ਸੁਨਾਮ : ਦਸਵੀਂ ਜਮਾਤ ਵਿੱਚੋਂ ਅੱਵਲ ਰਹੀਆਂ ਵਿਦਿਆਰਥਣਾਂ ਨੂੰ ਪਿੰਡ ਨੀਲੋਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸੋਮਵਾਰ ਨੂੰ ਸੇਵਾ ਮੁਕਤ ਸਕੂਲ ਲੈਕਚਰਾਰ ਰਾਜ ਕੁਮਾਰ ਖੀਪਲਾ ਵੱਲੋਂ ਸਕੂਲ ਕੈਂਪਸ ਵਿਖੇ ਸਨਮਾਨਿਤ ਕੀਤਾ ਗਿਆ। ਰਾਜਨੀਤੀ ਸ਼ਾਸਤਰ ਦੇ ਸੇਵਾ ਮੁਕਤ ਲੈਕਚਰਾਰ ਹਰ ਸਾਲ ਨੀਲੋਵਾਲ ਸਕੂਲ ਦੇ ਬੋਰਡ ਦੀਆਂ ਪ੍ਰੀਖਿਆਵਾਂ ਵਿੱਚੋਂ 90 ਫ਼ੀਸਦੀ ਤੋਂ ਵਧੇਰੇ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਦੇਕੇ ਸਨਮਾਨਿਤ ਕੀਤਾ ਜਾਂਦਾ ਹੈ। ਅੱਜ ਸਕੂਲ ਕੈਂਪਸ ਵਿਖੇ ਦਸਵੀਂ ਕਲਾਸ ਦੀਆਂ ਵਿਦਿਆਰਥਣਾਂ ਕਮਲਪ੍ਰੀਤ ਕੌਰ ਅਤੇ ਸੁਮਨਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ। ਨੀਲੋਵਾਲ ਸਰਕਾਰੀ ਸਕੂਲ ਦੇ ਇੰਚਾਰਜ ਸੰਜੇ ਦੀਵਾਨ ਨੇ ਸੇਵਾ ਮੁਕਤ ਲੈਕਚਰਾਰ ਰਾਜ ਕੁਮਾਰ ਖੀਪਲਾ ਦਾ ਸਕੂਲ ਪਹੁੰਚਣ ਮੌਕੇ ਸਵਾਗਤ ਕਰਦਿਆਂ ਆਖਿਆ ਕਿ ਸੇਵਾ ਮੁਕਤੀ ਤੋਂ ਬਾਅਦ ਉਨ੍ਹਾਂ ਵੱਲੋਂ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਨ ਨਾਲ ਬੱਚਿਆਂ ਵਿੱਚ ਪੜ੍ਹਾਈ ਪ੍ਰਤੀ ਲਗਨ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਬੱਚਿਆਂ ਨੂੰ ਵੀ ਇਹਨਾਂ ਬੱਚਿਆਂ ਤੋਂ ਪ੍ਰੇਰਨਾ ਲੈ ਕੇ ਵੱਧ ਤੋਂ ਵੱਧ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕਰਨ ਲਈ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਸਕੂਲ ਸਟਾਫ ਤੋਂ ਇਲਾਵਾ ਐਸ ਐਮ ਸੀ ਦੇ ਮੈਂਬਰ ਵੀ ਹਾਜ਼ਰ ਸਨ।