ਸੰਦੌੜ : ਡਾ. ਬਲਵੀਰ ਸਿੰਘ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਅਤੇ ਸਿਵਲ ਸਰਜਨ ਮਲੇਰਕੋਟਲਾ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਟੀਕਾਕਰਣ ਅਫ਼ਸਰ ਡਾ. ਰਾਜੀਵ ਬੈਂਸ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਪ੍ਰਕਾਸ਼ ਸਿੰਘ ਭਿੰਡਰ ਦੀ ਅਗਵਾਈ ਵਿਚ ਬਲਾਕ ਫਤਿਹਗੜ੍ਹ ਪੰਜਗਰਾਈਆਂ ਵਿਖੇ ਦਸਤ ਰੋਕੂ ਮੁਹਿੰਮ ਤਹਿਤ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਗਿਆ ਅਤੇ ਲੋਕਾਂ ਨੂੰ ਓ. ਆਰ ਐਸ ਦੇ ਪੈਕਟ ਤੇ ਜਿੰਕ ਦੀਆਂ ਗੋਲੀਆਂ ਵੰਡੀਆ ਗਈਆਂ ਤਾਂ ਜੋ ਬੱਚਿਆਂ ‘ਚ ਹੋਣ ਵਾਲੇ ਦਸਤ ਰੋਗਾਂ ਨੂੰ ਰੋਕਿਆ ਜਾ ਸਕੇ। ਇਸ ਮੌਕੇ ਬਲਾਕ ਐਜ਼ੂਕੇਟਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਹਰ ਸਿਹਤ ਕੇਂਦਰ ਵਿਖੇ ਓ.ਆਰ.ਐੱਸ. ਤੇ ਜ਼ਿੰਕ ਕਾਰਨਰ ਸਥਾਪਿਤ ਕੀਤੇ ਗਏ ਹਨ ਤੇ ਆਸ਼ਾ ਵੱਲੋਂ ਘਰ ਘਰ ਜਾ ਕੇ ਵੀ ਓ ਆਰ ਐੱਸ ਦੇ ਪੈਕਿਟ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਤੱਕ ਸਿਹਤ ਪ੍ਰੋਗਰਾਮਾਂ ਦੀ ਜਾਣਕਾਰੀ ਪਹੁੰਚਦੀ ਕਰਨ ਲਈ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੀ ਤਬਦੀਲੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਪੂਰਾ ਮਹੀਨਾ ਜੁਲਾਈ ਦਸਤ ਰੋਕੂ ਮੁਹਿੰਮ ਵਜੋਂ ਮਨਾਇਆ ਜਾ ਰਿਹਾ ਹੈ।ਇਸ ਮੌਕੇ
ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਚਰਨਜੀਤ ਕੌਰ,ਬਲਾਕ ਟੀ ਬੀ ਕੰਟਰੋਲ ਪ੍ਰੋਗਰਾਮ ਇੰਚਾਰਜ ਰਾਜੇਸ਼ ਰਿਖੀ, ਮਲਟੀਪਰਪਜ਼ ਹੈਲਥ ਵਰਕਰ ਗੁਰਮੀਤ ਕੌਰ, ਸਮੇਤ ਸਮੂਹ ਸਟਾਫ਼ ਅਤੇ ਆਸ਼ਾ ਹਾਜ਼ਰ ਸਨ।