Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਡੇਂਗੂ ’ਤੇ ਵਾਰ : ਸਿਹਤ ਟੀਮਾਂ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਥਾਈਂ ਕੀਤੀ ਜਾਚ

July 11, 2025 07:37 PM
ਅਮਰਜੀਤ ਰਤਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : "ਹਰ ਸ਼ੁੱਕਰਵਾਰ, ਡੇਂਗੂ "ਤੇ ਵਾਰ" ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਜਾ ਕੇ ਚੈਕਿੰਗ ਕੀਤੀ।
ਡਾ. ਜੈਨ ਨੇ ਦੱਸਿਆ ਕਿ ਸਿਹਤ ਟੀਮਾਂ ਨੇ ਵਿਸ਼ੇਸ਼ ਤੌਰ ਤੇ ਪ੍ਰਾਈਵੇਟ ਦਫਤਰਾਂ ਅਤੇ ਘਰਾਂ ਵਿਚ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ ਕੀਤੇ ਅਤੇ ਮੱਛਰ ਦੀ ਪੈਦਾਇਸ਼ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ। ਮੌਕੇ ’ਤੇ ਮੌਜੂਦ ਲੋਕਾਂ ਨੂੰ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਿਸਥਾਰਪੂਰਵਕ ਸਮਝਾਇਆ। ਨਿਰੀਖਣ ਟੀਮਾਂ ਵਿਚ ਖ਼ਾਸ ਤੌਰ ’ਤੇ ਪੇਂਡੂ ਸਿਹਤ ਸਫ਼ਾਈ ਕਮੇਟੀਆਂ ਅਤੇ ਰੈਜ਼ੀਡੈਂਟਸ ਵੈਲਫ਼ੇਅਰ ਐਸੋਸੀਏਸ਼ਨਾਂ ਦੇ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ l ਇਸ ਤੋਂ ਇਲਾਵਾ ਜ਼ਿਲ੍ਹੇ ਦੇ ਨਰਸਿੰਗ ਕਾਲਜਾਂ ਦੇ ਵਿਦਿਆਰਥੀ ਅਤੇ ਆਸ਼ਾ ਵਰਕਰ ਵੀ ਸ਼ਾਮਲ ਸਨ। ਕਈ ਥਾਈਂ ਜਾਗਰੂਕਤਾ ਰੈਲੀਆਂ ਵੀ ਕੱਢੀਆਂ ਗਈਆਂ l

ਸਿਵਲ ਸਰਜਨ ਨੇ ਦਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸਾਰੇ ਜ਼ਿਲ੍ਹੇ ਵਿਚ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਅਧਿਕਾਰੀਆਂ ਸਮੇਤ ਹੋਰ ਸਟਾਫ਼ ਜਿਥੇ ਘਰ-ਘਰ ਜਾ ਕੇ ਸਰਵੇਖਣ ਕਰ ਰਹੇ ਹਨ, ਉਥੇ ਚਾਲਾਨ ਕੱਟਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਦਾ ਇਕੋ-ਇਕ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ।

ਡਾ. ਜੈਨ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ, ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹੇ ਦੇ ਸਾਰੇ ਸੀਨੀਅਰ ਸਿਹਤ ਅਧਿਕਾਰੀਆਂ ਨੇ ਟੀਮਾਂ ਦੀ ਅਗਵਾਈ ਕੀਤੀ l

ਡੇਂਗੂ ਬੁਖ਼ਾਰ ਦੇ ਲੱਛਣ
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ