Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਾਗਬਾਨੀ ਵਿਭਾਗ ਵੱਲੋਂ ਮਲਕਪੁਰ ਵਿਖੇ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਬਾਰੇ ਜਾਗਰੂਕ ਕੈਂਪ

July 11, 2025 07:57 PM
ਅਮਰਜੀਤ ਰਤਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਬਾਗਬਾਨੀ ਵਿਭਾਗ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਵੱਲੋਂ ਬਲਾਕ ਡੇਰਾਬੱਸੀ ਦੇ ਪਿੰਡ ਮਲਕਪੁਰ ਵਿਖੇ ਇਸ ਵਿਭਾਗ ਨਾਲ ਸਬੰਧਤ ਸਕੀਮਾਂ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਕੌਮੀ ਬਾਗਬਾਨੀ ਮਿਸ਼ਨ ਸਕੀਮ ਤਹਿਤ ਨਵੀਆਂ ਗਾਈਡਲਾਈਨਜ਼ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਕਿ ਉਹ ਰਵਾਇਤੀ ਫਸਲਾਂ ਤੋਂ ਹੱਟ ਕੇ ਬਾਗਬਾਨੀ ਅਪਣਾਉਂਦੇ ਹੋਏ ਵਧੇਰੇ ਮੁਨਾਫਾ ਕਮਾ ਸਕਦੇ ਹਨ । ਧਰਤੀ ਹੇਠਲੇ ਪਾਣੀ ਦਾ ਮਿਆਰ ਦਿਨ ਪ੍ਰਤੀ ਦਿਨ ਨੀਵਾਂ ਹੁੰਦਾ ਜਾ ਰਿਹਾ ਹੈ, ਸੋ ਇਸ ਨੂੰ ਨਜਿਠਣ ਲਈ ਬਾਗਬਾਨੀ ਦੀ ਅਹਿਮ ਭੂਮਿਕਾ ਹੈ। ਕਿਉਂਕਿ ਬਾਗਬਾਨੀ ਨਾਲ ਸੰਬਧਤ ਫਸਲਾਂ ਕਣਕ, ਝੋਨੇ ਦੀ ਬਜਾਏ ਘੱਟ ਪਾਣੀ ਨਾਲ ਪੈਦਾ ਕੀਤੀਆਂ ਜਾ ਸਕਦੀਆਂ ਹਨ ਅਤੇ ਮੁਨਾਫਾ ਵੀ ਵਧੇਰੇ ਖਟਿਆ ਜਾ ਸਕਦਾ ਹੈ।
ਸ਼੍ਰੀ ਨਰਿੰਦਰਬੀਰ ਸਿੰਘ ਮਾਨ, ਉਪ ਡਾਇਰੈਕਟਰ ਬਾਗਬਾਨੀ, ਐੱਸ.ਏ.ਐੱਸ. ਨਗਰ ਵੱਲੋਂ ਦੱਸਿਆ ਗਿਆ ਕਿ ਇਸ ਵਿਭਾਗ ਵਿਖੇ ਕੌਮੀ ਬਾਗਬਾਨੀ ਮਿਸ਼ਨ ਸਕੀਮ ਅਤੇ ਸਟੇਟ ਪਲਾਨ ਸਕੀਮ ਤਹਿਤ ਵੱਖ-ਵੱਖ ਮੱਦਾਂ ਜਿਵੇਂ ਕਿ ਨਵੇਂ ਬਾਗ, ਹਾਈਬ੍ਰਿਡ ਸਬਜੀਆਂ ਦੀ ਕਾਸ਼ਤ, ਸੁਰੱਖਿਅਤ ਖੇਤੀ, ਬਾਗਾਂ ਲਈ ਮਸ਼ੀਨਰੀ, ਛੋਟੇ ਟਰੈਕਟਰ, ਪਾਵਰ ਟਿੱਲਰ, ਸਪਰੇ ਪੰਪ, ਖੁੰਬਾਂ ਦੀ ਕਾਸ਼ਤ, ਮੱਧੂ ਮੱਖੀਆਂ ਦਾ ਧੰਦਾ, ਕੋਲਡ ਸਟੋਰੇਜ਼ ਆਦਿ ਉਪਰ 35-50% ਤੱਕ ਸਬਸਿਡੀ ਮੁਹੱਇਆ ਕਰਵਾਈ ਜਾਂਦੀ ਹੈ।
ਇਸ ਮੌਕੇ ਸ਼੍ਰੀ ਕੋਮਲਪ੍ਰੀਤ ਸਿੰਘ, ਬਾਗਬਾਨੀ ਵਿਕਾਸ ਅਫਸਰ, ਖਰੜ੍ਹ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਬਾਗਬਾਨੀ ਅਪਣਾਉਂਦੇ ਹੋਏ ਵੱਧ ਤੋਂ ਵੱਧ ਇਨਾਂ ਸਕੀਮਾਂ ਦਾ ਲਾਭ ਉਠਾਇਆ ਜਾਵੇ ਤਾਂ ਜੋ ਛੋਟੇ ਅਤੇ ਸੀਮਾਂਤ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁਕਿਆ ਜਾ ਸਕੇ।
ਬਲਾਕ ਡੇਰਾਬੱਸੀ ਦੇ ਖੁੰਬ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਤਾਂ ਜੋ ਉਨ੍ਹਾਂ ਦਾ ਢੁਕਵਾਂ ਹੱਲ ਕੱਢਿਆ ਜਾ ਸਕੇ । ਇਸ ਮੌਕੇ ਸ਼੍ਰੀਮਤੀ ਅਮਨਪ੍ਰੀਤ ਕੌਰ, ਬਾਗਬਾਨੀ ਵਿਕਾਸ ਅਫਸਰ, ਡੇਰਾਬੱਸੀ, ਸ਼੍ਰੀਮਤੀ ਕਮਲਪ੍ਰੀਤ ਕੌਰ, ਬਾਗਬਾਨੀ ਵਿਕਾਸ ਅਫਸਰ, ਕੁਰਾਲੀ ਅਤੇ ਬਾਕੀ ਸਹਾਇਕ ਸਟਾਫ ਵੀ ਹਾਜ਼ਰ ਸੀ। ਇਸ ਤੋਂ ਇਲਾਵਾ ਭੂਮੀ ਅਤੇ ਜਲ ਸੰਭਾਲ ਵਿਭਾਗ, ਪਸ਼ੂ ਪਾਲਣ ਵਿਭਾਗ, ਖੇਤੀਬਾੜੀ ਵਿਭਾਗ ਦੇ ਨੁਮਾਇੰਦਿਆਂ ਵੱਲੋਂ ਆਪਣੇ ਵਿਭਾਗ ਨਾਲ ਸਬੰਧਤ ਕਿਸਾਨ ਹਿੱਤ ਦੀਆਂ ਸਕੀਮਾਂ ਸਬੰਧੀ ਪ੍ਰਚਾਰ ਕੀਤਾ ਗਿਆ ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ