Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

5 ਜੂਨ ਨੂੰ ਭਾਜਪਾ ਆਗੂਆਂ ਦੇ ਦਫ਼ਤਰਾਂ-ਘਰਾਂ ਸਾਹਮਣੇ ਖੇਤੀ-ਕਾਨੂੰਨਾਂ ਦੀਆਂ ਕਾਪੀਆਂ ਸਾੜਨਗੇ ਕਿਸਾਨ

June 04, 2021 06:31 PM
SehajTimes
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਜਾਰੀ ਕਿਸਾਨੀ-ਧਰਨਿਆਂ ਦੇ 247ਵੇਂ ਦਿਨ ਵੀ ਰੋਹ ਭਰਪੂਰ ਜਾਰੀ ਰਹੇ।
ਪੰਜਾਬ ਭਰ 'ਚ 108 ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ 'ਚ ਕਿਸਾਨ-ਆਗੂਆਂ ਨੇ ਸੰਬੋਧਨ ਕਰਦਿਆਂ  ਕਿਹਾ ਕਿ 5 ਜੂਨ ਨੂੰ 'ਸੰਪੂਰਨ ਕ੍ਰਾਂਤੀ ਦਿਹਾੜਾ' ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। 
ਖੇਤੀ-ਕਾਨੂੰਨਾਂ ਨੂੰ ਲਿਆਉਣ ਦੇ 1 ਸਾਲ ਪੂਰਾ ਹੋਣ 'ਤੇ ਰੋਸ ਵਜੋਂ ਪੂਰੇ ਪੰਜਾਬ ਅੰਦਰ ਭਾਜਪਾ ਆਗੂਆਂ ਦੇ ਦਫ਼ਤਰਾਂ-ਘਰਾਂ, ਐਸਡੀਐਮ ਦਫ਼ਤਰਾਂ ਅਤੇ ਜਿਲ੍ਹਾ ਪੱਧਰ 'ਤੇ ਖੇਤੀ-ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।ਕੇਂਦਰ-ਸਰਕਾਰ ਵੱਲੋਂ ਲਿਆਂਦੇ 3 ਖੇਤੀ-ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਵੱਖ-ਵੱਖ ਕਿਸਾਨ-ਜਥੇਬੰਦੀਆਂ ਪਿੰਡ-ਪਿੰਡ ਮੁਜ਼ਾਹਰਿਆਂ ਨੂੰ ਸਫ਼ਲ ਬਣਾਉਣ ਦਾ ਸੱਦਾ ਦਿੱਤਾ ਗਿਆ।
ਮਾਨਸਾ ਜਿਲ੍ਹੇ ਦੇ ਪਿੰਡ ਫਫੜੇ-ਭਾਈਕੇ 'ਚ ਭਾਜਪਾ ਦੇ ਸੀਨੀਅਰ ਆਗੂ ਵਿਜੈ ਸਾਂਪਲਾ ਆਪਣੇ ਨਿਰਧਾਰਤ ਦੌਰੇ 'ਤੇ ਨਹੀਂ ਪਹੁੰਚ ਸਕੇ।  ਕਿਸਾਨਾਂ ਨੇ ਜਾਣਕਾਰੀ ਮਿਲਦਿਆਂ ਹੀ ਪਿੰਡ ਦੀ ਨਾਕੇਬੰਦੀ ਕਰ ਦਿੱਤੀ ਸੀ, ਖ਼ਬਰ ਲਿਖ਼ੇ ਜਾਣ ਤੱਕ ਨਾਕੇਬੰਦੀ ਜਾਰੀ ਸੀ ਅਤੇ ਸਾਂਪਲਾ ਪਿੰਡ 'ਚ ਨਹੀਂ ਪਹੁੰਚ ਸਕੇ ਸਨ।  ਭਾਰਤੀ ਕਿਸਾਨ ਯੂਨੀਅਨ(ਏਕਤਾ-ਡਕੌਂਦਾ) ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਭਾਰਤੀ ਕਿਸਾਨ ਯੂਨੀਅਨ(ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦੀ ਅਗਵਾਈ 'ਚ ਲੜੇ ਜਾ ਰਹੇ ਸੰਘਰਸ਼ ਨੂੰ ਢਾਹ ਲਾਉਣ ਲਈ ਭਾਜਪਾ ਨੂੰ ਅਚਾਨਕ ਦਲਿਤਾਂ ਦਾ ਹੇਜ ਜਾਗ ਪਿਆ ਹੈ। 
 
 
ਕਿਸਾਨ-ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਲੜੇ ਜਾ ਰਹੇ ਘੋਲ ਸਾਰੇ ਤਬਕਿਆਂ ਲਈ ਹੈ, ਦਲਿਤ ਭਾਈਚਾ ਨੂੰ ਭਾਜਪਾਂ ਦੀਆਂ ਫੁੱਟ ਪਾਊ ਸਾਜਿਸ਼ਾਂ ਤੋਂ ਬਚ ਕੇ ਰਹਿਣਾ ਚਾਹੀਦਾ ਹੈ ਅਤੇ ਕਿਸਾਨੀ ਸੰਘਰਸ਼ ਨੂੰ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਸਾਰੇ ਵਰਗਾਂ ਨੂੰ ਏਕਤਾ ਬਣਾ ਕੇ ਰੱਖਣੀ ਚਾਹੀਦੀ ਹੈ।
 
ਕਿਸਾਨ-ਆਗੂਆਂ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨ ਜਿੰਨੇ ਕਿਸਾਨਾਂ ਲਈ ਮਾਰੂ ਹਨ, ਉਂਨੇ ਹੀ ਇਹ ਰੋਜ਼ ਕਮਾ ਕੇ ਖਾਣ ਵਾਲੇ ਮਜ਼ਦੂਰਾਂ ਦੇ ਵੀ ਵਿਰੋਧੀ ਹਨ। ਇਨ੍ਹਾਂ ਨਾਲ ਕਾਰਪੋਰੇਟਸ ਦੀ ਮਾਲਕੀ ਵਾਲੀਆਂ ਮੰਡੀਆਂ ਪੈਦਾ ਹੋਣਗੀਆਂ ਜਿਨ੍ਹਾਂ ਵਿੱਚ ਮਸ਼ੀਨਾਂ ਦੀ ਭਰਮਾਰ ਹੋਵੇਗੀ ਅਤੇ ਰੁਜ਼ਗਾਰ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਹਜ਼ਾਰਾਂ ਦੀ ਗਿਣਤੀ ਵਿੱਚ ਮਜ਼ਦੂਰ ਦਿਹਾੜੀਦਾਰ, ਪੱਲੇਦਾਰ, ਰੇਹੜੀਆਂ ਫੜ੍ਹੀਆਂ ਵਾਲੇ ਅਤੇ ਚਾਹਾਂ ਦੇ ਖੋਖਿਆਂ ਵਾਲਿਆਂ ਹੱਥੋਂ ਰੁਜ਼ਗਾਰ ਖੋਹਿਆ ਜਾਵੇਗਾ। ਆੜ੍ਹਤੀਆਂ ਦੇ ਨਾਲ ਮੁਨੀਮੀ ਕਰਦੇ ਸੈਂਕੜੇ ਨੌਜਵਾਨ ਵਿਹਲੇ ਹੋ ਜਾਣਗੇ। ਮਸ਼ੀਨਾਂ ਮਜ਼ਦੂਰਾਂ ਦਾ ਰੁਜ਼ਗਾਰ ਖੋਹ ਲੈਣਗੀਆਂ। ਵੱਡੇ ਪੱਧਰ ’ਤੇ ਘਰੇਲੂ ਉਦਯੋਗ ਤਬਾਹ ਹੋ ਜਾਣਗੇ। ਖੇਤੀ ਸੁਧਾਰ ਦੇ ਨਾਮ ’ਤੇ ਪਾਸ ਕਾਨੂੰਨ ਅਨਾਜ ਭੰਡਾਰ ਕਰਨ ਦੀ ਖੁੱਲ੍ਹ ਦਿੰਦੇ ਹਨ ਜੋ ਕਿ ਛੋਟੀ ਕਿਸਾਨੀ ਜਾਂ ਮਜ਼ਦੂਰਾਂ ਦੇ ਵੱਸ ਦੀ ਗੱਲ ਨਹੀਂ। ਇਸ ਨਾਲ ਸਿੱਧੇ ਰੂਪ ਵਿੱਚ ਅਨਾਜ ਭੰਡਾਰਾਂ ਉੱਪਰ ਮੁਨਾਫਾਖੋਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੋ ਜਾਵੇਗਾ। ਕਾਰਪੋਰੇਟਸ ਸਸਤੀਆਂ ਕੀਮਤਾਂ ’ਤੇ ਖਰੀਦੇ ਅਨਾਜ ਨੂੰ ਦੁਗਣੇ-ਚੌਗਣੇ ਰੇਟਾਂ ਉੱਪਰ ਵੇਚਣਗੇ। ਮਜ਼ਦੂਰਾਂ ਲਈ ਇਨ੍ਹਾਂ ਹਾਲਾਤ ਵਿਚ ਖਾਣ ਜੋਗਾ ਅਨਾਜ ਪ੍ਰਾਪਤ ਕਰਨਾ ਵੀ ਬਹੁਤ ਵੱਡੀ ਗੱਲ ਹੋ ਜਾਵੇਗੀ।
ਕਿਸਾਨ-ਆਗੂਆਂ ਨੇ ਦੱਸਿਆ ਕਿ 6 ਜੂਨ, 2017 ਨੂੰ ਮੱਧ ਪ੍ਰਦੇਸ਼ ਦੇ ਮੰਦਸੌਰ ਵਿੱਚ ਸਰਕਾਰ ਸਾਹਮਣੇ ਆਪਣੀਆਂ ਮੁਢਲੀਆਂ ਮੰਗਾਂ ਅੱਗੇ ਰੱਖਣ ਲਈ ਵਿਰੋਧ ਪ੍ਰਦਰਸ਼ਨ ਕਰਨ' ਤੇ ਪੁਲਿਸ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਗਿਆ ਅਤੇ ਗੋਲੀਆਂ ਚਲਾਈਆਂ ਗਈਆਂ। ਇਸ ਗੋਲੀ-ਕਾਂਡ 'ਚ 6 ਕਿਸਾਨ ਸ਼ਹੀਦ ਹੋਏ ਅਤੇ ਸੈਂਕੜੇ ਜ਼ਖਮੀ ਹੋਏ ਸਨ। ਉਸ ਤੋਂ ਬਾਅਦ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਈਆਂ ਅਤੇ ਦੇਸ਼ ਭਰ ਵਿੱਚ ਕਿਸਾਨਾਂ ਦਾ ਤਾਲਮੇਲ ਸਥਾਪਤ ਹੋਇਆ।  ਉਨ੍ਹਾਂ ਸਮੂਹ ਸ਼ਹੀਦ ਕਿਸਾਨਾਂ ਨੂੰ ਯਾਦ ਕਰਦਿਆਂ 6 ਜੂਨ ਨੂੰ ਕਿਸਾਨ ਆਗੂ ਮੰਦਸੌਰ ਵਿਖੇ ਇਕੱਠੇ ਹੋ ਕੇ ਸ਼ਰਧਾਂਜਲੀ ਭੇਟ ਕਰਨਗੇ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਸਮੂਹ ਦੇਸ਼ ਵਾਸੀਆਂ ਨੂੰ ਅਪੀਲ ਕਰਦਾ ਹੈ ਕਿ ਉਹ 6 ਜੂਨ ਨੂੰ ਇਸ ਅੰਦੋਲਨ ਦੇ ਅਤੇ ਮੰਦਸੌਰ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਇੱਕ ਪ੍ਰਣ ਲੈਣ ਕਿ ਕਿਸਾਨ ਕਿਸੇ ਵੀ ਪੁਲਿਸ ਕਾਰਵਾਈ ਤੋਂ ਨਹੀਂ ਡਰਨਗੇ ਅਤੇ ਕਿਸਾਨ ਸੰਘਰਸ਼ ਜਾਰੀ ਰੱਖਣਗੇ। 
 
 
ਕਿਸਾਨ-ਆਗੂਆਂ ਨੇ ਹਰਿਆਣਾ ਦੇ ਟੋਹਾਣਾ ਤੋਂ ਵਿਧਾਇਕ ਦਵੇਂਦਰ ਬਬਲੀ ਵੱਲੋਂ ਕਿਸਾਨਾਂ ਲਈ ਵਰਤੀ ਮਾੜੀ ਸ਼ਬਦਾਵਲੀ ਖ਼ਿਲਾਫ਼ ਰੋਸ ਪ੍ਰਗਟਾ ਰਹੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਕੇਸ ਦਰਜ਼ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਕਿਹਾ ਕਿ ਭਾਜਪਾ ਦੀ ਖੱਟੜ-ਸਰਕਾਰ ਕਿਸਾਨਾਂ 'ਤੇ ਜ਼ਬਰ ਕਰਨਾ ਬੰਦ ਕਰੇ, ਨਹੀਂ ਤਾਂ ਮੁੱਖ ਮੰਤਰੀ ਖੱਟੜ ਖ਼ਿਲਾਫ਼ ਜਥੇਬੰਦੀਆਂ ਵੱਲੋਂ ਮੋਰਚਾ ਖੋਲ੍ਹਿਆ ਜਾਵੇਗਾ।
 
 
 

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਨਗਰ ਨਿਗਮ ਵੱਲੋਂ ਸਾਲ 2025-26 ਲਈ ਪ੍ਰਾਪਰਟੀ ਟੈਕਸ ਦੀ ਅਦਾਇਗੀ ਕਰਨ ਦੀ ਅਪੀਲ 10 ਪ੍ਰਤੀਸ਼ਤ ਜੁਰਮਾਨੇ ਸਮੇਤ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਮਾਰਚ 2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਮੂੰਹ ਦੀ ਸਫਾਈ ਨਾਲ ਤੰਦਰੁਸਤ ਜੀਵਨ ਪੀ.ਐਚ.ਸੀ ਘੜੂੰਆਂ ਵਿੱਚ ਨਾਟਕ ਰਾਹੀਂ ਜਾਗਰੂਕਤਾ ਮੁਹਿੰਮ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ