Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ; ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ: ਮੁੱਖ ਮੰਤਰੀ

July 14, 2025 11:14 AM
SehajTimes

ਖੇਡਾਂ ਨੂੰ ਅਣਗੌਲਿਆ ਕਰਨ ਅਤੇ ਨਸ਼ਿਆਂ ਨੂੰ ਸਰਪ੍ਰਸਤੀ ਦੇਣ ਲਈ ਪਿਛਲੀਆਂ ਸਰਕਾਰਾਂ ਨੂੰ ਆੜੇ ਹੱਥੀਂ ਲਿਆ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦੀ ਪੰਜਾਬ ਭਰ ਵਿੱਚ 13,000 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰੇਗੀ, ਜਿਸ ਦੇ ਪਹਿਲੇ ਪੜਾਅ ਅਧੀਨ 3,083 ਅਜਿਹੇ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ।

ਆਪਣੀ ਸਰਕਾਰੀ ਰਿਹਾਇਸ਼ 'ਤੇ ਮੀਡੀਆ ਕਰਮੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਹਾਵਤ ਤੋਂ ਕੋਈ ਵੀ ਅਨਜਾਣ ਨਹੀਂ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਦਾ ਉਦੇਸ਼ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਟੇਡੀਅਮ ਸੂਬੇ ਭਰ ਵਿੱਚ ਖਾਸ ਕਰਕੇ ਪਿੰਡ ਪੱਧਰ 'ਤੇ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਵਧੇਰੇ ਸਹਾਈ ਹੋਣਗੇ।

ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਜਾਂ ਨੌਜਵਾਨਾਂ ਦੇ ਰੋਜ਼ਗਾਰ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ ਨਸ਼ੇ ਦਾ ਕਾਰੋਬਾਰ ਬਿਨਾਂ ਕਿਸੇ ਰੋਕ-ਟੋਕ ਦੇ ਇੰਨੀ ਵੱਡੀ ਪੱਧਰ ‘ਤੇ ਫੈਲ ਗਿਆ ਅਤੇ ਪੰਜਾਬ ਦੇ ਕਈ ਨੌਜਵਾਨ ਨਸ਼ੇ ਦੇ ਆਦੀ ਹੋ ਗਏ। ਭਗਵੰਤ ਸਿੰਘ ਮਾਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਸਦਕਾ ਸੂਬੇ ਦੇ ਹਾਲਾਤ ਹੁਣ ਦਿਨ-ਬ-ਦਿਨ ਬਦਲ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਨਸ਼ੇ ਦੇ ਆਦੀ ਜ਼ਿਆਦਾਤਰ ਨੌਜਵਾਨ ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢ ਕੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਵਿੱਚ ਸ਼ਾਨਦਾਰ ਕੰਮ ਲਈ ਪੰਜਾਬ ਪੁਲਿਸ ਦੀ ਭਰਵੀਂ ਸ਼ਲਾਘਾ ਕੀਤੀ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਹੱਲ ਕਰਨ ਵਿੱਚ ਸਿਰੇ ਤੋਂ ਨਾਕਾਮ ਰਹੀਆਂ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਹਰ ਪਿੰਡ ਵਿੱਚ ਆਧੁਨਿਕ ਖੇਡ ਸਹੂਲਤਾਂ ਦੇਣ ਲਈ ਇਤਿਹਾਸਕ ਮਿਸ਼ਨ ਸ਼ੁਰੂ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਲਗਪਗ 13,000 ਪਿੰਡਾਂ ਨੂੰ ਉੱਚ-ਪੱਧਰੀ ਖੇਡ ਮੈਦਾਨਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਅਧੀਨ ਪਹਿਲਾਂ ਹੀ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਅਤੇ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਹੋਣਹਾਰ ਖਿਡਾਰੀਆਂ ਨੂੰ ਇਨ੍ਹਾਂ ਨਵੀਆਂ ਸਹੂਲਤਾਂ ਵਿੱਚ ਉਭਰਦੇ ਖਿਡਾਰੀਆਂ ਨੂੰ ਸਿਖਲਾਈ ਦੇਣ ਵਾਸਤੇ ਕੋਚ ਵਜੋਂ ਨਿਯੁਕਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਪੁਸ਼ਟੀ ਕੀਤੀ ਕਿ ਪੰਜਾਬ ਸਰਕਾਰ ਸੂਬੇ ਦੀ ਗੁਆਚੀ ਸ਼ਾਨ ਬਹਾਲ ਕਰਨ ਸਬੰਧੀ ਆਪਣੇ ਯਤਨਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਤੋਂ ਪਹਿਲਾਂ ਤਿਆਰੀਆਂ ਲਈ ਵਿੱਤੀ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ, ਜਿਸ ਦੇ ਪਹਿਲਾਂ ਹੀ ਸਾਰਥਕ ਨਤੀਜੇ ਸਾਹਮਣੇ ਆ ਚੁੱਕੇ ਹਨ। ਆਪਣੀ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਮੁੱਖ ਤਰਜੀਹ ਦੇਣ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮਜ਼ਬੂਤ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਤਜਰਬੇਕਾਰ ਖਿਡਾਰੀਆਂ ਦੀ ਮੁਹਾਰਤ ਦੀ ਪੂਰੀ ਵਰਤੋਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੀਮਤ ਸਰੋਤਾਂ ਦੇ ਬਾਵਜੂਦ ਪੰਜਾਬ ਨੇ ਹਰਭਜਨ ਸਿੰਘ, ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ ਅਤੇ ਹੋਰ ਸਿਤਾਰੇ ਪੈਦਾ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇੱਕ ਅਜਿਹਾ ਮਾਹੌਲ ਸਿਰਜਣ ਲਈ ਵਚਨਬੱਧ ਹੈ, ਜਿੱਥੇ ਅਜਿਹੀਆਂ ਹੋਰ ਪ੍ਰਤਿਭਾਵਾਂ ਵਧ-ਫੁੱਲ ਸਕਣ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪਹਿਲਕਦਮੀ "ਰੰਗਲਾ ਪੰਜਾਬ" - ਇੱਕ ਜੀਵੰਤ, ਪ੍ਰਗਤੀਸ਼ੀਲ ਪੰਜਾਬ ਸਿਰਜਣ ਲਈ ਇੱਕ ਪ੍ਰੇਰਕ ਵਜੋਂ ਕੰਮ ਕਰੇਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਸੂਬੇ ਦੇ ਵਿਆਪਕ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਲਈ ਬੇਹੱਦ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਨੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ, ਫਿਰ ਵੀ ਬਹੁਤ ਸਾਰੇ ਖਿਡਾਰੀ ਆਪਣੀ ਨਿੱਜੀ ਦ੍ਰਿੜਤਾ ਅਤੇ ਮਿਹਨਤ ਨਾਲ ਨਾਮਣਾ ਖੱਟਣ ਵਿੱਚ ਕਾਮਯਾਬ ਰਹੇ। ਖੇਡ ਪ੍ਰੇਮੀ ਅਤੇ ਸੂਬੇ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਨੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਯਤਨਾਂ ਦੇ ਸਾਰਥਕ ਨਤੀਜੇ ਮਿਲਣਗੇ, ਜਿਸ ਨਾਲ ਪੰਜਾਬ ਦੇ ਨੌਜਵਾਨ ਹਰ ਖੇਤਰ ਵਿੱਚ ਸੂਬੇ ਦਾ ਨਾਮ ਰੌਸ਼ਨ ਕਰਨਗੇ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ