Tuesday, September 09, 2025

Chandigarh

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨਿਵੇਕਲੀ ਪਹਿਲ

July 14, 2025 11:01 AM
SehajTimes

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਤੋਂ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਇਸ ਨਿਵੇਕਲੀ ਪਹਿਲ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਰਾਮਨਗਰ ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ‘ਚ ਏ.ਸੀ. ਲਗਵਾਉਣ ਲਈ ਵਿੱਢੀ ਮੁਹਿੰਮ ਦੀ ਸ਼ੁਰੂਆਤ ਕਰਵਾਈ।

ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਅੱਜ ਤਕਰੀਬਨ ਢਾਈ ਲੱਖ ਰੁਪਏ ਦੀ ਲਾਗਤ ਨਾਲ ਪਿੰਡ ਰਾਮਨਗਰ ਦੇ ਸਰਕਾਰੀ ਸਕੂਲਾਂ ਵਿੱਚ ਛੇ ਏ.ਸੀ. ਅਤੇ ਦੋ 50-50 ਲੀਟਰ ਸਮਰੱਥਾ ਵਾਲੇ ਵਾਟਰ ਕੂਲਰ ਲਗਵਾਏ ਗਏ ਹਨ।

ਇਸਦੇ ਨਾਲ ਹੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪਿੰਡ ਰਾਮਨਗਰ ਵਿੱਚ ਹੀ ਹੋਣ ਵਾਲੇ ਕਬੱਡੀ ਟੂਰਨਾਮੈਂਟ ਲਈ ਵਿੱਤੀ ਸਹਾਇਤਾ ਵਜੋਂ 8,100 ਰੁਪਏ ਦਾ ਚੈੱਕ ਵੀ ਦਿੱਤਾ।

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹੁੰਚ ਸੂਬਾ ਸਰਕਾਰ ਨੂੰ ਵਿਦਿਆਰਥੀਆਂ ਦੀਆਂ ਇੱਛਾਵਾਂ ਅਤੇ ਟੀਚਿਆਂ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬੁਨਿਆਦੀ ਢਾਂਚੇ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਨਿੱਜੀ ਦਿਲਚਸਪੀ ਵੀ ਆਮ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆ ਸਕਣ ਵਾਲੇ ਕੰਮਾਂ ਵੱਲ ਹੀ ਹੈ ਅਤੇ ਉਹ ਲਗਾਤਾਰ ਅਜਿਹੇ ਲੋਕਾਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਅਕਾਦਮਿਕ ਦੇ ਨਾਲ ਨਾਲ ਭਾਵਨਾਤਮਿਕ ਤੌਰ 'ਤੇ ਸਹਾਇਤਾ ਪ੍ਰਦਾਨ ਕਰਨ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਤਾਂ ਜੋ ਉਨ੍ਹਾਂ ਨੂੰ ਭਵਿੱਖੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਕੀਤਾ ਜਾ ਸਕੇ।

ਇਸ ਮੌਕੇ ਚੇਅਰਮੈਨ ਕੋਅਪ੍ਰੇਟਿਵ ਬੈਂਕ ਜਗਦੇਵ ਸਿੰਘ ਬਾਂਮ, ਨਿੱਜੀ ਸਕੱਤਰ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘ, ਸਾਬਕਾ ਸਰਪੰਚ ਭੁਪਿੰਦਰ ਸਿੰਘ, ਸੰਦੀਪ ਕੌਰ ਸਰਪੰਚ, ਰਾਮ ਸਿੰਘ, ਸੰਦੀਪ ਸਿੰਘ, ਲਵਲੀ ਸੰਧੂ, ਗੁਰਪ੍ਰੀਤ ਸਿੰਘ, ਨਿੱਕਾ ਪ੍ਰਧਾਨ, ਹਰਮੇਲ ਸਿੰਘ, ਬਲਰਾਜ ਸਿੰਘ, ਸ਼ਿੰਦਰ ਸਿੰਘ, ਸ਼ੰਕਲ ਲਾਲ, ਗੁਰਮੀਤ ਸਿੰਘ ਬਰਾੜ, ਸੁਖਜਿੰਦਰ ਸਿੰਘ ਭੁੱਲਰ, ਕੁਲਦੀਪ ਸਿੰਘ, ਪ੍ਰਿੰਸੀਪਲ ਸ਼ੀਸ਼ੂ ਬਾਲਾ, ਪ੍ਰਿੰਸੀਪਲ ਜਗਮੀਤ ਸਿੰਘ ਤੋਂ ਇਲਾਵਾ ਸੰਬੰਧਿਤ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚ, ਪੰਚ ਅਤੇ ਹੋਰ ਮੋਹਤਬਰ ਵੀ ਹਾਜ਼ਰ ਸਨ।

Have something to say? Post your comment

 

More in Chandigarh

ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਲਈ ਰਾਹਤ ਕਾਰਜ ਕੀਤੇ ਤੇਜ਼

ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ, ਡਾ. ਬਲਬੀਰ ਸਿੰਘ ਨੇ 780 ਕਰੋੜ ਰੁਪਏ ਦੇ ਸਿਹਤ ਬੁਨਿਆਦੀ ਢਾਚੇ ਨੁਕਸਾਨ ਦੇ ਵੇਰਵੇ ਕੀਤੇ ਸਾਂਝੇ; ਤੁਰੰਤ ਸਹਾਇਤਾ ਦੀ ਕੀਤੀ ਮੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਅਮਨ ਅਰੋੜਾ ਵੱਲੋਂ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ, ਹੜ੍ਹਾਂ ਮੌਕੇ ਪੰਜਾਬ ਨੂੰ ਸੈਰ-ਸਪਾਟੇ ਵਜੋਂ ਵਰਤਣ ਲਈ ਭਾਜਪਾ ਲੀਡਰਸ਼ਿਪ ਨੂੰ ਘੇਰਿਆ

ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰਾਖ਼ਦਿਲੀ ਦਿਖਾਉਣ: ਬਰਿੰਦਰ ਕੁਮਾਰ ਗੋਇਲ

ਹਸਪਤਾਲ 'ਚ ਜ਼ੇਰੇ ਇਲਾਜ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ ਅਤੇ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਹੁਕਮ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਲਈ 481 ਵੈਟਰਨਰੀ ਟੀਮਾਂ ਤਾਇਨਾਤ, 22000 ਤੋਂ ਵੱਧ ਪਸ਼ੂਆਂ ਦਾ ਇਲਾਜ ਕੀਤਾ

ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ

ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ