Saturday, July 12, 2025

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਭਰੋਸੇ ਤੋਂ ਬਾਅਦ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਨੇ ਹੜਤਾਲ ਵਾਪਸ ਲਈ

July 10, 2025 10:43 AM
SehajTimes

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਅਗਲੇ 15 ਦਿਨਾਂ ਵਿੱਚ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ 'ਤੇ ਵਿਚਾਰ ਕਰਨ ਅਤੇ ਉਨ੍ਹਾਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੂੰ ਇੱਕ ਠੋਸ ਰਿਪੋਰਟ ਸੌਂਪਣ। ਇਸ ਨਿਰਦੇਸ਼ ਤੋਂ ਬਾਅਦ ਵਿਭਾਗ ਦੀਆਂ ਹੜਤਾਲ ‘ਤੇ ਗਈਆਂ ਯੂਨੀਅਨਾਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ।

ਵਿੱਤ ਮੰਤਰੀ ਨੇ ਇਹ ਨਿਰਦੇਸ਼ ਪੰਜਾਬ ਭਵਨ ਵਿਖੇ ਯੂਨੀਅਨਾਂ ਨਾਲ ਲਗਭਗ ਦੋ ਘੰਟੇ ਚੱਲੀ ਮੀਟਿੰਗ ਦੌਰਾਨ ਜਾਰੀ ਕੀਤੇ। ਮੀਟਿੰਗ ਵਿੱਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸਕੱਤਰ ਟਰਾਂਸਪੋਰਟ ਵਰੁਣ ਰੂਜ਼ਮ, ਡਾਇਰੈਕਟਰ ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਰਾਜੀਵ ਗੁਪਤਾ ਅਤੇ ਮੈਨੇਜਿੰਗ ਡਾਇਰੈਕਟਰ ਪੀਆਰਟੀਸੀ ਬਿਕਰਮਜੀਤ ਸਿੰਘ ਸ਼ੇਰਗਿੱਲ ਵੀ ਸ਼ਾਮਲ ਹੋਏ।

ਵਿੱਤ ਮੰਤਰੀ ਨੂੰ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ (25/11) ਅਤੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ (1/19) ਵੱਲੋਂ ਮੰਗਾਂ ਅਤੇ ਮੁੱਦੇ ਵਿਸਥਾਰ ਵਿੱਚ ਪੇਸ਼ ਕੀਤੇ ਗਏ। ਯੂਨੀਅਨ ਆਗੂਆਂ ਵੱਲੋਂ ਉਠਾਈਆਂ ਗਈਆਂ ਮੰਗਾਂ ਅਤੇ ਮੁੱਦਿਆਂ 'ਤੇ ਵਿਚਾਰ ਕਰਨ ਤੋਂ ਬਾਅਦ ਵਿੱਤ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਵਿਭਾਗ ਪੱਧਰੀ ਮੁੱਦਿਆਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਅਤੇ ਯੂਨੀਅਨਾਂ ਦੇ ਮੁੱਖ ਮੁੱਦਿਆਂ ਬਾਰੇ ਅਗਲੇ 15 ਦਿਨਾਂ ਵਿੱਚ ਯੂਨੀਅਨ ਆਗੂਆਂ ਨਾਲ ਮੀਟਿੰਗ ਕਰਨ ਅਤੇ ਜਾਇਜ਼ ਮੁੱਦਿਆਂ ਦੇ ਹੱਲ ਲਈ ਉਨ੍ਹਾਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੂੰ ਇੱਕ ਠੋਸ ਰਿਪੋਰਟ ਸੌਂਪਣ।

ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਹਾਕਿਆਂ ਤੋਂ ਲਟਕ ਰਹੇ ਮੁਲਾਜ਼ਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਵਿੱਤ ਮੰਤਰੀ ਵੱਲੋਂ ਦਿੱਤੇ ਗਏ ਇਨ੍ਹਾਂ ਨਿਰਦੇਸ਼ਾਂ ਅਤੇ ਭਰੋਸੇ ਦੇ ਮੱਦੇਨਜ਼ਰ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਨੇ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ।

ਮੀਟਿੰਗ ਵਿੱਚ ਦੋਵਾਂ ਯੂਨੀਅਨਾਂ ਦੇ ਨੁਮਾਇੰਦੇ ਸ਼ਾਮਲ ਹੋਏ, ਜਿਨ੍ਹਾਂ ਵਿੱਚ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ (1/19) ਤੋਂ ਸੂਬਾ ਪ੍ਰਧਾਨ ਹਰਮਿੰਦਰ ਸਿੰਘ, ਸੂਬਾ ਜਨਰਲ ਸਕੱਤਰ ਗੁਰਮੁਖ ਸਿੰਘ, ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਬਾਜਵਾ ਅਤੇ ਸਟੇਟ ਕੈਸ਼ੀਅਰ ਜਗਦੀਪ ਸਿੰਘ ਅਤੇ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸਕੱਤਰ ਸ਼ਮਸ਼ੇਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ, ਬਲਜਿੰਦਰ ਸਿੰਘ ਅਤੇ ਜਗਜੀਤ ਸਿੰਘ, ਮੀਤ ਪ੍ਰਧਾਨ ਹਰਜਿੰਦਰ ਸਿੰਘ, ਸੰਯੁਕਤ ਸਕੱਤਰ ਜਗਤਾਰ ਸਿੰਘ ਅਤੇ ਪੰਜਾਬ ਰੋਡਵੇਜ਼/ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ (25/11) ਤੋਂ ਕੈਸ਼ੀਅਰ ਰਮਨਦੀਪ ਸਿੰਘ ਅਤੇ ਬਲਜੀਤ ਸਿੰਘ ਸ਼ਾਮਲ ਸਨ।

Have something to say? Post your comment

 

More in Chandigarh

ਬਾਗਬਾਨੀ ਵਿਭਾਗ ਵੱਲੋਂ ਮਲਕਪੁਰ ਵਿਖੇ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਬਾਰੇ ਜਾਗਰੂਕ ਕੈਂਪ

ਕੂੜੇ ਅਤੇ ਪਾਲੀਥੀਨ ਦੀ ਸਮੱਸਿਆ ਨੇ ਕੀਤਾ ਮੋਹਾਲੀ ਵਾਸੀਆਂ ਦਾ ਬੁਰਾ ਹਾਲ: ਬਲਬੀਰ ਸਿੱਧੂ

ਆਂਗਣਵਾੜੀ ਕੇਂਦਰਾਂ ਅਤੇ ਸਰਕਾਰੀ ਸਕੂਲਾਂ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਅਚਾਨਕ ਨਿਰੀਖਣ

ਕਾਂਗਰਸ ਵੱਲੋਂ ਕੁਲਜੀਤ ਸਿੰਘ ਬੇਦੀ ਨੂੰ ਨਵਾਂ ਸ਼ਹਿਰ ਤੇ ਬਲਾਚੌਰ ਹਲਕਿਆਂ ਲਈ ਅਬਜ਼ਰਵਰ ਨਿਯੁਕਤ

ਅਬੋਹਰ ਪੁਲਿਸ ਮੁਕਾਬਲਾ: 'ਆਪ' ਸਰਕਾਰ ਤੇ ਪੁਲਿਸ ਦੀ ਕਹਾਣੀ ਸ਼ੱਕ ਦੇ ਘੇਰੇ 'ਚ, ਝੂਠ ਦਾ ਪਹਾੜ ਖੜਾ ਕਰਨ ਦੀ ਕੋਸ਼ਿਸ਼ : ਬ੍ਰਹਮਪੁਰਾ

ਸੌਂਦ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਤਾਲਮੇਲ ਕਰਕੇ ਤਲਵਾੜਾ ਬੱਸ ਅੱਡੇ ਦੀ ਨੁਹਾਰ ਬਦਲਣ ਦਾ ਭਰੋਸਾ

ਪੰਜਾਬ ਵਿਧਾਨ ਸਭਾ ਸ਼ੈਸਨ ਦਾ ਸਮਾਂ ਦੋ ਦਿਨ ਵਧਾਇਆ

ਮੋਹਾਲੀ ਭਾਜਪਾ ਵਲੋਂ ਲੈਂਡ ਪੂਲਿੰਗ ਨੀਤੀ ਦਾ ਵਿਰੋਧ: ਐੱਸ ਡੀ ਐਮ ਮੋਹਾਲੀ ਨੂੰ ਦਿੱਤਾ ਮੰਗ ਪੱਤਰ

ਯੁੱਧ ਨਸ਼ਿਆਂ ਵਿਰੁੱਧ’ ਦੇ 131ਵੇਂ ਦਿਨ ਪੰਜਾਬ ਪੁਲਿਸ ਵੱਲੋਂ 129 ਨਸ਼ਾ ਤਸਕਰ ਗ੍ਰਿਫ਼ਤਾਰ; 4.2 ਕਿਲੋ ਹੈਰੋਇਨ ਬਰਾਮਦ

ਪੰਜਾਬ ਵਿੱਚ ਵਧ-ਫੁੱਲ ਰਿਹੈ ਮੱਛੀ ਪਾਲਣ ਖੇਤਰ, ਸਾਲਾਨਾ 2 ਲੱਖ ਮੀਟਰਕ ਟਨ ਤੱਕ ਪਹੁੰਚਿਆ ਮੱਛੀ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ