ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੇ ਸਕੱਤਰ ਰਾਮ ਸ਼ਰਨ ਸਿੰਘ ਉਗਰਾਹਾਂ ਦੀ ਪਤਨੀ ਅਮਰਜੀਤ ਕੌਰ ਦਾ ਦਿਹਾਂਤ ਹੋ ਗਿਆ ਹੈ। ਉਹ 75 ਵਰਿਆਂ ਦੇ ਸਨ। ਸ਼ੁੱਕਰਵਾਰ ਨੂੰ ਸੁਨਾਮ ਨੇੜਲੇ ਪਿੰਡ ਉਗਰਾਹਾਂ ਵਿਖੇ ਸਵਰਗੀ ਅਮਰਜੀਤ ਕੌਰ ਦੇ ਸਸਕਾਰ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਕ ਸਿੰਘ ਭੁਟਾਲ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਨੇ ਮ੍ਰਿਤਕ ਦੇਹ ਤੇ ਜਥੇਬੰਦੀ ਦਾ ਝੰਡਾ ਪਾਕੇ ਸ਼ਰਧਾਂਜਲੀ ਭੇਟ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਨੇ ਦੱਸਿਆ ਕਿ ਮਾਤਾ ਅਮਰਜੀਤ ਕੌਰ ਪਿਛਲੇ ਸੱਤ ਅੱਠ ਮਹੀਨੇ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਸਨ।