ਸੁਨਾਮ : ਕੈਮਿਸਟ ਐਸੋਸੀਏਸ਼ਨ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਸੁਨਾਮ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਦੇ ਮੈਂਬਰਾਂ ਨੇ ਹਿੱਸਾ ਲਿਆ। ਮੈਂਬਰਾਂ ਨੇ ਨਰੇਸ਼ ਜਿੰਦਲ ਨੂੰ ਜ਼ਿਲ੍ਹਾ ਪ੍ਰਧਾਨ ਵਜੋਂ ਦੁਬਾਰਾ ਚੁਣੇ ਜਾਣ 'ਤੇ ਵਧਾਈ ਦਿੱਤੀ ਅਤੇ ਸੁਨਾਮ ਐਸੋਸੀਏਸ਼ਨ ਦੇ ਸਾਲਾਨਾ ਸਮਾਗਮ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਸੁਨਾਮ ਵਿਖੇ 27 ਜੁਲਾਈ ਨੂੰ ਸਾਲਾਨਾ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਗਿਆ। ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਨੇ ਕਿਹਾ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ, ਜਨਰਲ ਸਕੱਤਰ ਜੀ ਐਸ ਚਾਵਲਾ, ਖਜ਼ਾਨਚੀ ਅਮਰਦੀਪ ਸਿੰਘ ਅਤੇ ਪੰਜਾਬ ਫਾਰਮੇਸੀ ਕੌਂਸਲ ਦੇ ਚੇਅਰਮੈਨ ਸੁਸ਼ੀਲ ਬਾਂਸਲ, ਡਰੱਗ ਵਿਭਾਗ ਦੇ ਡੀਸੀਓ ਡਾ. ਸੰਤੋਸ਼ ਜਿੰਦਲ, ਰਾਜੀਵ ਜੈਨ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਰਹਿਣਗੇ। ਨਰੇਸ਼ ਜਿੰਦਲ ਨੇ ਕਿਹਾ ਕਿ ਕਾਰੋਬਾਰ ਨਾਲ ਸਬੰਧਤ ਆ ਰਹੀਆਂ ਸਮੱਸਿਆਵਾਂ 'ਤੇ ਸਮਾਗਮ ਵਿੱਚ ਚਰਚਾ ਕੀਤੀ ਜਾਵੇਗੀ। ਸਮੱਸਿਆਵਾਂ ਬਾਰੇ ਜਾਣਕਾਰੀ ਵਿਸ਼ੇਸ਼ ਤੌਰ 'ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤੀ ਜਾਵੇਗੀ। ਇਸ ਮੌਕੇ ਆਰ.ਐਨ. ਕਾਂਸਲ, ਅਜਾਇਬ ਸੈਣੀ, ਗੁਰਮੀਤ ਸਿੰਘ, ਦੀਪਕ ਮਿੱਤਲ, ਉਪ ਪ੍ਰਧਾਨ ਰਜਨੀਸ਼ ਗਰਗ, ਅਸ਼ੋਕ ਕਾਲੜਾ ਆਦਿ ਮੌਜੂਦ ਸਨ।