Tuesday, July 15, 2025

Haryana

ਲੋਹਗੜ੍ਹ ਵਿੱਚ ਬਣ ਰਹੇ ਬਾਬਾ ਬੰਦਾ ਸਿੰਘ ਬਹਾਦੁਰ ਸਮਾਰਕ ਲਈ 26 ਲੱਖ ਰੁਪਏ ਦਾ ਦਿੱਤਾ ਯੋਗਦਾਨ

July 14, 2025 02:58 PM
Rozana Sehaj times

ਕੇਂਦਰੀ ਮੰਤਰੀ ਮਨੋਹਰ ਲਾਲ ਨੂੰ ਸੌਂਪੇ ਟਰਸਟ ਦੇ ਨਾਮ ਦਾਨ ਰਕਮ ਦੇ ਚੈਕ

ਬਾਬਾ ਬੰਦਾ ਸਿੰਘ ਬਹਾਦੁਰ ਦੇ ਅਦੁੱਤੀ ਹਿਮੰਤ ਅਤੇ ਕੁਰਬਾਨੀ ਦੀ ਯਾਦ ਵਿੱਚ ਕੀਤਾ ਜਾ ਰਿਹਾ ਮੈਮੋਰਿਅਲ ਦਾ ਨਿਰਮਾਣ

ਚੰਡੀਗੜ੍ਹ : ਸਿੱਖ ਵਿਰਾਸਤ ਦੇ ਸਰੰਖਣ ਵਿੱਚ ਵਰਨਣਯੋਗ ਯੋਗਦਾਨ ਦਿੰਦੇ ਹੋਏ ਤਿੰਨ ਵਿਅਕਤੀਆਂ ਨੇ ਬਾਬਾ ਬੰਦਾ ਸਿੰਘ ਬਹਾਦੁਰ ਮੈਮੋਰਿਅਲ ਫਾਉਂਡੇਸ਼ਨ ਟਰਸਟ, ਲੋਹਗੜ੍ਹ ਨੂੰ ਕੁੱਲ 26 ਲੱਖ ਰੁਪਏ ਦਾ ਦਾਨ ਪ੍ਰਦਾਨ ਕੀਤਾ।

          ਦਾਨ ਰਕਮ ਦੇ ਚੈਕ ਇੱਥੇ ਚੰਡੀਗੜ੍ਹ ਵਿੱਚ ਕੇਂਦਰੀ ਬਿਜਲੀ, ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਸ੍ਰੀ ਮਨੋਹਰ ਲਾਲ ਨੂੰ ਰਸਮੀ ਰੂਪ ਨਾਲ ਸੌਂਪੇ ਗਏ। ਇਸ ਮੌਕੇ 'ਤੇ ਹਰਿਆਣਾ ਸਰਕਾਰ ਦੇ ਵਿਸ਼ੇਸ਼ ਕਾਰਜ ਅਧਿਕਾਰੀ ਡਾ. ਪ੍ਰਭਲੀਨ ਸਿੰਘ ਵੀ ਮੌਜੂਦ ਸਨ, ਜੋ ਟਰਸਟ ਦੇ ਕੰਮਾਂ ਨਾਲ ਸਰਗਰਮ ਰੂਪ ਨਾਲ ਜੁੜੇ ਹੋਏ ਹਨ।

          ਇਸ ਨੇਕ ਕੰਮ ਵਿੱਚ ਸਹਿਯੋਗ ਦੇਣ ਲਈ ਅੱਗੇ ਆਏ ਦਾਨੀਆਂ ਵਿੱਚ ਐਚਬੀਐਸ ਅਤੇ ਸਪੇਸ ਫਾਇਵ ਆਰਕੀਟੇਕਟ ਗਰੁੱਪ ਦੇ ਡਾਇਰੈਕਟ ਸ੍ਰੀ ਹਰਕਰਣ ਸਿੰਘ ਬੋਪਾਰਾਏ ਸ਼ਾਮਿਲ ਹਨ, ਜਿਨ੍ਹਾਂ ਨੇ 11 ਲੱਖ ਰੁਪਏ ਦਾ ਯੋਗਦਾਨ ਦਿੱਤਾ, ਇੱਕ ਕੰਸਟ੍ਰਕਸ਼ਨ ਗਰੁੱਪ ਦੇ ਚੇਅਰਮੈਨ ਸ੍ਰੀ ਅਸ਼ੋੋਕ ਸ਼ਰਮਾ, ਜਿਨ੍ਹਾਂ ਨੇ 10 ਲੱਖ ਰੁਪਏ ਦਾ ਦਾਨ ਦਿੱਤਾ ਅਤੇ ਕੌਮਾਂਤਰੀ ਗੀਤਾ ਮਹੋਤਸਵ ਅਥਾਰਿਟੀ ਦੇ ਮੈਂਬਰ ਅਤੇ ਵੜੈਚ ਹੋਮਿਓਪੈਥਿਕ ਕਲੀਨਿਕ, ਪੇਹੋਵਾ ਦੇ ਸੰਸਥਾਪਕ ਡਾ. ਅਵਨੀਤ ਸਿੰਘ ਵੜੈਚ ਨੇ 5 ਲੱਖ ਰੁਪਏ ਦਾ ਯੋਗਦਾਨ ਦੇ ਕੇ ਸਹਿਯੋਗ ਪ੍ਰਦਾਨ ਕੀਤਾ।

          ਵਰਨਣਯੋਗ ਹੈ ਕਿ ਲੋਹਗੜ੍ਹ ਵਿੱਚ ਬਾਬਾ ਬੰਦਾ ਸਿੰਘ ਬਹਾਦੁਰ ਸਮਾਰਕ ਦਾ ਨਿਰਮਾਣ ਫਾਉਂਡੇਸ਼ਨ ਟਰਸਟ ਦੇ ਮਾਰਗਦਰਸ਼ਨ ਵਿੱਚ ਭਾਰਤ ਵਿੱਚ ਪਹਿਲਾ ਸੰਪ੍ਰਭੂ ਸਿੱਖ ਸਾਸ਼ਨ ਸਥਾਪਿਤ ਕਰਨ ਵਾਲੇ ਪੂਜਨੀਕ ਸਿੱਖ ਯੋਧਾ ਬਾਬਾ ਬੰਦਾ ਸਿੰਘ ਬਹਾਦੁਰ ਦੇ ਅਦੁੱਤੀ ਹਿੰਮਤ ਅਤੇ ਕੁਰਬਾਨੀ ਦੀ ਯਾਦ ਵਿੱਚ ਕੀਤਾ ਜਾ ਰਿਹਾ ਹੈ। ਇਸ ਯਾਦਗਾਰੀ ਦਾ ਉਦੇਸ਼ ਉਨ੍ਹਾਂ ਦੀ ਬਹਾਦਰੀ ਦਾ ਪ੍ਰਤੀਕ ਬਨਣਾ ਅਤੇ ਭਾਰਤੀ ਇਤਿਹਾਸ ਦੇ ਇਸ ਤੇਜੱਸਵੀ ਸਖਸ਼ੀਅਤ ਦੀ ਵਿਰਾਸਤ ਨੂੰ ਸੰਭਾਲ ਕੇ ਭਾਵੀ ਪੀੜੀਆਂ ਨੂੰ ਪੇ੍ਰਰਿਤ ਕਰਨਾ ਹੈ।

Have something to say? Post your comment

 

More in Haryana

ਹਰਿਆਣਾ ਆਬਕਾਰੀ ਅਤੇ ਕਰ ਵਿਭਾਗ ਨੇ ਆਬਕਾਰੀ ਨੀਲਾਮੀ ਵਿੱਚ ਹੁਣ ਤੱਕ 12,615 ਕਰੋੜ ਰੁਪਏ ਦਾ ਮਾਲਿਆ ਕੀਤਾ ਪ੍ਰਾਪਤ : ਆਬਕਾਰੀ ਅਤੇ ਟੈਕਸੇਸ਼ਨ ਕਮਿਸ਼ਨਰ

ਲੋਕਸਭਾ ਅਤੇ ਵਿਧਾਨਸਭਾ ਵਾਂਗ ਨਗਰ ਨਿਗਮਾਂ ਵਿੱਚ ਵੀ ਹਾਉਸ ਦੇ ਸੈਸ਼ਨ ਕੇਂਦਰੀ ਮੰਤਰੀ ਮਨੋਹਰ ਲਾਲ

ਹਰਿਆਣਾ ਸਰਕਾਰ ਨੇ 2027 ਦੀ ਜਨਗਣਨਾ ਨੂੰ ਕੀਤਾ ਨੋਟੀਫਾਈ

ਸ਼ਹਿਰੀ ਸਥਾਨਕ ਸੰਸਥਾਵਾਂ ਦੇ ਪ੍ਰਧਾਨਾਂ ਦੇ ਕੌਮੀ ਸੰਮੇਲਨ ਵਿੱਚ ਸੱਭਿਆਚਾਰਕ ਸ਼ਾਮ ਵਿੱਚ ਕਲਾਕਾਰਾਂ ਨੇ ਬਖੇਰੇ ਸੱਭਿਆਚਾਰ ਦੇ ਰੰਗ

PM ਨਰੇਂਦਰ ਮੋਦੀ ਦੀ ਉੜਾਨ ਯੋਜਨਾ ਅਤੇ CM ਨਾਇਬ ਸੈਣੀ ਦੇ ਨੌਨ-ਸਟਾਪ ਵਿਕਾਸ ਨੂੰ ਹਵਾਈ ਗਤੀ ਦੇਣਾ ਹੀ ਹਰਿਆਣਾ ਏਅਰਪੋਰਟ ਡਿਵੇਲਪਮੈਂਟ ਕਾਰਪੋਰੇਸ਼ਨ ਦਾ ਟੀਚਾ : ਵਿਪੁਲ ਗੋਇਲ

ਤੰਜਾਨਿਆਈ ਪ੍ਰਤੀਨਿਧੀ ਮੰਡਲ ਨਾਲ ਵਿਤੀ ਗੱਲਬਾਤ

ਕੈਬੀਨੇਟ ਨੇ ਵਿਕਾਸ ਪਰਿਯੋਜਨਾਵਾਂ, 2025 ਲਈ ਨਵੀਂ ਭੂਮੀ ਖਰੀਦ ਨੀਤੀ ਨੂੰ ਦਿੱਤੀ ਮੰਜੂਰੀ

ਹਰਿਆਣਾ ਕੈਬੀਨਟ ਨੇ ਹਰਿਆਣਾ ਸੇਵਾ ਦਾ ਅਧਿਕਾਰ ਨਿਯਮ, 2014 ਦੇ ਨਿਯਮ 9 ਵਿੱਚ ਸੰਸ਼ੋਧਨ ਨੂੰ ਮੰਜੂਰੀ ਦਿੱਤੀ

ਹਰਿਆਣਾ ਕੈਬੀਨੇਟ ਨੇ ਏਸੀਬੀ ਦਾ ਨਾਮ ਬਦਲਕੇ ਰਾਜ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਨਿਰੋਧਕ ਬਿਊਰੋ, ਹਰਿਆਣਾ ਕਰਣ ਨੂੰ ਦਿੱਤੀ ਮੰਜੂਰੀ

ਜੇਕਰ ਕੋਈ ਡਾਕਟਰ ਗੈਰ-ਕਾਨੂੰਨੀ ਗਰਭਪਾਤ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁਧ ਸਖ਼ਤ ਕਾਰਵਾਈ ਹੋਵੇਗੀ : ਸੁਧੀਰ ਰਾਜਪਾਲ