Monday, April 27, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੂੜੇ ਅਤੇ ਪਾਲੀਥੀਨ ਦੀ ਸਮੱਸਿਆ ਨੇ ਕੀਤਾ ਮੋਹਾਲੀ ਵਾਸੀਆਂ ਦਾ ਬੁਰਾ ਹਾਲ: ਬਲਬੀਰ ਸਿੱਧੂ

July 11, 2025 07:54 PM
ਅਮਰਜੀਤ ਰਤਨ

ਮੋਹਾਲੀ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਵਿੱਚ ਕੂੜੇ ਦੇ ਨਿਪਟਾਰੇ ਲਈ ਡੰਪਿੰਗ ਗਰਾਊਂਡ ਅਤੇ ਪ੍ਰੋਸੈਸਿੰਗ ਯੂਨਿਟ ਦੇ ਨਾ ਹੋਣ 'ਤੇ ਚਿੰਤਾ ਜ਼ਾਹਿਰ ਕਰਦਿਆਂ ਸਰਕਾਰ 'ਤੇ ਸਵਾਲ ਚੁੱਕੇ ਅਤੇ ਸਰਕਾਰ ਨੂੰ ਨਵੇਂ ਡੰਪਿੰਗ ਗਰਾਊਂਡ ਅਤੇ ਪ੍ਰੋਸੈਸਿੰਗ ਪਲਾਂਟ ਲਈ ਵੱਡੇ ਸਾਈਜ਼ ਦਾ ਪਲਾਟ ਅਲਾਟ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਮੰਗ ਕੀਤੀ।

ਇੱਥੇ ਜਾਰੀ ਇੱਕ ਬਿਆਨ ਵਿੱਚ ਸਿੱਧੂ ਨੇ ਕਿਹਾ, "ਅੱਜ ਸਿਰਫ਼ ਮੋਹਾਲੀ ਹੀ ਨਹੀਂ ਬਲਕਿ ਆਲੇ ਦੁਆਲੇ ਦੇ ਪਿੰਡਾਂ 'ਚ ਵੀ ਕੂੜੇ ਦੀ ਸਮੱਸਿਆ ਵਧਦੀ ਨਜ਼ਰ ਆ ਰਹੀ ਹੈ, ਡੰਪਿੰਗ ਗਰਾਊਂਡ ਲਈ ਪੱਕਾ ਸਥਾਨ ਅਤੇ ਪ੍ਰੋਸੈਸਿੰਗ ਪਲਾਂਟ ਨਾ ਹੋਣ ਕਾਰਨ ਮੋਹਾਲੀ ਦੇ ਵਸਨੀਕਾਂ ਨੂੰ ਅਨੇਕਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਂਹ ਦਾ ਮੌਸਮ ਹੋਣ ਕਾਰਨ ਕੂੜੇ ਵਿੱਚ ਮੱਛਰ ਪੈਦਾ ਹੋਣ ਦਾ ਡਰ ਹੁੰਦਾ ਹੈ ਜਿਸ ਕਾਰਨ ਸ਼ਹਿਰ ਵਿੱਚ ਡੇਂਗੂ ਅਤੇ ਮਲੇਰੀਆ ਵਰਗੀਆਂ ਬੀਮਾਰੀਆਂ ਵੀ ਪੈਦਾ ਹੋ ਸਕਦੀਆਂ ਹਨ।"

ਸਿੱਧੂ ਨੇ ਕਿਹਾ, " ਮੋਹਾਲੀ ਸ਼ਹਿਰ ਦੇ ਫੇਜ਼-5 ਵਿਖੇ ਬਣੇ ਆਰਐਮਸੀ ਪਾਇੰਟ ਅਤੇ ਫੇਜ਼-11 ਨੇੜੇ ਰੇਲਵੇ ਲਾਈਨ ਕੋਲ ਸਥਿਤ ਗਾਰਬੈਜ ਪ੍ਰੋਸੈਸਿੰਗ ਪਲਾਂਟਾਂ ਤੋਂ ਪੈਦਾ ਹੋ ਰਹੀ ਬਦਬੂ ਅਤੇ ਹੋਰ ਸਮੱਸਿਆਵਾਂ ਕਾਰਨ ਸਥਾਨਕ ਲੋਕ ਪ੍ਰੇਸ਼ਾਨ ਹੋ ਰਹੇ ਹਨ ਅਤੇ ਇਹ ਗੱਲ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੂੰ ਏਨਾਂ ਦੋਵੇਂ ਪਲਾਂਟਾਂ ਨੂੰ ਤੁਰੰਤ ਕਿਸੇ ਹੋਰ ਥਾਂ 'ਤੇ ਸ਼ਿਫਟ ਕਰਨਾ ਚਾਹੀਦਾ ਹੈ, ਜਾ ਇਸਦੇ ਲਈ ਮੋਹਾਲੀ ਦੇ ਇੰਡਸਟਰੀਅਲ ਏਰੀਆ ਵਿੱਚ ਵੱਡੇ ਏਰੀਆ ਦੀ ਜ਼ਮੀਨ ਲੈਕੇ ਉਥੇ ਇੱਕ ਪ੍ਰੋਸੈਸਿੰਗ ਯੂਨਿਟ ਬਣਾਉਣਾ ਚਾਹੀਦਾ ਹੈ, ਜੋਕਿ ਨਾਲ ਦੀ ਨਾਲ ਕੂੜੇ ਨੂੰ ਪ੍ਰੋਸੈਸ ਕਰਕੇ ਖਾਦ ਅਤੇ ਹੋਰ ਚੀਜ਼ਾਂ ਬਣਾ ਸਕੇ।"

ਸਿੱਧੂ ਨੇ ਗਮਾਡਾ ਅਤੇ ਸਰਕਾਰ 'ਤੇ ਸਵਾਲ ਚੁੱਕਦਿਆਂ ਕਿਹਾ, "ਅੱਜ ਗਮਾਡਾ ਜ਼ਮੀਨਾਂ ਐਕੁਆਇਰ ਕਰਕੇ ਮੋਹਾਲੀ ਸ਼ਹਿਰ ਦੀ ਹੋਂਦ ਨੂੰ ਤਾਂ ਵਧਾਈ ਜਾ ਰਿਹਾ ਹੈ, ਲੇਕਿਨ ਕੂੜਾ ਸੰਭਾਲ ਦੇ ਸਭ ਤੋਂ ਅਹਿਮ ਕੰਮ ਤੋਂ ਹਾਲੇ ਵੀ ਪਿੱਛੇ ਹੀ ਹੈ। ਗਮਾਡਾ ਕੂੜੇ ਦੇ ਪ੍ਰਬੰਧ ਨੂੰ ਲੈ ਕੇ ਫੇਲ ਹੁੰਦਾ ਵਿਖਾਈ ਦੇ ਰਿਹਾ ਹੈ। ਜੇਕਰ ਚੰਡੀਗੜ੍ਹ ਵਰਗੇ ਵੱਡੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਓਥੇ ਕੂੜੇ ਦੀ 100 ਫ਼ੀਸਦੀ ਪ੍ਰੋਸੈਸਿੰਗ ਹੋ ਰਹੀ ਹੈ, ਪਰ ਮੋਹਾਲੀ ਵਰਗਾ ਸ਼ਹਿਰ, ਜੋਕਿ ਆਪਣੇ ਆਪ ਵਿੱਚ ਪੰਜਾਬ ਦਾ ਇਕ ਬਹੁਤ ਮਹੱਤਵਪੂਰਨ ਸ਼ਹਿਰ ਹੈ, ਓਥੇ ਵੀ ਪ੍ਰੋਸੈਸਿੰਗ ਪਲਾਂਟ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।"

ਪਲਾਸਟਿਕ ਬੈਨ ਦੀ ਵੀ ਮੰਗ ਰੱਖਦਿਆਂ ਸਿੱਧੂ ਨੇ ਕਿਹਾ, "ਅੱਜ ਕੂੜੇ ਦੀ ਬਿਮਾਰੀ ਤੋਂ ਲੜਨ ਲਈ ਪਲਾਸਟਿਕ ਤੇ ਪੂਰੀ ਤਰ੍ਹਾਂ ਨਾਲ ਬੈਨ ਲਗਾਉਣਾ ਵੀ ਅਤਿ ਜ਼ਰੂਰੀ ਹੋ ਚੁੱਕਿਆ ਹੈ। ਆਪ ਸਰਕਾਰ ਨੂੰ ਲੋੜ ਹੈ ਕਿ ਪਲਾਸਟਿਕ ਬੈਨ ਨੂੰ ਸਖਤੀ ਨਾਲ ਲਾਗੂ ਕਰਾਉਣ ਲਈ, ਜਿਹੜੀ ਫੈਕਟਰੀਆਂ ਇਸਨੂੰ ਗੈਰ ਕਾਨੂੰਨੀ ਤਰੀਕੇ ਨਾਲ ਬਣਾ ਰਹੀਆਂ ਹਨ, ਉਨ੍ਹਾਂ ਤੇ ਸਖ਼ਤ ਕਾਰਵਾਈ ਕਰਨ, ਤਾਂ ਜੋ ਪਲਾਸਟਿਕ ਦੀ ਵਰਤੋਂ ਨੂੰ ਬਿਲਕੁਲ ਖ਼ਤਮ ਕੀਤਾ ਜਾ ਸਕੇ।"

ਸਿੱਧੂ ਨੇ ਜ਼ੋਰ ਦਿੰਦਿਆਂ ਕਿਹਾ, "ਨਗਰ ਨਿਗਮ ਵੱਲੋਂ ਵੀ ਫੇਜ਼ 5 ਅਤੇ ਫੇਜ਼ 11 ਵਿੱਚ ਹੋ ਰਹੀ ਗਾਰਬੇਜ ਡੰਪਿੰਗ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਨੇ ਹਾਲੇ ਤੱਕ ਇਸ ਨੂੰ ਲੈ ਕੇ ਕੋਈ ਇੰਤਜ਼ਾਮ ਨਹੀਂ ਕੀਤਾ।"

ਸਿੱਧੂ ਨੇ ਆਪ ਸਰਕਾਰ ਤੋਂ ਮੰਗ ਕੀਤੀ ਕਿ ਮੋਹਾਲੀ ਦੇ ਇੰਡਸਟਰੀਅਲ ਏਰੀਆ ਵਿੱਚ ਜਾਂ ਫ਼ੇਰ ਉਸ ਨੇ ਦੇ ਲਾਗੇ ਜਲਦ ਤੋਂ ਜਲਦ ਪ੍ਰੋਸੈਸਿੰਗ ਯੂਨਿਟ ਬਣਾਇਆ ਜਾਵੇ ਅਤੇ ਇਸ ਕੰਮ ਲਈ ਜ਼ਰੂਰੀ ਫੰਡ ਅਲਾਟ ਕੀਤੇ ਜਾਣ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਮਾਮਲੇ 'ਤੇ ਤੁਰੰਤ ਵਿਚਾਰ ਕਰਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਯੂਨਿਟ ਦੇ ਕੰਮ ਦੀ ਸ਼ੁਰੂਆਤ ਕੀਤੀ ਜਾਵੇ।

Have something to say? Post your comment

 

More in Chandigarh

ਖੂਨਦਾਨ ਕੈਂਪ ਦੌਰਾਨ 65 ਯੁਨਿਟ ਖੂਨ ਇਕੱਤਰ ਨੌਜਵਾਨਾਂ ਨੂੰ ਅੱਗੇ ਹੋ ਕੇ ਸਮਾਜ ਸੇਵੀ ਕਾਰਜਾਂ ਚ ਭਾਗ ਲੈਣ ਦੀ ਲੋੜ- ਆਰਸਦੀਪ ਸਿੱਧੂ

ਖਰੜ ਸ਼ਹਿਰ ਵਿਚ ‘ਆਪ’ ਝਟਕਾ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਮੇਜਰ ਗੁਰਚਰਨ ਸਿੰਘ ਵੱਲੋਂ ਘੋਲੂਮਾਜਰਾ ਸਕੂਲ ਵਿੱਚ ਸਮਾਰਟ ਕਲਾਸਰੂਮ ਦਾ ਉਦਘਾਟਨ

ਵਿਕਾਸ ਕਾਰਜਾਂ ਲਈ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਕੁਲਵੰਤ ਸਿੰਘ

ਕੰਕਰੀਟ ਮਿਕਸਰ ਪਲਾਂਟ ਢੰਗਰਾਲੀ-ਖੈਰਪੁਰ ਵਿਰੁੱਧ ਧਰਨਾ ਹੋਇਆ ਮਜ਼ਬੂਤ ਕਿਸਾਨ ਮਜ਼ਦੂਰ ਯੁਨੀਅਨ ਪੰਜਾਬ ਵੱਲੋਂ ਧਰਨੇ ਨੂੰ ਹਮਾਇਤ ਦਾ ਕੀਤਾ ਐਲਾਨ

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ