ਕੁਰਾਲੀ : ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਵੱਲੋਂ ਪਿੰਡ ਸ਼ੇਖਪੁਰਾ ਤੋਂ ਸਾਬਕਾ ਬਲਾਕ ਸਮਿਤੀ ਮੈਂਬਰ ਬਹਾਦਰ ਸਿੰਘ ਸ਼ੇਖਪੁਰਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਹ ਨਿਯੁਕਤੀ ਪੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਵਿਸ਼ੇਸ਼ ਤੌਰ 'ਤੇ ਸੌਂਪਿਆ ਗਿਆ। ਇਸ ਮੌਕੇ ਜੀਤੀ ਪਡਿਆਲਾ ਨੇ ਕਿਹਾ ਕਿ ਬਹਾਦਰ ਸਿੰਘ ਵਰਗੇ ਇਮਾਨਦਾਰ ਤੇ ਜ਼ਮੀਨੀ ਪੱਧਰ ਨਾਲ ਜੁੜੇ ਵਰਕਰ ਦੀਆਂ ਸੇਵਾਵਾਂ ਪਾਰਟੀ ਲਈ ਬਹੁਤ ਕੀਮਤੀ ਹਨ। ਉਹਨਾਂ ਆਸ ਜਤਾਈ ਕਿ ਬਹਾਦਰ ਸਿੰਘ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਪਿੰਡ-ਪਿੰਡ ਪੱਧਰ 'ਤੇ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਨਵ-ਨਿਯੁਕਤ ਮੀਤ ਪ੍ਰਧਾਨ ਬਹਾਦਰ ਸਿੰਘ ਸ਼ੇਖਪੁਰਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ । ਉਹਨਾਂ ਕਿਹਾ ਕਿ ਪਿੰਡ ਪੱਧਰ 'ਤੇ ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ ਅਤੇ ਲੋਕਾਂ ਤੱਕ ਪਾਰਟੀ ਦੀ ਆਵਾਜ਼ ਪਹੁੰਚਾਈ ਜਾਵੇਗੀ। ਇਸ ਮੌਕੇ ਸਾਬਕਾ ਸਰਪੰਚ ਸਤਿੰਦਰ ਸਿੰਘ ਸੱਤੀ, ਨੰਬਰਦਾਰ ਮਨਜੀਤ ਸਿੰਘ, ਹਰਕੀਰਤ ਸਿੰਘ ਬੈਨੀਪਾਲ, ਡਾ ਪਰਵਿੰਦਰ ਸਿੰਘ ਨਗਲੀਆਂ, ਗੁਰਿੰਦਰ ਸਿੰਘ ਸ਼ੇਖਪੁਰਾ ਵੀ ਹਾਜ਼ਰ ਸਨ।