Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ: ਸਿਹਤ ਮੰਤਰੀ ਵੱਲੋਂ ਆਪਣੇ ਕੈਬਨਿਟ ਸਾਥੀਆਂ ਦੇ ਘਰਾਂ ਦਾ ਨਿਰੀਖਣ, ਡੇਂਗੂ ਨਾਲ ਲੜਨ ਲਈ ਸਮੂਹਿਕ ਯਤਨਾਂ ਦੀ ਲੋੜ 'ਤੇ ਜ਼ੋਰ ਦਿੱਤਾ

July 12, 2025 05:31 PM
SehajTimes

ਚੰਡੀਗੜ੍ਹ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਦੇ ਹਿੱਸੇ ਵਜੋਂ ਆਪਣੇ ਕੈਬਨਿਟ ਸਾਥੀਆਂ ਅਤੇ ਵਿਰੋਧੀ ਧਿਰ ਦੇ ਨੇਤਾ ਦੀਆਂ ਰਿਹਾਇਸ਼ਾਂ ਦਾ ਨਿਰੀਖਣ ਕੀਤਾ। ਇਸ ਮੁਹਿੰਮ ਦੌਰਾਨ ਡੈਜ਼ਰਟ ਕੂਲਰਾਂ, ਫੁੱਲਾਂ ਦੇ ਗਮਲਿਆਂ ਅਤੇ ਪੰਛੀਆਂ ਲਈ ਪਾਣੀ ਦੇ ਕੰਟੇਨਰਾਂ ਆਦਿ ਵਿੱਚ ਮੱਛਰ ਦੇ ਲਾਰਵੇ ਦੀ ਮੌਜੂਦਗੀ ਦਾ ਪਤਾ ਲੱਗਿਆ, ਜਿਸ ਤੋਂ ਇਸਦੇ ਤੁਰੰਤ ਰੋਕਥਾਮ ਦੀ ਲੋੜ ਮਹਿਸੂਸ ਕੀਤੀ ਗਈ।

ਡਾ. ਬਲਬੀਰ ਸਿੰਘ ਨੇ ਮੱਛਰਾਂ ਦੇ ਪ੍ਰਜਨਨ ਸਰੋਤਾਂ ਨੂੰ ਖਤਮ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਡੇਂਗੂ ਕਰਕੇ ਬਲੀਡਿੰਗ (ਹੈਮੋਰਹੈਜਿਕ) ਦੀ ਸਮੱਸਿਆ ਪੈਦਾ ਹੁੰਦੀ ਹੈ ਤਾਂ ਇਹ ਬਹੁਤ ਹੀ ਘਾਤਕ ਬਣ ਸਕਦਾ ਹੈ, ਜਿਸ ਨਾਲ ਸਿਹਤ ਸੰਬਧੀ ਗੰਭੀਰ ਪੇਚੀਦਗੀਆਂ ਪੈਦਾ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਸਮੂਹਿਕ ਯਤਨ ਇਸਦੇ ਫੈਲਾਅ ਨੂੰ ਰੋਕ ਸਕਦੇ ਹਨ। ਉਨ੍ਹਾਂ ਨੇ ਪੰਜਾਬ ਨੂੰ ਡੇਂਗੂ ਮੁਕਤ ਬਣਾਉਣ ਲਈ ਮਰੀਜ਼ਾਂ ਦੀ ਦੇਖਭਾਲ ਕਰਨ ਵਾਲਿਆਂ, ਮੰਤਰੀਆਂ, ਵਿਰੋਧੀ ਧਿਰ ਦੇ ਨੇਤਾ ਅਤੇ ਲੋਕਾਂ ਨੂੰ ਇਕੱਠੇ ਕੰਮ ਕਰਨ ਦੀ ਅਪੀਲ ਕੀਤੀ।

ਸਿਹਤ ਮੰਤਰੀ ਨੇ ਆਸ਼ਾ ਵਰਕਰਾਂ ਤੋਂ ਲੈ ਕੇ ਸੀਨੀਅਰ ਅਧਿਕਾਰੀਆਂ ਤੱਕ ਸਾਰਿਆਂ ਨੂੰ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਅਤੇ ਇਸ ਨੇਕ ਕਾਰਜ ਕੰਮ ਵਿੱਚ ਸਹਿਯੋਗ ਦੇਣ ਲਈ ਲੋਕਾਂ ਨੂੰ ਲਾਮਬੰਦ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਪਿੰਡ ਅਤੇ ਮੁਹੱਲੇ ਦੀਆਂ ਸਿਹਤ ਕਮੇਟੀਆਂ ਹਰ ਸ਼ੁੱਕਰਵਾਰ ਸਵੇਰੇ 9 ਤੋਂ 10 ਵਜੇ ਤੱਕ ਘਰਾਂ ਦਾ ਨਿਰੀਖਣ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੱਛਰ ਦਾ ਕੋਈ ਵੀ ਲਾਰਵਾ ਬਚਿਆ ਨਾ ਰਹੇ।

ਡਾ. ਬਲਬੀਰ ਸਿੰਘ ਨੇ ਡੇਂਗੂ ਨੂੰ ਅਸਲ ਮਾਇਨਿਆਂ ਵਿੱਚ ਹਰਾਉਣ ਲਈ ਇਸ ਮੁਹਿੰਮ ਵਿੱਚ ਵੱਡੇ ਪੱਧਰ 'ਤੇ ਭਾਗੀਦਾਰੀ ਦੀ ਅਪੀਲ ਕੀਤੀ। ਉਨ੍ਹਾਂ ਨੇ ਸਾਰਿਆਂ ਨੂੰ ਪਾਣੀ ਦੇ ਕੰਟੇਨਰਾਂ ਨੂੰ ਢੱਕਣ, ਕੂਲਰਾਂ ਨੂੰ ਹਫ਼ਤਾਵਾਰੀ ਆਧਾਰ 'ਤੇ ਸਾਫ਼ ਕਰਨ ਅਤੇ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਦੀ ਸਲਾਹ ਦਿੱਤੀ।

ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਸਟੇਟ ਪ੍ਰੋਗਰਾਮ ਅਫ਼ਸਰ (ਐਨ.ਵੀ.ਬੀ.ਡੀ.ਸੀ.ਪੀ.) ਡਾ. ਅਰਸ਼ਦੀਪ ਕੌਰ ਅਤੇ ਹੋਰ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ