Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਡਾ. ਬਲਜੀਤ ਕੌਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ, ਭੂਮੀ ਵਿਕਾਸ ਅਤੇ ਵਿੱਤ ਨਿਗਮ ਨੂੰ ਸਕੀਮਾਂ ਦੀ ਪਹੁੰਚ ਲੋੜਵੰਦਾਂ ਤੱਕ ਯਕੀਨੀ ਬਣਾਉਣ ਦੇ ਹੁਕਮ

July 12, 2025 05:42 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੀ ਤਰੱਕੀ ਅਤੇ ਸੁਵਿਧਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਵਿਸ਼ੇਸ਼ ਤਰਜ਼ੀਹ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਅੱਜ ਇੱਥੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੀਤਾ।

ਡਾ. ਬਲਜੀਤ ਕੌਰ ਨੇ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ (PSCLDFC) ਦੇ ਡਾਇਰੈਕਟਰ ਸ੍ਰੀ ਰਵਿੰਦਰ ਹੰਸ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕਰਦਿਆਂ ਹੁਕਮ ਦਿੱਤੇ ਕਿ ਨਿਗਮ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲੋੜਵੰਦ ਵਿਅਕਤੀ ਤੱਕ ਪਹੁੰਚਾਇਆ ਜਾਵੇ। ਡਾਇਰੈਕਟਰ ਰਵਿੰਦਰ ਹੰਸ ਨੇ ਮੀਟਿੰਗ ਦੌਰਾਨ ਨਿਗਮ ਦੀਆਂ ਵੱਖ-ਵੱਖ ਸਕੀਮਾਂ ਦੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿੱਚ ਲੋੜਵੰਦ ਪਰਿਵਾਰਾਂ ਵੱਲੋਂ ਸਰਕਾਰੀ ਸਕੀਮਾਂ ਦਾ ਲਾਭ ਲਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਵੱਲੋਂ ਸੁਝਾਅ ਦਿੱਤਾ ਗਿਆ ਕਿ ਹਰ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਸਕੀਮਾਂ ਦੀ ਜਾਣਕਾਰੀ ਤੇ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚ ਸੁਨਿਸ਼ਚਿਤ ਕੀਤੀ ਜਾਵੇ।

ਇਸ ਦੌਰਾਨ ਨਿਗਮ ਵਿੱਚ ਕਰਮਚਾਰੀਆਂ ਦੀ ਘਾਟ, ਅਧਿਕਾਰੀਆਂ ਨੂੰ ਆ ਰਹੀਆਂ ਦਫ਼ਤਰੀ ਮੁਸ਼ਕਲਾਂ ਅਤੇ ਕੁਝ ਅਣਸੁਲਝੇ ਮਾਮਲਿਆਂ ਦੀ ਵੀ ਜਾਣਕਾਰੀ ਡਾ. ਬਲਜੀਤ ਕੌਰ ਨੂੰ ਦਿੱਤੀ ਗਈ।

ਮੰਤਰੀ ਡਾ. ਬਲਜੀਤ ਕੌਰ ਨੇ ਸਾਰੇ ਮੁੱਦੇ ਧਿਆਨ ਨਾਲ ਸੁਣਨ ਤੋਂ ਬਾਅਦ ਕੁੱਝ ਅਹਿਮ ਮਸਲਿਆਂ ‘ਤੇ ਮੌਕੇ ‘ਤੇ ਹੀ ਤੁਰੰਤ ਹੁਕਮ ਜਾਰੀ ਕੀਤੇ। ਉਨ੍ਹਾਂ ਨੇ ਯਕੀਨ ਦਿਵਾਇਆ ਕਿ ਬਾਕੀ ਰਹਿ ਗਏ ਮਸਲੇ ਵੀ ਜਲਦ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਐਸ.ਸੀ ਭਲਾਈ ਸਕੀਮਾਂ ਦੀ ਲਾਭਪਾਤਰੀਆਂ ਤੱਕ ਪਹੁੰਚ ਅਤੇ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ੀ ਅਤੇ ਸੁਚੱਜਾਪਣ ਦਿੱਤਾ ਜਾਵੇਗਾ।

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ