ਲੁਧਿਆਣਾ : ਬੁੱਧਵਾਰ ਨੂੰ ਲੁਧਿਆਣਾ ਵਿੱਚ ਇੱਕ ਔਰਤ ਦੀ ਲਾਸ਼ ਨੂੰ ਲੈ ਕੇ ਵੱਡੇ ਖੁਲਾਸੇ ਹੋਏ ਹਨ। ਲੁਧਿਆਣਾ ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਵਿੱਚੋਂ ਇੱਕ ਔਰਤ ਹੈ। ਮ੍ਰਿਤਕਾ ਦੀ ਪਛਾਣ 25 ਸਾਲਾ ਰੇਸ਼ਮਾ ਵਜੋਂ ਹੋਈ ਹੈ। ਰੇਸ਼ਮਾ ਨੂੰ ਮਾਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਬੋਰੀ ਵਿੱਚ ਪਾ ਕੇ ਟਿਕਾਣੇ ਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਇਸ ਤੋਂ ਪਹਿਲਾਂ ਹੀ ਲੋਕਾਂ ਨੇ ਸ਼ੱਕ ਦੇ ਆਧਾਰ ‘ਤੇ ਦੋ ਬਾਈਕ ਸਵਾਰਾਂ ਨੂੰ ਰੋਕ ਲਿਆ ਅਤੇ ਦੋਵੇਂ ਲਾਸ਼ ਨੂੰ ਸੜਕ ‘ਤੇ ਸੁੱਟ ਕੇ ਭੱਜ ਗਏ ਸਨ।