Saturday, November 01, 2025

Malwa

ਹਰਪਾਲ ਚੀਮਾ ਨੇ ਛਾਜਲੀ ਦੀ ਪੰਚਾਇਤ ਨੂੰ ਸੌਂਪਿਆ 80 ਲੱਖ ਦਾ ਚੈੱਕ 

July 14, 2025 11:21 AM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੂਬੇ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਛਾਜਲੀ ਵਿਖੇ ਵਿਕਾਸ ਕਾਰਜਾਂ ਲਈ 80 ਲੱਖ ਰੁਪਏ ਦਾ ਚੈੱਕ ਪੰਚਾਇਤ ਨੂੰ ਸੌਂਪਿਆ। ਵਿੱਤ ਮੰਤਰੀ ਨੇ ਦੱਸਿਆ ਕਿ ਪਿੰਡ ਵਿੱਚ 65 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ, ਪਿੰਡ ਦੀ ਰੋਜ਼ਾ ਪੱਤੀ ਵਿਖੇ ਕਰੀਬ 05 ਲੱਖ ਰੁਪਏ ਦੀ ਲਾਗਤ ਨਾਲ ਅਤੇ ਕਾਹਲ ਪੱਤੀ ਵਿਖੇ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਪਾਰਕ ਬਣਾਏ ਜਾਣਗੇ। ਇਸ ਮੌਕੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਖੇਡ ਸਟੇਡੀਅਮ ਅਤੇ ਪਾਰਕਾਂ ਦੀ ਮੰਗ ਕੀਤੀ ਜਾ ਰਹੀ ਸੀ, ਜਿਹੜੀ ਕਿ ਹੁਣ ਪੂਰੀ ਹੋ ਰਹੀ ਹੈ। ਇਹ ਪ੍ਰੋਜੈਕਟ ਤੈਅ ਸਮੇਂ ਵਿੱਚ ਮੁਕੰਮਲ ਕਰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ੇ ਦੀ ਅਲਾਮਤ ਤੋਂ ਦੂਰ ਰੱਖਣ ਲਈ ਹਰੇਕ ਪਿੰਡ ਵਿੱਚ ਖੇਡ ਮੈਦਾਨ ਤੇ ਸਟੇਡੀਅਮ ਬਣਾਏ ਅਤੇ ਜਿੰਮ ਖੋਲ੍ਹੇ ਜਾ ਰਹੇ ਹਨ। ਪਿੰਡਾਂ ਵਿੱਚ ਪਾਰਕ ਬਨਾਉਣ ਵੱਲ ਵੀ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਸੈਰ ਕਰਨ, ਕਸਰਤ ਕਰਨ ਅਤੇ ਬੱਚਿਆਂ ਨੂੰ ਖੇਡਣ ਲਈ ਸਾਫ਼ ਸੁਥਰਾ ਤੇ ਸ਼ੁੱਧ ਵਾਤਾਵਰਨ ਮਿਲੇਗਾ। 
ਵਿੱਤ ਮੰਤਰੀ ਨੇ ਕਿਹਾ ਕਿ ਹਲਕਾ ਦਿੜ੍ਹਬਾ ਨੂੰ ਸੂਬੇ ਦਾ ਅੱਵਲ ਦਰਜੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਮਾਣ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲਗਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਇਸ ਮੌਕੇ ਮਾਰਕਿਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਗੁਰਬਿਆਸ ਸਿੰਘ ਸਰਪੰਚ, ਸੰਸਾਰ ਸਿੰਘ ਪੰਚ, ਦੀਪ ਪੰਚ, ਬਲਜੀਤ ਸਿੰਘ ਪੰਚ, ਪਰਗਟ ਸਿੰਘ ਪੰਚ, ਹੁਸਨਪ੍ਰੀਤ ਸਿੰਘ ਪੰਚ, ਦਲਜੀਤ ਸਿੰਘ ਪੰਚ, ਗੁਰਸੇਵਕ ਸਿੰਘ ਪੰਚ, ਚਮਕੌਰ ਸਿੰਘ ਪੰਚ, ਅਜੀਤ ਸਿੰਘ ਪੰਚ, ਸੋਨੀ ਫੌਜੀ, ਹਰਵਿੰਦਰ ਸਿੰਘ, ਬਬਲਾ ਵਾਲੀਆ, ਰਿੰਕਾ, ਵਿੱਕੀ ਵਾਲੀਆ,  ਤੇ ਹੋਰ ਪਤਵੰਤੇ ਹਾਜ਼ਰ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ