ਹੁਸ਼ਿਆਰਪੁਰ : ਸੂਦ ਜਠੇਰੇ ਪਿੰਡ ਕੁੱਕੜਾਂ ਵਿਖੇ 51 ਫੁੱਟ ਉੱਚਾ ਝੰਡਾ 20 ਜੁਲਾਈ ਨੂੰ ਬੜੀ ਸ਼ਰਧਾ ਭਾਵਨਾ ਅਤੇ ਸਮੂਹ ਸੰਗਤਾਂ ਤੇ ਐਨ ਆਰ ਆਈ ਸੰਗਤਾਂ ਦੇ ਸਹਿਯੋਗ ਨਾਲ ਚੜਾਇਆ ਜਾਵੇਗਾ। ਇਸ ਸਬੰਧੀ ਕਮੇਟੀ ਮੈਂਬਰ ਸੂਦ ਵਿਰਕ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ ਚਾਹ ਪਕੌੜਿਆਂ ਦਾ ਲੰਗਰ ਅਤੇ ਬਾਬਾ ਜੀ ਦਾ ਲੰਗਰ ਅਤੁੱਟ ਵਰਤੇਗਾ। ਇਸ ਸ਼ੁਭ ਮੌਕੇ ਸੂਦ ਜਠੇਰੇ ਪ੍ਰਬੰਧਕ ਕਮੇਟੀ ਰਜਿ: ਪਿੰਡ ਕੁੱਕੜਾਂ ਦੇ ਸਮੂਹ ਮੈਂਬਰ ਨੇ ਪੰਜਾਬ ਵਿੱਚ ਰਹਿੰਦੇ ਸੂਦ ਪਰਿਵਾਰਾਂ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਸਮੂਹ ਸੂਦ ਪਰਿਵਾਰ ਸੰਗਤਾਂ ਹੁੰਮ ਹੁੰਮਾਂ ਕੇ ਪਹੁੰਚਣ ।