Saturday, November 01, 2025

Malwa

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ

July 14, 2025 07:02 PM
SehajTimes

ਕਿਸਾਨ ਫ਼ਸਲ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦੇ ਹੱਲ ਲਈ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰਨ

ਪਟਿਆਲਾ : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਲਗਭਗ 90 ਫ਼ੀਸਦੀ ਰਕਬੇ ਵਿੱਚ ਝੋਨੇ ਦੀ ਫ਼ਸਲ ਲਗਭਗ 25-30 ਦਿਨਾਂ ਦੀ ਹੋਣ ਵਾਲੀ ਹੈ ਅਤੇ ਮੌਸਮ ਅਨੁਸਾਰ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਖੇਤਾਂ ਦਾ ਲਗਾਤਾਰ ਨਿਰੀਖਣ ਕਰਦੇ ਰਹਿਣ ਤਾਂ ਜੋ ਕਿਸੇ ਵੀ ਖੁਰਾਕੀ ਤੱਤ, ਬਿਮਾਰੀ ਅਤੇ ਕੀੜੇ ਮਕੌੜਿਆਂ ਦੀ ਸਮੱਸਿਆ ਨੂੰ ਸਮੇਂ ਰਹਿੰਦਿਆਂ ਹੱਲ ਕਰ ਲਿਆ ਜਾਵੇ।

                ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਦਿਨਾਂ ਵਿੱਚ ਖੇਤਾਂ ਵਿੱਚ ਜ਼ਿੰਕ ਦੀ ਘਾਟ, ਝੋਨੇ ਦੇ ਪੀਲ਼ੇਪਣ ਦੀ ਸਮੱਸਿਆ, ਬੂਟੇ ਦਾ ਨਾ ਵਧਣਾ, ਤਣੇ ਦਾ ਗਲਨਾ ਅਤੇ ਮਧਰੇਪਣ ਦੀ ਸਮੱਸਿਆ ਦੇਖਣ ਨੂੰ ਆ ਸਕਦੀ ਹੈ, ਅਜਿਹੀ ਸਥਿਤੀ ਵਿੱਚ ਕਿਸਾਨ ਘਬਰਾਉਣ ਨਾ ਅਤੇ ਤੁਰੰਤ ਸਬੰਧਤ ਬਲਾਕ ਖੇਤੀਬਾੜੀ ਅਫ਼ਸਰਾਂ ਨਾਲ ਤਾਲਮੇਲ ਕਰਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿੰਕ ਦੀ ਘਾਟ ਨੂੰ ਪੂਰਾ ਕਰਨ ਲਈ ਕਿਸਾਨ 25 ਕਿੱਲੋ ਜ਼ਿੰਕ ਸਲਫੇਟ 21 ਫ਼ੀਸਦੀ ਦੀ ਵਰਤੋਂ ਕਰਨ ਅਤੇ ਜੇਕਰ ਝੋਨੇ ਵਿੱਚ ਕਾਲੀਆਂ ਜੜ੍ਹਾਂ ਨਜ਼ਰ ਆਉਣ ਤਾਂ ਖੇਤ ਦੇ ਪਾਣੀ ਨੂੰ ਸੁਕਾ ਕੇ ਬੂਟੇ ਨੂੰ ਹਵਾ ਲਗਵਾਈ ਜਾਵੇ ਤਾਂ ਜੋ ਬੂਟੇ ਨੂੰ ਆਕਸੀਜਨ ਦੀ ਮਾਤਰਾ ਪੂਰੀ ਹੋ ਸਕੇ।

                ਉਨ੍ਹਾਂ ਨੇ ਦੱਸਿਆ ਕਿ ਕਿਸੇ ਪ੍ਰਕਾਰ ਦੀ ਸਮੱਸਿਆ ਨੂੰ ਹੱਲ ਕਰਨ ਲਈ  ਬਲਾਕ ਰਾਜਪੁਰਾ ਦੇ ਕਿਸਾਨ ਜਪਿੰਦਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ, ਰਾਜਪੁਰਾ (79735-74542), ਬਲਾਕ ਘਨੌਰ ਦੇ ਕਿਸਾਨ ਰਣਜੋਧ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਘਨੌਰ (99883-12299), ਬਲਾਕ ਪਟਿਆਲਾ ਦੇ ਕਿਸਾਨ ਗੁਰਮੀਤ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਪਟਿਆਲਾ (97791-60950), ਬਲਾਕ ਭੁਨਰਹੇੜੀ ਦੇ ਕਿਸਾਨ ਅਵਨਿੰਦਰ ਸਿੰਘ ਮਾਨ, ਬਲਾਕ ਖੇਤੀਬਾੜੀ ਅਫ਼ਸਰ, ਭੁਨਰਹੇੜੀ (80547-04471), ਬਲਾਕ ਨਾਭਾ ਦੇ ਕਿਸਾਨ ਜੁਪਿੰਦਰ ਸਿੰਘ ਗਿੱਲ, ਬਲਾਕ ਖੇਤੀਬਾੜੀ ਅਫ਼ਸਰ ਨਾਭਾ (97805-60004) ਅਤੇ ਬਲਾਕ ਸਮਾਣਾ ਦੇ ਕਿਸਾਨ ਸਤੀਸ਼ ਕੁਮਾਰ ਬਲਾਕ ਖੇਤੀਬਾੜੀ ਅਫ਼ਸਰ ਸਮਾਣਾ (97589-00047) ਨਾਲ ਸੰਪਰਕ ਕਰ ਸਕਦੇ ਹਨ।

 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ