ਸੁਨਾਮ : ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਹਾਈਕਮਾਨ ਵੱਲੋਂ ਭਾਜਪਾ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਸੂਬਾਈ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਤੇ ਅਹੁਦਾ ਸੰਭਾਲਣ ਮੌਕੇ ਆਯੋਜਿਤ ਕੀਤੇ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਸੁਨਾਮ ਤੋਂ ਭਾਜਪਾਈਆਂ ਦਾ ਵੱਡਾ ਕਾਫ਼ਲਾ ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਦੀ ਅਗਵਾਈ ਹੇਠ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੀ ਸੂਬਾ ਸਕੱਤਰ ਦਾਮਨ ਬਾਜਵਾ ਨੇ ਦੱਸਿਆ ਕਿ ਭਾਜਪਾ ਦੀ ਕੇਂਦਰੀ ਹਾਈਕਮਾਨ ਵੱਲੋਂ ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਭਾਜਪਾ ਵਰਕਰਾਂ ਵਿੱਚ ਅਸ਼ਵਨੀ ਸ਼ਰਮਾ ਦੀ ਨਿਯੁਕਤੀ ਪ੍ਰਤੀ ਉਤਸ਼ਾਹ ਪਾਇਆ ਜਾ ਰਿਹਾ ਹੈ। ਚੰਡੀਗੜ੍ਹ ਲਈ ਰਵਾਨਾ ਹੋਣ ਮੌਕੇ ਗੱਲਬਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਦੀ ਸੂਬਾ ਸਕੱਤਰ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਰਾਜ ਪ੍ਰਬੰਧ ਚਲਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਰਾਜ ਅੰਦਰ ਗੁੰਡਾ ਅਨਸਰਾਂ ਦਾ ਬੋਲਬਾਲਾ ਹੈ, ਨਿੱਤ ਦਿਨ ਕਤਲ, ਡਕੈਤੀਆਂ ਹੋ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਹੋਰ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿੱਤ ਸ਼ਾਹ ਅਤੇ ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੇ ਖਿਲਾਫ ਕੂੜ ਪ੍ਰਚਾਰ ਕਰਕੇ ਪੰਜਾਬ ਦੀ ਜਨਤਾ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾ ਰਹੇ ਹਨ। ਭਾਜਪਾ ਆਗੂਆਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਮੁੱਖ ਮੰਤਰੀ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਆਗੂ ਸ਼ਬਦਾਂ ਦੀ ਮਰਿਯਾਦਾ ਨੂੰ ਨਾ ਉਲੰਘਣ, ਸਮਾਂ ਸਦਾ ਇਕਸਾਰ ਨਹੀਂ ਰਹਿੰਦਾ। ਲੋਕ ਸਮਾਂ ਆਉਣ ਤੇ ਹੰਕਾਰ ਤੋੜ ਦਿੰਦੇ ਹਨ। ਇਸ ਮੌਕੇ ਮਾਰਕਿਟ ਕਮੇਟੀ ਸੰਗਰੂਰ ਦੇ ਸਾਬਕਾ ਵਾਈਸ ਚੇਅਰਮੈਨ ਹਿੰਮਤ ਸਿੰਘ ਬਾਜਵਾ, ਨਵਦੀਪ ਸਿੰਘ ਤੋਗਾਵਾਲ, ਜਗਸੀਰ ਨਾਗਰਾ, ਨਰਿੰਦਰ ਸਿੰਘ ਸ਼ੇਰੋਂ, ਸਤਵੀਰ ਸਿੰਘ ਸਾਬਕਾ ਸਰਪੰਚ ਬਿਗੜਵਾਲ, ਸ਼ੇਰਵਿੰਦਰ ਸਿੰਘ ਰਵੀ ਡਸਕਾ, ਅੰਮ੍ਰਿਤਪਾਲ, ਸੁਖਵਿੰਦਰ ਸੁੱਖੂ, ਬਚਿੱਤਰ ਚੱਠਾ, ਵਿਨੋਦ, ਸੇਵਕ ਸਣੇ ਹੋਰ ਮੈਂਬਰ ਹਾਜ਼ਰ ਸਨ।