Saturday, July 12, 2025

Chandigarh

ਬਿਜਲੀ ਮੰਤਰੀ ਨੇ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਪੀ.ਐਸ.ਈ.ਆਰ.ਸੀ. ਦੇ ਮੈਂਬਰ ਵਜੋਂ ਚੁਕਾਈ ਸਹੁੰ

July 10, 2025 01:59 PM
SehajTimes

ਚੰਡੀਗੜ੍ਹ : ਬਿਜਲੀ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਕਰਵਾਏ ਗਏ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਮੈਂਬਰ ਵਜੋਂ ਨਿਯੁਕਤ ਕੀਤੇ ਗਏ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ।

ਸਹੁੰ ਚੁੱਕ ਸਮਾਗਮ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇੰਜੀਨੀਅਰ ਸੈਣੀ ਕੋਲ ਪੰਜਾਬ ਦੇ ਬਿਜਲੀ ਖੇਤਰ ਦਾ ਵਿਆਪਕ ਤਜਰਬਾ ਅਤੇ ਡੂੰਘੀ ਸਮਝ ਹੈ, ਜੋ ਪੀ.ਐਸ.ਈ.ਆਰ.ਸੀ. ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਵਿੱਚ ਮਦਦ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਿਯੁਕਤੀ ਨਾਲ, ਕਮਿਸ਼ਨ ਆਪਣੀ ਪੂਰੀ ਸਮਰੱਥਾ ਨਾਲ ਨਿਰਪੱਖ ਨਿਯਮਾਂ ਨੂੰ ਯਕੀਨੀ ਬਣਾਉਣ, ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਅਤੇ ਖਪਤਕਾਰਾਂ, ਉਪਯੋਗਤਾਵਾਂ ਤੇ ਭਾਈਵਾਲਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਬਿਹਤਰ ਢੰਗ ਨਾਲ ਕੰਮ ਕਰੇਗਾ। ਮੰਤਰੀ ਨੇ ਕਿਹਾ ਕਿ ਬਿਜਲੀ ਖੇਤਰ ਵਿੱਚ ਸੈਣੀ ਨੇ ਵਡਮੁੱਲਾ ਯੋਗਦਾਨ ਪਾਇਆ ਹੈ ਅਤੇ ਕਮਿਸ਼ਨ ਵਿੱਚ ਉਨ੍ਹਾਂ ਦੀ ਨਿਯੁਕਤੀ ਨਿਸ਼ਚਤ ਤੌਰ 'ਤੇ ਇਸਦੀ ਰੈਗੂਲੇਟਰੀ ਕੁਸ਼ਲਤਾ ਵਿੱਚ ਵਾਧਾ ਕਰੇਗੀ।

ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਇਹ ਨਿਯੁਕਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਬਿਜਲੀ ਖੇਤਰ ਸਬੰਧੀ ਅਦਾਰਿਆਂ ਨੂੰ ਸਸ਼ਕਤ ਬਣਾਉਣ ਅਤੇ ਕੁਸ਼ਲ ਪ੍ਰਸ਼ਾਸਨ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸੈਣੀ ਦੀ ਵਿਆਪਕ ਤਕਨੀਕੀ ਸੂਝ ਅਤੇ ਵਿਹਾਰਕ ਤਜਰਬੇ ਦੇ ਨਾਲ, ਪੀ.ਐਸ.ਈ.ਆਰ.ਸੀ. ਪੰਜਾਬ ਦੇ ਲੋਕਾਂ ਨੂੰ ਭਰੋਸੇਯੋਗ ਅਤੇ ਕਿਫਾਇਤੀ ਬਿਜਲੀ ਪ੍ਰਦਾਨ ਕਰਨ ਸਬੰਧੀ ਸਰਕਾਰ ਦੇ ਦ੍ਰਿਸ਼ਟੀਕੋਣ ਮੁਤਾਬਕ ਸਮੇਂ ਸਿਰ, ਖਪਤਕਾਰ-ਪੱਖੀ ਫੈਸਲੇ ਲੈਣ ਦੇ ਯੋਗ ਹੋਵੇਗਾ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਨਿਯੁਕਤੀ ਨਾਲ, ਪੀ.ਐਸ.ਈ.ਆਰ.ਸੀ. ਕੋਲ ਹੁਣ ਤਿੰਨ ਮੈਂਬਰਾਂ ਹੋਣਗੇ ਜਿਹਨਾਂ ਵਿੱਚ ਚੇਅਰਪਰਸਨ ਵਿਸ਼ਵਜੀਤ ਖੰਨਾ (ਸੇਵਾਮੁਕਤ ਆਈ.ਏ.ਐਸ.), ਮੈਂਬਰ ਪਰਮਜੀਤ ਸਿੰਘ ਅਤੇ ਮੈਂਬਰ ਇੰਜੀਨੀਅਰ ਰਵਿੰਦਰ ਸਿੰਘ ਸੈਣੀ ਸ਼ਾਮਲ ਹਨ। ਦੂਜੇ ਮੈਂਬਰ ਦਾ ਅਹੁਦਾ ਕੁਝ ਸਮੇਂ ਤੋਂ ਖਾਲੀ ਪਿਆ ਸੀ ਅਤੇ ਸੈਣੀ ਦੀ ਨਿਯੁਕਤੀ ਹੋਣ ਨਾਲ ਰੈਗੂਲੇਟਰੀ ਪ੍ਰਕਿਰਿਆਵਾਂ ਅਤੇ ਲੰਬਿਤ ਮਾਮਲਿਆਂ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ।

ਇੰਜੀ. ਸੈਣੀ ਨੂੰ ਫਰਵਰੀ 2023 ਵਿੱਚ ਡਾਇਰੈਕਟਰ/ਵਪਾਰਕ, ਪੀ.ਐਸ.ਪੀ.ਸੀ.ਐਲ. ਨਿਯੁਕਤ ਕੀਤਾ ਗਿਆ ਸੀ ਅਤੇ ਫਰਵਰੀ 2025 ਵਿੱਚ ਉਨ੍ਹਾਂ ਨੇ ਆਪਣਾ ਅਹੁਦਾ ਛੱਡ ਦਿੱਤਾ ਸੀ।

ਇਸ ਮੌਕੇ ਊਰਜਾ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਆਈ.ਏ.ਐਸ, ਡਾਇਰੈਕਟਰ ਜਨਰੇਸ਼ਨ ਇੰਜੀ. ਹਰਜੀਤ ਸਿੰਘ, ਡਾਇਰੈਕਟਰ ਕਮਰਸ਼ੀਅਲ ਇੰਜੀ. ਹੀਰਾ ਲਾਲ ਗੋਇਲ, ਡਾਇਰੈਕਟਰ ਟੈਕਨੀਕਲ ਪੀ.ਐਸ.ਟੀ.ਸੀ.ਐਲ. ਇੰਜੀ. ਸੰਜੀਵ ਸੂਦ, ਡਾਇਰੈਕਟਰ ਵਿੱਤ ਸ੍ਰੀ ਐਸ.ਕੇ. ਬੇਰੀ, ਡਾਇਰੈਕਟਰ ਵਿੱਤ ਪੀ.ਐਸ.ਟੀ.ਸੀ.ਐਲ. ਸ੍ਰੀ ਵਿਨੋਦ ਕੁਮਾਰ ਬਾਂਸਲ ਅਤੇ ਡਾਇਰੈਕਟਰ ਐਡਮਿਨ ਜਸਵੀਰ ਸਿੰਘ ਸੁਰਸਿੰਘ ਮੌਜੂਦ ਸਨ।

Have something to say? Post your comment

 

More in Chandigarh

ਬਾਗਬਾਨੀ ਵਿਭਾਗ ਵੱਲੋਂ ਮਲਕਪੁਰ ਵਿਖੇ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਬਾਰੇ ਜਾਗਰੂਕ ਕੈਂਪ

ਕੂੜੇ ਅਤੇ ਪਾਲੀਥੀਨ ਦੀ ਸਮੱਸਿਆ ਨੇ ਕੀਤਾ ਮੋਹਾਲੀ ਵਾਸੀਆਂ ਦਾ ਬੁਰਾ ਹਾਲ: ਬਲਬੀਰ ਸਿੱਧੂ

ਆਂਗਣਵਾੜੀ ਕੇਂਦਰਾਂ ਅਤੇ ਸਰਕਾਰੀ ਸਕੂਲਾਂ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਅਚਾਨਕ ਨਿਰੀਖਣ

ਕਾਂਗਰਸ ਵੱਲੋਂ ਕੁਲਜੀਤ ਸਿੰਘ ਬੇਦੀ ਨੂੰ ਨਵਾਂ ਸ਼ਹਿਰ ਤੇ ਬਲਾਚੌਰ ਹਲਕਿਆਂ ਲਈ ਅਬਜ਼ਰਵਰ ਨਿਯੁਕਤ

ਅਬੋਹਰ ਪੁਲਿਸ ਮੁਕਾਬਲਾ: 'ਆਪ' ਸਰਕਾਰ ਤੇ ਪੁਲਿਸ ਦੀ ਕਹਾਣੀ ਸ਼ੱਕ ਦੇ ਘੇਰੇ 'ਚ, ਝੂਠ ਦਾ ਪਹਾੜ ਖੜਾ ਕਰਨ ਦੀ ਕੋਸ਼ਿਸ਼ : ਬ੍ਰਹਮਪੁਰਾ

ਸੌਂਦ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਤਾਲਮੇਲ ਕਰਕੇ ਤਲਵਾੜਾ ਬੱਸ ਅੱਡੇ ਦੀ ਨੁਹਾਰ ਬਦਲਣ ਦਾ ਭਰੋਸਾ

ਪੰਜਾਬ ਵਿਧਾਨ ਸਭਾ ਸ਼ੈਸਨ ਦਾ ਸਮਾਂ ਦੋ ਦਿਨ ਵਧਾਇਆ

ਮੋਹਾਲੀ ਭਾਜਪਾ ਵਲੋਂ ਲੈਂਡ ਪੂਲਿੰਗ ਨੀਤੀ ਦਾ ਵਿਰੋਧ: ਐੱਸ ਡੀ ਐਮ ਮੋਹਾਲੀ ਨੂੰ ਦਿੱਤਾ ਮੰਗ ਪੱਤਰ

ਯੁੱਧ ਨਸ਼ਿਆਂ ਵਿਰੁੱਧ’ ਦੇ 131ਵੇਂ ਦਿਨ ਪੰਜਾਬ ਪੁਲਿਸ ਵੱਲੋਂ 129 ਨਸ਼ਾ ਤਸਕਰ ਗ੍ਰਿਫ਼ਤਾਰ; 4.2 ਕਿਲੋ ਹੈਰੋਇਨ ਬਰਾਮਦ

ਪੰਜਾਬ ਵਿੱਚ ਵਧ-ਫੁੱਲ ਰਿਹੈ ਮੱਛੀ ਪਾਲਣ ਖੇਤਰ, ਸਾਲਾਨਾ 2 ਲੱਖ ਮੀਟਰਕ ਟਨ ਤੱਕ ਪਹੁੰਚਿਆ ਮੱਛੀ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ