Saturday, July 12, 2025

Chandigarh

ਪਲਾਂਟੇਸ਼ਨ ਮੁਹਿੰਮ ਨੂੰ ਮਿਲ ਰਹੀ ਤੇਜ਼ੀ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਮੈਦਾਨ ਵਿੱਚ ਸਰਗਰਮ

July 10, 2025 01:52 PM
SehajTimes

ਚੰਡੀਗੜ੍ਹ : ਵਾਤਾਵਰਨ ਸੰਤੁਲਨ ਬਰਕਰਾਰ ਰੱਖਣ ਲਈ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਉਣ ਨੂੰ ਫੈਸਲਾਕੁੰਨ ਦੱਸਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਜੰਗਲਾਤ ਅਧੀਨ ਰਕਬੇ ਨੂੰ ਵਧਾਉਣ ਸਬੰਧੀ ਸੂਬਾ ਸਰਕਾਰ ਦੇ ਸਮੁੱਚੇ ਯਤਨਾਂ ਦਾ ਅਹਿਮ ਹਿੱਸਾ ਦੱਸਿਆ ਹੈ।

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਬੱਲੋਵਾਲ ਸੌਂਖੜੀ ਅਤੇ ਪਿੰਡ ਫਤਿਹਪੁਰ (ਵਣ ਰੇਂਜ ਕਾਠਗੜ੍ਹ) ਵਿਖੇ ਨਰਸਰੀਆਂ ਦਾ ਦੌਰਾ ਕਰਦਿਆਂ, ਮੰਤਰੀ ਨੂੰ ਦੋਵਾਂ ਨਰਸਰੀਆਂ ਵਿੱਚ ਲਗਾਏ ਗਏ ਵੱਖ-ਵੱਖ ਕਿਸਮਾਂ ਦੇ ਬੂਟਿਆਂ ਦੇ ਨਾਲ-ਨਾਲ ਵਿਭਾਗ ਵੱਲੋਂ ਉਨ੍ਹਾਂ ਦੀ ਸਹੀ ਦੇਖਭਾਲ ਅਤੇ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣੂੰ ਕਰਵਾਇਆ ਗਿਆ।

ਬੱਲੋਵਾਲ ਸੌਂਖੜੀ ਨਰਸਰੀ ਦੇ ਦੌਰੇ ਦੌਰਾਨ, ਸ੍ਰੀ ਕਟਾਰੂਚੱਕ ਨੂੰ ਖੈਰ, ਸ਼ੀਸ਼ਮ, ਫਲਾਹੀ, ਬਾਂਸ, ਡੇਕ, ਹੋਲੋਪਟੀਲੀਆ, ਢੇਊ ਵਰਗੀਆਂ ਵਿਲੱਖਣ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਗਈ ਜੋ ਇੱਥੇ ਪਾਈਆਂ ਜਾਂਦੀਆਂ ਹਨ ਅਤੇ ਸਾਰਿਆਂ ਲਈ ਖਿੱਚ ਦਾ ਕੇਂਦਰ ਅਤੇ ਵਾਤਾਵਰਣ ਵਿੱਚ ਜਾਦੂਈ ਰੰਗ ਬਿਖੇਰਦੀਆਂ ਹਨ।

ਫਤਿਹਪੁਰ ਨਰਸਰੀ (ਵਣ ਰੇਂਜ ਕਾਠਗੜ੍ਹ) ਵਿਖੇ, ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਇੱਥੇ ਪਿੱਪਲ, ਬਹੇੜ, ਬੋਹੜ, ਜਕਰੰਡਾ, ਮਹਿੰਦੀ, ਨਿੰਮ, ਪਿਲਖਣ, ਅਰਜੁਨ, ਹਿਬਿਸਕਸ ਵਰਗੀਆਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ ਹਨ। ਮੰਤਰੀ ਨੇ ਨਰਸਰੀ ਵਿੱਚ ਪਿੱਪਲ ਦਾ ਇੱਕ ਬੂਟਾ ਵੀ ਲਗਾਇਆ ਅਤੇ ਚੰਗੇ ਕੰਮ ਲਈ ਸਟਾਫ ਦੀ ਸ਼ਲਾਘਾ ਕੀਤੀ। ਉਨ੍ਹਾਂ ਪੌਦੇ ਲਗਾਉਣ ਦੇ ਕੰਮ ਵਿੱਚ ਲੱਗੇ ਸਟਾਫ ਨੂੰ ਵਿੱਤੀ ਇਨਾਮ ਦੇ ਕੇ ਉਤਸ਼ਾਹਿਤ ਵੀ ਕੀਤਾ।

ਇਸ ਮੌਕੇ ਮੰਤਰੀ ਨੇ ਕਿਹਾ ਕਿ ਪਵਿੱਤਰ ਗੁਰਬਾਣੀ ਵਿੱਚ ਵੀ ਵਾਤਾਵਰਣ ਨੂੰ ਬਹੁਤ ਮਹੱਤਵ ਦਿੱਤਾ ਗਿਆ ਹੈ। ਇਸ ਲਈ, ਇਹ ਸਾਡਾ ਸਾਰਿਆਂ ਦਾ ਸਾਂਝਾ ਫਰਜ਼ ਹੈ ਕਿ ਅਸੀਂ ਇੱਕ ਸਾਫ਼ ਅਤੇ ਹਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੀਏ।

ਇਸ ਮੌਕੇ ਮੰਤਰੀ ਦੇ ਨਾਲ ਪੀ.ਸੀ.ਸੀ.ਐਫ. (ਐਚ.ਓ.ਐਫ.ਐਫ.) ਧਰਮਿੰਦਰ ਸ਼ਰਮਾ, ਮੁੱਖ ਵਣਪਾਲ (ਹਿੱਲਸ) ਨਿਧੀ ਸ੍ਰੀਵਾਸਤਵ ਅਤੇ ਡਿਵੀਜ਼ਨਲ ਜੰਗਲਾਤ ਅਧਿਕਾਰੀ (ਸ਼ਹੀਦ ਭਗਤ ਸਿੰਘ ਨਗਰ) ਹਰਭਜਨ ਸਿੰਘ ਵੀ ਮੌਜੂਦ ਸਨ।

Have something to say? Post your comment

 

More in Chandigarh

ਬਾਗਬਾਨੀ ਵਿਭਾਗ ਵੱਲੋਂ ਮਲਕਪੁਰ ਵਿਖੇ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਬਾਰੇ ਜਾਗਰੂਕ ਕੈਂਪ

ਕੂੜੇ ਅਤੇ ਪਾਲੀਥੀਨ ਦੀ ਸਮੱਸਿਆ ਨੇ ਕੀਤਾ ਮੋਹਾਲੀ ਵਾਸੀਆਂ ਦਾ ਬੁਰਾ ਹਾਲ: ਬਲਬੀਰ ਸਿੱਧੂ

ਆਂਗਣਵਾੜੀ ਕੇਂਦਰਾਂ ਅਤੇ ਸਰਕਾਰੀ ਸਕੂਲਾਂ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਅਚਾਨਕ ਨਿਰੀਖਣ

ਕਾਂਗਰਸ ਵੱਲੋਂ ਕੁਲਜੀਤ ਸਿੰਘ ਬੇਦੀ ਨੂੰ ਨਵਾਂ ਸ਼ਹਿਰ ਤੇ ਬਲਾਚੌਰ ਹਲਕਿਆਂ ਲਈ ਅਬਜ਼ਰਵਰ ਨਿਯੁਕਤ

ਅਬੋਹਰ ਪੁਲਿਸ ਮੁਕਾਬਲਾ: 'ਆਪ' ਸਰਕਾਰ ਤੇ ਪੁਲਿਸ ਦੀ ਕਹਾਣੀ ਸ਼ੱਕ ਦੇ ਘੇਰੇ 'ਚ, ਝੂਠ ਦਾ ਪਹਾੜ ਖੜਾ ਕਰਨ ਦੀ ਕੋਸ਼ਿਸ਼ : ਬ੍ਰਹਮਪੁਰਾ

ਸੌਂਦ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਤਾਲਮੇਲ ਕਰਕੇ ਤਲਵਾੜਾ ਬੱਸ ਅੱਡੇ ਦੀ ਨੁਹਾਰ ਬਦਲਣ ਦਾ ਭਰੋਸਾ

ਪੰਜਾਬ ਵਿਧਾਨ ਸਭਾ ਸ਼ੈਸਨ ਦਾ ਸਮਾਂ ਦੋ ਦਿਨ ਵਧਾਇਆ

ਮੋਹਾਲੀ ਭਾਜਪਾ ਵਲੋਂ ਲੈਂਡ ਪੂਲਿੰਗ ਨੀਤੀ ਦਾ ਵਿਰੋਧ: ਐੱਸ ਡੀ ਐਮ ਮੋਹਾਲੀ ਨੂੰ ਦਿੱਤਾ ਮੰਗ ਪੱਤਰ

ਯੁੱਧ ਨਸ਼ਿਆਂ ਵਿਰੁੱਧ’ ਦੇ 131ਵੇਂ ਦਿਨ ਪੰਜਾਬ ਪੁਲਿਸ ਵੱਲੋਂ 129 ਨਸ਼ਾ ਤਸਕਰ ਗ੍ਰਿਫ਼ਤਾਰ; 4.2 ਕਿਲੋ ਹੈਰੋਇਨ ਬਰਾਮਦ

ਪੰਜਾਬ ਵਿੱਚ ਵਧ-ਫੁੱਲ ਰਿਹੈ ਮੱਛੀ ਪਾਲਣ ਖੇਤਰ, ਸਾਲਾਨਾ 2 ਲੱਖ ਮੀਟਰਕ ਟਨ ਤੱਕ ਪਹੁੰਚਿਆ ਮੱਛੀ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ