਂ ਦੇ ਡਿਜ਼ਾਈਨ 'ਤੇ ਪੀ.ਡਬਲਯੂ.ਡੀ. ਨਾਲ ਇਸ ਦੇ ਸਹਿਯੋਗ ਬਾਰੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਤਿਆਰ ਕੀਤੀਆਂ ਜਾ ਰਹੀਆਂ ਨਵੀਆਂ ਸਰਕਾਰੀ ਇਮਾਰਤਾਂ ਦਾ ਡਿਜ਼ਾਈਨ ਆਧੁਨਿਕ ਤੇ ਨਵੀਨਤਾਕਾਰੀ ਹੋਣ ਦੇ ਨਾਲ-ਨਾਲ ਇਹਨਾਂ ਵਿੱਚ ਦਿਵਿਆਗਾਂ ਲਈ ਵੀ ਢੁਕਵਾਂ ਪ੍ਰਬੰਧ ਹੋਣਾ ਚਾਹੀਦਾ ਹੈ। ਵਿਭਾਗ ਵਿੱਚ ਨਵੇਂ ਭਰਤੀ ਕੀਤੇ ਸਹਾਇਕ ਆਰਕੀਟੈਕਟ ਨੇ ਕੈਬਨਿਟ ਮੰਤਰੀ ਨਾਲ ਮੁਲਾਕਾਤ ਵੀ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਮਾਰਤਾਂ ਨੂੰ ਟਿਕਾਊ ਤੇ ਊਰਜਾ ਕੁਸ਼ਲ ਬਣਾਇਆ ਜਾਵੇ। ਮੰਤਰੀ ਨੇ ਆਰਕੀਟੈਕਚਰਲ ਵਿਭਾਗ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵੀ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਕਿਸੇ ਵੀ ਜ਼ਰੂਰਤ ਸਮੇਂ ਸਿੱਧੇ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਿਹਾ।

Have something to say? Post your comment

 

More in Chandigarh

ਮੋਹਿੰਦਰ ਭਗਤ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਉਣ ਲਈ ਪੈਸਕੋ ਦੇ ਕਰਮਚਾਰੀਆਂ ਦੀ ਸ਼ਲਾਘਾ

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ

ਹਰਜੋਤ ਬੈਂਸ ਨੇ ਨੰਗਲ ਵਿੱਚ ਪ੍ਰਾਚੀਨ ਮੰਦਰ ਨੂੰ ਹੜ੍ਹ ਤੋਂ ਬਚਾਉਣ ਲਈ ਨਿਭਾਈ ਮੋਹਰੀ ਭੂਮਿਕਾ

ਕੈਬਨਿਟ ਮੰਤਰੀ ਹੜ੍ਹਾਂ ਦੌਰਾਨ ਬਣੇ ਜਾਨ-ਮਾਲ ਦੇ ਰਾਖੇ: ਸਤਲੁਜ ਦੇ ਕੰਢੇ ਪੱਕੇ ਕਰਨ ਲਈ ਮੋਹਰੀ ਹੋ ਕੇ ਸਾਂਭੀ ਕਮਾਂਡ

ਰਾਜ ਸਭਾ ਮੈਂਬਰ ਤੇ ਕੈਬਨਿਟ ਮੰਤਰੀਆਂ ਨੇ ਡੇਰਾ ਬਾਬਾ ਨਾਨਕ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ

ਹੜ੍ਹਾਂ ਦੇ ਮੱਦੇਨਜ਼ਰ ਐਮਰਜੈਂਸੀ ਲੋੜਾਂ ਨੂੰ ਪੂਰਾ ਕਰਨ ਲਈ 33000 ਲੀਟਰ ਪੈਟਰੋਲ ਅਤੇ 46500 ਲੀਟਰ ਡੀਜ਼ਲ ਦਾ ਭੰਡਾਰ ਅਲਾਟ

ਹੜ੍ਹਾਂ 'ਚ ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ: ਡਾ ਬਲਜੀਤ ਕੌਰ

ਸਮਾਜ ਸੇਵੀ ਸੰਸਥਾਵਾਂ ਵੱਲੋਂ ਬਲਾਕ ਮਾਜਰੀ ਸਥਾਪਿਤ ਕੈਂਪ 'ਚ ਭਾਜਪਾ ਆਗੂ ਰਣਜੀਤ ਗਿੱਲ ਵੱਲੋਂ ਸ਼ਿਰਕਤ

ਕਿਸਾਨਾਂ ਤੇ ਮਜ਼ਦੂਰਾਂ ਦੀ ਰੱਖਿਆ ਲਈ ਭਾਜਪਾ ਵੱਲੋਂ ਕਈ ਸਕੀਮਾਂ ਤਿਆਰ

ਨਗਰ ਯੋਜਨਾਕਾਰ ਅਧਿਕਾਰੀਆਂ ਤੇ ਏਜੰਟਾਂ ਨਾਲ ਮਿਲੀਭੁਗਤ ਰਾਹੀਂ ਇਮਾਰਤੀ ਯੋਜਨਾ ਮਨਜ਼ੂਰੀਆਂ ਤੇ ਐਨਓਸੀ ਦੇਣ ਚ ਨਾਪਾਕ ਗੱਠਜੋੜ ਦਾ ਵਿਜੀਲੈਂਸ ਬਿਊਰੋ ਨੇ ਕੀਤਾ ਪਰਦਾਫਾਸ਼