Thursday, December 11, 2025

Chandigarh

ਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦ

July 14, 2025 03:59 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਦੇ ਸੈਕਸ਼ਨ 6(1)(ਈ) ਅਧੀਨ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੀਤਿਕਾ ਸਿੰਘ ਨੇ ਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ (ਐਸ.ਸੀ.ਐਫ. ਨੰ: 15, ਗੋਵਿੰਦ ਵਿਹਾਰ, ਬਲਟਾਣਾ, ਜ਼ੀਰਕਪੁਰ, ਤਹਿਸੀਲ ਡੇਰਾਬਸੀ) ਦਾ ਲਾਇਸੰਸ ਰੱਦ ਕਰ ਦਿੱਤਾ ਹੈ।

ਇਹ ਲਾਇਸੰਸ ਰਾਘਵ ਟਾਂਗਰੀ ਪੁੱਤਰ ਅਨਿਲ ਕੁਮਾਰ ਟਾਂਗਰੀ ਵਾਸੀ ਹਾਊਸ ਨੰ: 970, ਸੈਕਟਰ 12-ਏ, ਪੰਚਕੂਲਾ (ਹਰਿਆਣਾ) ਨੂੰ, ਕਨਸਲਟੈਂਸੀ ਅਤੇ ਆਇਲਟਸ ਕੋਚਿੰਗ ਇੰਸਟੀਚਿਊਟ ਚਲਾਉਣ ਲਈ 22 ਅਪ੍ਰੈਲ 2019 ਨੂੰ ਨੰ: 297/ਆਈ.ਸੀ. ਅਧੀਨ ਜਾਰੀ ਕੀਤਾ ਗਿਆ ਸੀ। ਇਸ ਦੀ ਮਿਆਦ 21 ਅਪ੍ਰੈਲ 2024 ਨੂੰ ਸਮਾਪਤ ਹੋ ਗਈ ਸੀ।

ਲਾਇਸੰਸੀ ਰਾਘਵ ਟਾਂਗਰੀ ਵੱਲੋਂ 13 ਜੂਨ 2025 ਨੂੰ ਈਮੇਲ ਰਾਹੀਂ ਸੂਚਿਤ ਕੀਤਾ ਗਿਆ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਕਾਰੋਬਾਰ ਨਹੀਂ ਕਰ ਰਿਹਾ, ਇਸ ਲਈ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੰਸੀ ਵੱਲੋਂ ਐਕਟ, ਰੂਲਜ਼ ਅਤੇ ਜਾਰੀ ਅਡਵਾਈਜ਼ਰੀਆਂ ਅਨੁਸਾਰ ਮਹੀਨਾਵਾਰ ਰਿਪੋਰਟਾਂ ਜਾਂ ਵਿਗਿਆਪਨ ਸਬੰਧੀ ਸੂਚਨਾਵਾਂ ਨਾ ਭੇਜਣ, ਨੋਟਿਸ ਦਾ ਜਵਾਬ ਨਾ ਦੇਣ ਅਤੇ ਸਮੇਂ ਸਿਰ ਸਪਸ਼ਟੀਕਰਨ ਨਾ ਦੇਣ ਕਰਕੇ ਲਾਇਸੰਸ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ ਗਈ। ਇਸ ਪਿਛੋਕੜ ਵਿਚ ਐਕਟ ਦੇ ਸੈਕਸ਼ਨ 6(1)(ਈ) ਅਧੀਨ ਉਪਬੰਧਾਂ ਤਹਿਤ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਨਾਲ ਹੀ ਇਹ ਵੀ ਸੂਚਿਤ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਜੇਕਰ ਉਕਤ ਕੰਪਨੀ, ਉਸ ਦੇ ਡਾਇਰੈਕਟਰ ਜਾਂ ਪਾਰਟਨਰਜ਼ ਦੇ ਖਿਲਾਫ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ, ਤਾਂ ਉਨ੍ਹਾਂ ਨੂੰ ਇਸ ਲਈ ਪੂਰੀ ਤਰ੍ਹਾਂ ਜਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਉਸ ਦੀ ਭਰਪਾਈ ਕਰਨ ਦੀ ਜਿੰਮੇਵਾਰੀ ਵੀ ਉਨ੍ਹਾਂ ਦੀ ਹੋਵੇਗੀ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ