Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਧਾਇਕ ਰੰਧਾਵਾ ਵੱਲੋਂ ਜ਼ੀਰਕਪੁਰ ਨੂੰ ਡੁੱਬਣ ਤੋਂ ਬਚਾਉਣ ਲਈ ਵਿਧਾਨ ਸਭਾ 'ਚ ਚਿੰਤਾ ਜ਼ਾਹਿਰ

July 14, 2025 07:41 PM
ਅਮਰਜੀਤ ਰਤਨ

ਜ਼ੀਰਕਪੁਰ : ਵਿਧਾਇਕ ਹਲਕਾ ਡੇਰਾਬੱਸੀ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਵਿਧਾਨ ਸਭਾ 'ਚ ਬੋਲਦਿਆਂ ਬਰਸਾਤ ਦੇ ਮੌਸਮ ਵਿੱਚ ਜ਼ੀਰਕਪੁਰ ਖੇਤਰ ਚ ਪੈਦਾ ਹੁੰਦੀ ਹੜ੍ਹਾਂ ਵਰਗੀ ਸਥਿਤੀ ਉੱਤੇ ਚਿੰਤਾ ਜਤਾਈ ਗਈ। ਵਿਧਾਇਕ ਰੰਧਾਵਾ ਨੇ ਆਪਣੇ ਹਲਕੇ ਪ੍ਰਤੀ ਸਨੇਹ ਜਤਾਉਂਦਿਆਂ ਕਿਹਾ ਕਿ ਬਰਸਾਤੀ ਸੀਜ਼ਨ ਚ ਜਦੋਂ ਵੀ ਟਿਕਵਾਂ ਮੀਂਹ ਪੈਂਦਾ ਹੈ ਤਾਂ ਜ਼ੀਰਕਪੁਰ ਵਿੱਚ ਹੜ੍ਹਾਂ ਵਾਲੀ ਸਥਿਤੀ ਬਣ ਜਾਂਦੀ ਹੈ। ਸੁਖਨਾ ਝੀਲ, ਪੰਚਕੂਲਾ ਅਤੇ ਪਹਾੜਾਂ ਤੋਂ ਆਉਂਦੇ ਬੇਹਿਸਾਬ ਪਾਣੀ ਨਾਲ ਨਦੀਆਂ, ਨਾਲਿਆਂ 'ਚ ਪਾਣੀ ਦਾ ਪੱਧਰ ਵੱਧ ਜਾਂਦਾ ਹੈ ਜਿਸ ਕਾਰਨ ਸ਼ਹਿਰ ਵਾਸੀਆਂ ਚ ਖ਼ੌਫ਼ ਦਾ ਮਾਹੌਲ ਪਾਇਆ ਜਾਂਦਾ ਹੈ।
ਉਹਨਾਂ ਕਿਹਾ ਕਿ ਹਿਮਾਚਲ ਵਲੋਂ ਆਉਂਦਿਆਂ ਸਭ ਤੋਂ ਪਹਿਲਾਂ ਪੰਜਾਬ ਦਾ ਪਹਿਲਾਂ ਸ਼ਹਿਰ ਜ਼ੀਰਕਪੁਰ ਹੀ ਬਰਸਾਤੀ ਪਾਣੀ ਦੀ ਮਾਰ ਹੇਠ ਆਉਂਦਾ ਹੈ। ਦੋ ਸਾਲ ਪਹਿਲਾਂ ਆਏ ਹੜਾਂ ਕਾਰਨ ਇੱਥੇ ਮੁੱਖ ਸੜਕਾਂ ਅਤੇ ਕਲੋਨੀਆਂ ਵਿਚਲੇ ਘਰਾਂ 'ਚ 3-4 ਫ਼ੁੱਟ ਦੇ ਕਰੀਬ ਪਾਣੀ ਭਰਨ ਕਾਰਨ ਲੋਕਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਸੀ। ਰੰਧਾਵਾ ਨੇ ਕਿਹਾ ਕਿ ਬੇਸ਼ੱਕ ਭਾਰੀ ਮੀਂਹ ਕੁਦਰਤੀ ਕਹਿਰ ਹੈ, ਪਰ ਇਸ ਆਫ਼ਤ 'ਚ ਫਸੇ ਸ਼ਹਿਰ ਵਾਸੀਆਂ ਲਈ ਬੇਖੌਫ ਮਾਹੌਲ ਦੇਣਾ ਉਹਨਾਂ ਦਾ ਮੁੱਢਲਾ ਫਰਜ਼ ਹੈ।
ਉਹਨਾਂ ਸਬੰਧਤ ਵਿਭਾਗ ਦੇ ਮੰਤਰੀ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਬੇਸ਼ੱਕ ਪਿਛਲੇ ਹੜਾਂ ਦੌਰਾਨ ਸਰਕਾਰ ਵੱਲੋਂ ਇਲਾਕੇ 'ਚ ਪੱਥਰਾਂ ਦੇ ਬੰਨ ਵੀ ਲਵਾਏ ਸੀ, ਪਰ ਇਸ ਵਾਰ ਫਿਰ ਚੰਡੀਗੜ੍ਹ ਸੁਖਨਾ, ਪੰਚਕੂਲਾ, ਹਿਮਾਚਲ ਪ੍ਰਦੇਸ਼ ਤੋਂ ਆ ਰਹੇ ਭਾਰੀ ਮਾਤਰਾ ਚ ਬਰਸਾਤੀ ਪਾਣੀ ਨਾਲ ਜ਼ੀਰਕਪੁਰ ਦਾ ਇਲਾਕਾ ਡੁੱਬਣ ਕਿਨਾਰੇ ਹੈ। ਇਸ ਲਈ ਇਸ ਪਾਸੇ ਵੱਧ ਧਿਆਨ ਦੇਣ ਦੀ ਲੋੜ ਹੈ ਜਿਸ ਤੇ ਸਬੰਧਤ ਵਿਭਾਗ ਵੱਲੋਂ ਇਸ ਸਮੱਸਿਆ ਦੇ ਛੇਤੀ ਹੱਲ ਲਈ ਭਰੋਸਾ ਦਿੱਤਾ ਗਿਆ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ