Saturday, November 01, 2025

Chandigarh

ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

July 14, 2025 11:11 AM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਨਵੀਂ ਦਿੱਲੀ ਵਿਖੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸੁਨਾਮ ਵਿਖੇ ਸ. ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਪਹੁੰਚ ਕੇ ਇਸ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦਾ ਨਿੱਘਾ ਸੱਦਾ ਦਿੱਤਾ।

ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਅਤੇ ਦੇਸ਼ ਲਈ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਵਫ਼ਦ ਵਿੱਚ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ, ਫੌਜਾ ਸਿੰਘ ਸਰਾਰੀ, ਰਜਨੀਸ਼ ਦਹੀਆ, ਗੁਰਲਾਲ ਘਨੌਰ, ਜਗਦੀਪ ਗੋਲਡੀ ਕੰਬੋਜ, ਮੁਹੰਮਦ ਜਮੀਲ ਉਰ ਰਹਿਮਾਨ, ਰਜਿੰਦਰਪਾਲ ਕੌਰ ਛੀਨਾ, ਨੀਨਾ ਮਿੱਤਲ, ਨਰੇਸ਼ ਕਟਾਰੀਆ, ਨਰਿੰਦਰ ਕੌਰ ਭਰਾਜ ਅਤੇ ਚੇਤਨ ਸਿੰਘ ਜੌੜਮਾਜਰਾ ਅਤੇ ਪੰਜਾਬ ਬੀ.ਸੀ. ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਸ਼ਾਮਲ ਸਨ।

ਸ੍ਰੀ ਅਮਨ ਅਰੋੜਾ ਨੇ ‘ਆਪ’ ਦੇ ਕੌਮੀ ਕਨਵੀਨਰ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਇੱਕ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਦੱਸਣਯੋਗ ਹੈ ਕਿ ਮਹਾਨ ਇਨਕਲਾਬੀ ਅਤੇ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ, ਜਿਨ੍ਹਾਂ ਨੂੰ ਜਲ੍ਹਿਆਂਵਾਲਾ ਬਾਗ਼ ਦੇ ਕਤਲੇਆਮ ਦਾ ਬਦਲਾ ਲੈਣ ਲਈ ਲੰਡਨ ਵਿੱਚ ਜਾ ਕੇ ਮਾਈਕਲ ਓ'ਡਵਾਇਰ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਇੱਕ ਮਹਾਨ ਯੋਧੇ ਵਜੋਂ ਜਾਣਿਆ ਜਾਂਦਾ ਹੈ, ਦੇ ਸ਼ਹੀਦੀ ਦਿਵਸ ਨੂੰ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ।

ਸ੍ਰੀ ਅਰਵਿੰਦ ਕੇਜਰੀਵਾਲ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸਿਜਦਾ ਕਰਨ ਲਈ ਜ਼ਰੂਰ ਆਉਣਗੇ।

ਸ੍ਰੀ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ਸੱਦਾ ਸਵੀਕਾਰਨ ਲਈ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਵਜੋਂ ਸ਼ਹੀਦ ਊਧਮ ਸਿੰਘ ਦੀ ਤਸਵੀਰ ਭੇਟ ਕੀਤੀ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਦੇ ਵਸਨੀਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ