Saturday, May 04, 2024

Chandigarh

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ 4481 ਆਸਾਮੀਆਂ ਲਈ ਅਰਜ਼ੀਆਂ ਮੰਗੀਆਂ: ਅਰੁਨਾ ਚੌਧਰੀ

June 04, 2021 07:12 PM
SehajTimes

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 4481 ਖ਼ਾਲੀ ਆਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।

ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਵਿਭਾਗ ਨੇ ਸਮੂਹ ਜ਼ਿਲ੍ਹਿਆਂ ਲਈ 1170 ਆਂਗਨਵਾੜੀ ਵਰਕਰਾਂ, 82 ਮਿੰਨੀ ਆਂਗਨਵਾੜੀ ਵਰਕਰਾਂ ਅਤੇ 3229 ਆਂਗਨਵਾੜੀ ਹੈਲਪਰਾਂ ਦੀਆਂ ਆਸਾਮੀਆਂ ਲਈ ਭਰਤੀ ਪ੍ਰਕਿਰਿਆ ਅਰੰਭ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਸਾਮੀਆਂ ਲਈ ਕੇਵਲ ਇਸਤਰੀ ਉਮੀਦਵਾਰ ਹੀ ਅਪਲਾਈ ਕਰ ਸਕਦੇ ਹਨ ਅਤੇ ਆਸਾਮੀਆਂ ਸਬੰਧੀ ਨਿਰਧਾਰਤ ਪਾਤਰਤਾ, ਸਥਾਨ, ਪਿੰਡ/ਵਾਰਡ, ਉਮਰ ਹੱਦ, ਵਿਦਿਅਕ ਯੋਗਤਾ ਆਦਿ ਸ਼ਰਤਾਂ ਦਾ ਵੇਰਵਾ ਵਿਭਾਗ ਦੀ ਵੈਬਸਾਈਟ- sswcd.punjab.gov.in ਉਤੇ ਅਪਲੋਡ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਿਰੋਲ ਮਾਣਭੱਤੇ ਉਤੇ ਆਧਾਰ ਉਤੇ ਕੀਤੀ ਜਾਣੀ ਭਰਤੀ ਸਬੰਧੀ ਵੇਰਵੇ ਲਈ ਸਬੰਧਤ ਜ਼ਿਲ੍ਹੇ ਦੀ ਵੈਬਸਾਈਟ ਵੀ ਵੇਖੀ ਜਾ ਸਕਦੀ ਹੈ ਜਾਂ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਾਂ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਦੇ ਦਫ਼ਤਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਸੂਬੇ ਦੀਆਂ ਮਹਿਲਾ ਉਮੀਦਵਾਰਾਂ ਨੂੰ ਇਸ ਭਰਤੀ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਅਪਲਾਈ ਕਰਨ ਦੀ ਅਪੀਲ ਕਰਦਿਆਂ ਮੰਤਰੀ ਨੇ ਕਿਹਾ ਕਿ ਯੋਗ ਉਮੀਦਵਾਰ ਇਸ਼ਤਿਹਾਰ ਜਾਰੀ ਹੋਣ ਦੀ ਮਿਤੀ ਤੋਂ 30 ਦਿਨਾਂ ਦੇ ਅੰਦਰ ਆਪਣਾ ਬਿਨੈ ਪੱਤਰ ਸਬੰਧਤ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਨੂੰ ਦਸਤੀ ਜਾਂ ਰਜਿਸਟਰਡ ਪੋਸਟ ਰਾਹੀਂ ਭੇਜ ਸਕਦੇ ਹਨ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ