Wednesday, December 17, 2025

Chandigarh

ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

July 14, 2025 04:56 PM
SehajTimes

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ ਜਲ ਭੰਡਾਰਾਂ ਦਾ ਪੱਧਰ ਸਥਿਰ ਹੈ ਅਤੇ ਸੂਬੇ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਜਲ ਭੰਡਾਰਾਂ (ਰੇਜ਼ਰਵਾਇਰਾਂ) ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਨੀਵੇਂ ਇਲਾਕਿਆਂ ਵਿੱਚ ਹੜ੍ਹਾਂ ਦੇ ਖਤਰੇ ਨੂੰ ਰੋਕਣ ਸਬੰਧੀ ਪੇਸ਼ ਕੀਤੇ ਗਏ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ 10 ਜੁਲਾਈ, 2025 ਤੱਕ ਪ੍ਰਮੁੱਖ ਜਲ ਭੰਡਾਰਾਂ ਵਿੱਚ ਪਾਣੀ ਦਾ ਪੱਧਰ ਸੁਰੱਖਿਅਤ ਸੀਮਾਵਾਂ ਦੇ ਅੰਦਰ ਰਿਹਾ।

ਉਨ੍ਹਾਂ ਦੱਸਿਆ ਕਿ ਭਾਖੜਾ ਡੈਮ ਵਿੱਚ ਮੌਜੂਦਾ ਪੱਧਰ 1590.48 ਫੁੱਟ ਹੈ, ਜੋ 2023 ਦੇ ਹੜ੍ਹਾਂ ਦੌਰਾਨ 10 ਜੁਲਾਈ, 2023 ਨੂੰ 1614.89 ਫੁੱਟ ਸੀ। ਇਸੇ ਤਰ੍ਹਾਂ ਪੌਂਗ ਡੈਮ ਵਿੱਚ ਮੌਜੂਦਾ ਪੱਧਰ 1325.48 ਫੁੱਟ ਹੈ, ਜੋ 2023 ਦੇ ਹੜ੍ਹਾਂ ਦੌਰਾਨ 10 ਜੁਲਾਈ, 2023 ਨੂੰ 1350.63 ਫੁੱਟ ਸੀ। ਉਨ੍ਹਾਂ ਦੱਸਿਆ ਕਿ ਰਣਜੀਤ ਸਾਗਰ ਡੈਮ ਵਿੱਚ ਮੌਜੂਦਾ ਪੱਧਰ 505.41 ਮੀਟਰ ਹੈ, ਜੋ 2023 ਦੇ ਹੜ੍ਹਾਂ ਦੌਰਾਨ 10 ਜੁਲਾਈ, 2023 ਨੂੰ 520.2 ਮੀਟਰ ਸੀ। ਜਲ ਸਰੋਤ ਮੰਤਰੀ ਨੇ ਦੱਸਿਆ ਕਿ ਤਿੰਨੋਂ ਜਲ ਭੰਡਾਰ ਸੁਰੱਖਿਅਤ ਢੰਗ ਨਾਲ ਕੰਮ ਕਰ ਰਹੇ ਹਨ ਅਤੇ ਖ਼ਤਰੇ ਦੇ ਪੱਧਰ ਤੋਂ ਕਾਫ਼ੀ ਘੱਟ ਹਨ।

ਉਨ੍ਹਾਂ ਦੱਸਿਆ ਕਿ ਹੜ੍ਹਾਂ ਦੀ ਤਿਆਰੀ ਲਈ ਜਲ ਸਰੋਤ ਵਿਭਾਗ ਨੇ ਕਿਸੇ ਵੀ ਸੰਭਾਵੀ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਵਿਆਪਕ ਉਪਾਅ ਸਰਗਰਮੀ ਨਾਲ ਲਾਗੂ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਹੜ੍ਹਾਂ ਦੀ ਰੋਕਥਾਮ ਲਈ 204.5 ਕਰੋੜ ਰੁਪਏ ਦੇ ਫੰਡ ਅਲਾਟ ਕੀਤੇ ਹਨ। ਐਸ.ਡੀ.ਐਮ.ਐਫ, ਮਨਰੇਗਾ ਅਤੇ ਵਿਭਾਗੀ ਫੰਡਾਂ ਦੀ ਵਰਤੋਂ ਨਾਲ 599 ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਵਿਭਾਗੀ ਮਸ਼ੀਨਰੀ ਦੀ ਵਰਤੋਂ ਕਰਕੇ 4766 ਕਿਲੋਮੀਟਰ ਤੋਂ ਵੱਧ ਨਾਲਿਆਂ, ਨਦੀਆਂ ਅਤੇ ਚੋਆਂ ਦੀ ਗਾਰ ਸਾਫ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਟੇਟ ਡਿਜ਼ਾਸਟਰ ਮਿਟੀਗੇਸ਼ਨ ਫੰਡ (ਐਸ.ਡੀ.ਐਮ.ਐਫ) ਅਧੀਨ ਬੰਨ੍ਹਾਂ ਦੀ ਮਜ਼ਬੂਤੀ ਲਈ ਪ੍ਰਾਜੈਕਟ ਲਏ ਗਏ ਹਨ। ਜ਼ਿਲ੍ਹਿਆਂ ਵਿੱਚ 8.76 ਲੱਖ ਈ.ਸੀ. ਬੈਗ (ਬੋਰੀਆਂ) ਖਰੀਦੇ ਗਏ ਹਨ ਅਤੇ 2.42 ਲੱਖ ਬੋਰੀਆਂ ਭਰੇ ਕੇ ਰੱਖੀਆਂ ਗਈਆਂ ਹਨ। ਇਸ ਤੋਂ ਇਲਾਵਾ ਮਿੱਟੀ ਦੀ ਸਥਿਰਤਾ ਨੂੰ ਵਧਾਉਣ ਲਈ 53,400 ਬਾਂਸ ਦੇ ਬੂਟੇ ਲਗਾਉਣ ਦੇ ਨਾਲ-ਨਾਲ 1044 ਚੈੱਕ ਡੈਮ, 3957 ਸੋਕ ਪਿਟ ਅਤੇ 294 ਕਿਲੋਮੀਟਰ ਲੰਬੇ ਵੈਟੀਵਰ ਘਾਹ ਦੇ ਬੂਟੇ ਪੂਰੇ ਕੀਤੇ ਗਏ ਹਨ।

ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸੂਬੇ ਵਿੱਚ ਕੰਟਰੋਲ ਰੂਮ ਸਰਗਰਮ ਹਨ, ਐਮਰਜੈਂਸੀ ਰਿਸਪਾਂਸ ਟੀਮਾਂ ਤਿਆਰ ਹਨ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਦਰਿਆਵਾਂ ਅਤੇ ਨਾਲਿਆਂ ਦੀ ਅਸਲ-ਸਮੇਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਦੁਹਰਾਇਆ ਕਿ ਜਲ ਭੰਡਾਰਾਂ ਦਾ ਪੱਧਰ ਸਥਿਰ ਹੈ ਅਤੇ ਮਹੱਤਵਪੂਰਨ ਸੀਮਾਵਾਂ ਤੋਂ ਬਹੁਤ ਹੇਠਾਂ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਹੜ੍ਹਾਂ ਦੇ ਕਿਸੇ ਵੀ ਖ਼ਤਰੇ ਦਾ ਤੇਜ਼ੀ ਨਾਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦੇਣ ਲਈ ਜ਼ਮੀਨੀ ਪੱਧਰ 'ਤੇ ਮਜ਼ਬੂਤ ਪ੍ਰਣਾਲੀਆਂ ਸਥਾਪਤ ਕੀਤੀਆਂ ਹਨ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ