Saturday, July 12, 2025

Chandigarh

ਯੁੱਧ ਨਸ਼ਿਆਂ ਵਿਰੁੱਧ ਦਾ 130ਵਾਂ ਦਿਨ: 3.5 ਕਿਲੋਗ੍ਰਾਮ ਹੈਰੋਇਨ, 1.19 ਲੱਖ ਰੁਪਏ ਦੀ ਡਰੱਗ ਮਨੀ ਸਮੇਤ 142 ਨਸ਼ਾ ਤਸਕਰ ਕਾਬੂ

July 10, 2025 10:30 AM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 130ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 142 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ, 1.5 ਕਿਲੋ ਅਫੀਮ ਅਤੇ 1.19 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 130 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21,231 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 429 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 105 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 455 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 64 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਬਾਗਬਾਨੀ ਵਿਭਾਗ ਵੱਲੋਂ ਮਲਕਪੁਰ ਵਿਖੇ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਬਾਰੇ ਜਾਗਰੂਕ ਕੈਂਪ

ਕੂੜੇ ਅਤੇ ਪਾਲੀਥੀਨ ਦੀ ਸਮੱਸਿਆ ਨੇ ਕੀਤਾ ਮੋਹਾਲੀ ਵਾਸੀਆਂ ਦਾ ਬੁਰਾ ਹਾਲ: ਬਲਬੀਰ ਸਿੱਧੂ

ਆਂਗਣਵਾੜੀ ਕੇਂਦਰਾਂ ਅਤੇ ਸਰਕਾਰੀ ਸਕੂਲਾਂ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਅਚਾਨਕ ਨਿਰੀਖਣ

ਕਾਂਗਰਸ ਵੱਲੋਂ ਕੁਲਜੀਤ ਸਿੰਘ ਬੇਦੀ ਨੂੰ ਨਵਾਂ ਸ਼ਹਿਰ ਤੇ ਬਲਾਚੌਰ ਹਲਕਿਆਂ ਲਈ ਅਬਜ਼ਰਵਰ ਨਿਯੁਕਤ

ਅਬੋਹਰ ਪੁਲਿਸ ਮੁਕਾਬਲਾ: 'ਆਪ' ਸਰਕਾਰ ਤੇ ਪੁਲਿਸ ਦੀ ਕਹਾਣੀ ਸ਼ੱਕ ਦੇ ਘੇਰੇ 'ਚ, ਝੂਠ ਦਾ ਪਹਾੜ ਖੜਾ ਕਰਨ ਦੀ ਕੋਸ਼ਿਸ਼ : ਬ੍ਰਹਮਪੁਰਾ

ਸੌਂਦ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਤਾਲਮੇਲ ਕਰਕੇ ਤਲਵਾੜਾ ਬੱਸ ਅੱਡੇ ਦੀ ਨੁਹਾਰ ਬਦਲਣ ਦਾ ਭਰੋਸਾ

ਪੰਜਾਬ ਵਿਧਾਨ ਸਭਾ ਸ਼ੈਸਨ ਦਾ ਸਮਾਂ ਦੋ ਦਿਨ ਵਧਾਇਆ

ਮੋਹਾਲੀ ਭਾਜਪਾ ਵਲੋਂ ਲੈਂਡ ਪੂਲਿੰਗ ਨੀਤੀ ਦਾ ਵਿਰੋਧ: ਐੱਸ ਡੀ ਐਮ ਮੋਹਾਲੀ ਨੂੰ ਦਿੱਤਾ ਮੰਗ ਪੱਤਰ

ਯੁੱਧ ਨਸ਼ਿਆਂ ਵਿਰੁੱਧ’ ਦੇ 131ਵੇਂ ਦਿਨ ਪੰਜਾਬ ਪੁਲਿਸ ਵੱਲੋਂ 129 ਨਸ਼ਾ ਤਸਕਰ ਗ੍ਰਿਫ਼ਤਾਰ; 4.2 ਕਿਲੋ ਹੈਰੋਇਨ ਬਰਾਮਦ

ਪੰਜਾਬ ਵਿੱਚ ਵਧ-ਫੁੱਲ ਰਿਹੈ ਮੱਛੀ ਪਾਲਣ ਖੇਤਰ, ਸਾਲਾਨਾ 2 ਲੱਖ ਮੀਟਰਕ ਟਨ ਤੱਕ ਪਹੁੰਚਿਆ ਮੱਛੀ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ