Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਦੂਸ਼ਿਤ ਪਾਣੀ ਤੇ ਮੱਛਰ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਵਰਤੀਆਂ ਜਾਣ : ਸਿਵਲ ਸਰਜਨ

July 14, 2025 11:24 AM
SehajTimes

ਮੋਹਾਲੀ : ਬਰਸਾਤੀ ਮੌਸਮ ਦੇ ਸਨਮੁਖ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਲੋਕਾਂ ਨੂੰ ਚੌਕਸ ਕਰਦਿਆਂ ਆਖਿਆ ਕਿ ਦੂਸ਼ਿਤ ਪਾਣੀ ਅਤੇ ਮੱਛਰ ਆਦਿ ਕਾਰਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਵਰਤੀਆਂ ਜਾਣ। ਇਥੇ ਜਾਰੀ ਪ੍ਰੈੱਸ ਨੋਟ ਰਾਹੀਂ ਡਾ. ਜੈਨ ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਗੰਦੇ ਪਾਣੀ ਨਾਲ ਫੈਲਣ ਵਾਲੀਆਂ ਬੀਮਾਰੀਆਂ ਜਿਵੇਂ ਹੈਜ਼ਾ, ਟਾਈਫ਼ਾਈਡ, ਪੀਲੀਆ, ਡਾਇਰੀਆ ਆਦਿ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇਸੇ ਤਰ੍ਹਾਂ ਇਸ ਮੌਸਮ ’ਚ ਮੱਛਰਾਂ ਦੇ ਕੱਟਣ ਨਾਲ ਡੇਂਗੂ, ਮਲੇਰੀਆ, ਚਿਕਨਗੁਨੀਆਂ ਆਦਿ ਬੀਮਾਰੀਆਂ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਕੁੱਝ ਸਾਵਧਾਨੀਆਂ ਵਰਤ ਕੇ ਇਨ੍ਹਾਂ ਬੀਮਾਰੀਆਂ ਤੋਂ ਅਪਣਾ ਅਤੇ ਗੁਆਂਢੀਆਂ ਦਾ ਆਸਾਨੀ ਨਾਲ ਬਚਾਅ ਕਰ ਸਕਦਾ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੌਸਮ ਵਿਚ ਪਾਣੀ ਉਬਾਲ ਕੇ ਅਤੇ ਠੰਢਾ ਕਰ ਕੇ ਪੀਤਾ ਜਾਵੇ ਜਾਂ ਫ਼ਿਲਟਰ ਹੋਏ ਪਾਣੀ ਦਾ ਸੇਵਨ ਕੀਤਾ ਜਾਵੇ। ਉਨ੍ਹਾਂ ਦਸਿਆ ਕਿ ਪਾਣੀ ਨੂੰ ਸਾਫ਼ ਕਰਨ ਲਈ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਕਲੋਰੀਨ ਦੀਆਂ ਗੋਲੀਆਂ ਵੀ ਦਿਤੀਆਂ ਜਾਂਦੀ ਹਨ। ਕਲੋਰੀਨ ਦੀ ਇਕ ਗੋਲੀ 2 ਲੀਟਰ ਪਾਣੀ ਸਾਫ਼ ਕਰਨ ਲਈ ਕਾਫ਼ੀ ਹੁੰਦੀ ਹੈ। ਇਸ ਤੋਂ ਇਲਾਵਾ ਸਰਕਾਰੀ ਸਿਹਤ ਸੰਸਥਾਵਾਂ ਵਿਚ ਓ.ਆਰ.ਐਸ. ਕਾਰਨਰ ਬਣਾਏ ਗਏ ਹਨ ਜਿਥੋਂ ਬੱਚਿਆਂ ਵਾਸਤੇ ਓ.ਆਰ.ਐਸ. ਦੇ ਪੈਕਟ ਲਏ ਜਾ ਸਕਦੇ ਹਨ ਜਾਂ ਘਰ ਵੀ ਓ.ਆਰ.ਐਸ ਦਾ ਘੋਲ ਬਣਾਇਆ ਜਾ ਸਕਦਾ ਹੈ ਤਾਕਿ ਪਾਣੀ ਦੀ ਕਮੀ ਪੂਰੀ ਕਰਨ ਲਈ ਇਹ ਘੋਲ ਬੱਚੇ ਨੂੰ ਦਿਤਾ ਜਾ ਸਕੇ। ਸਿਹਤ ਕਾਮਿਆਂ ਦੁਆਰਾ ਇਹ ਪੈਕੇਟ ਘਰ-ਘਰ ਵੀ ਵੰਡੇ ਜਾ ਰਹੇ ਹਨ। ਉਨ੍ਹਾਂ ਦਸਿਆ ਕਿ ਡੇਂਗੂ ਅਤੇ ਮਲੇਰੀਆ ਜਿਹੀਆਂ ਬੀਮਾਰੀਆਂ ਤੋਂ ਬਚਾਅ ਦਾ ਇਕੋ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ’ਤੇ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ ਕਿਉਂਕਿ ਇਹ ਮੱਛਰ ਪਾਣੀ ਵਿਚ ਹੀ ਪੈਦਾ ਹੁੰਦੇ ਹਨ। ਡਾ. ਜੈਨ ਨੇ ਆਖਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੱਛਰ ਆਦਿ ਕਾਰਨ ਹੋਣ ਵਾਲੀਆਂ ਬੀਮਾਰੀਆਂ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੁੰਦਾ ਹੈ। ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Health

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ