Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੈਪਟਨ ਸਰਕਾਰ ਦੁਆਰਾ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਵੇਚ ਕੇ ਕੀਤੇ 'ਵੈਕਸਿੰਨ ਘੁਟਾਲੇ' ਤੇ ਰਾਘਵ ਚੱਢਾ ਨੇ ਪੁੱਛੇ 5 ਸਵਾਲ

June 04, 2021 07:32 PM
SehajTimes

ਚੰਡੀਗੜ੍ਹ : ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸਰਕਾਰੀ ਕੋਟੇ ਦੀ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਵੇਚਣ ਦੀ ਅਲੋਚਨਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਇੱਕ ਹੋਰ ਵੱਡਾ ਵੈਕਸੀਨ ਘੁਟਾਲਾ ਕੀਤਾ ਹੈ ਅਤੇ ਪੰਜਾਬ ਵਾਸੀਆਂ ਦੀਆਂ ਜੇਬਾਂ 'ਤੇ ਕਰੋੜਾਂ ਰੁਪਿਆਂ ਦਾ ਡਾਕਾ ਮਾਰਿਆ ਹੈ।  ਉਨ੍ਹਾਂ ਵੈਕਸੀਨ ਘੁਟਾਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੀ ਰਾਸਟਰੀ ਪ੍ਰਧਾਨ ਨੂੰ ਪੰਜ ਸਵਾਲ ਕਰਦਿਆਂ ਜਵਾਬ ਦੇਣ ਦੀ ਮੰਗ ਕੀਤੀ।
ਸੁੱਕਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਰਾਘਵ ਚੱਢਾ ਨੇ ਦੋਸ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਸਾਬ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਚਨਾਂ 'ਤੇ ਚੱਲ ਕੇ 'ਆਪਦਾ ਨੂੰ ਅਵਸਰ' ਬਣਾ ਕੇ ਮੁਸੀਬਤ ਸਮੇਂ ਪੰਜਾਬ ਦੇ ਲੋਕਾਂ ਕੋਲੋਂ ਪੈਸੇ ਲੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਰਾਜ ਸਰਕਾਰ ਦੇ ਕੋਟੇ ਵਾਲੀ ਵੈਕਸੀਨ 400 ਰੁਪਏ ਪ੍ਰਤੀ ਡੋਜ ਖਰੀਦੀ ਸੀ, ਪਰ ਇਹ ਵੈਕਸੀਨ ਕੈਪਟਨ ਸਰਕਾਰ ਨੇ ਅੱਗੇ ਪ੍ਰਾਈਵੇਟ ਹਸਪਤਾਲਾਂ ਨੂੰ 1060 ਰੁਪਏ ਪ੍ਰਤੀ ਡੋਜ ਵਿੱਚ ਵੇਚ ਕੇ ਕਰੋੜਾਂ ਰੁਪਏ ਦਾ ਘੁਟਾਲਾ ਕੀਤਾ ਹੈ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਪੰਜਾਬ ਵਾਸੀਆਂ ਦੀ ਆਰਥਿਕ ਲੁੱਟ ਕਰਨ ਇਜਾਜਤ ਦੇ ਦਿੱਤੀ ਹੈ।
ਰਾਘਵ ਚੱਢਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜ ਸਵਾਲ ਪੁੱਛਦਿਆਂ ਕਿਹਾ ਕਿ
1. ਜਦੋਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦਿੱਲੀ ਦੇ ਲੋਕਾਂ ਨੂੰ ਮੁਫਤ ਵਿੱਚ ਵੈਕਸੀਨ ਦਾ ਟੀਕਾ ਲਾ ਸਕਦੀ ਹੈ ਤਾਂ ਪੰਜਾਬ ਦੀ ਕਾਂਗਰਸ ਸਰਕਾਰ ਕਿਉਂ ਨਹੀਂ ਲਾ ਰਹੀ?
2. ਕੈਪਟਨ ਸਰਕਾਰ ਨੇ ਸਰਕਾਰੀ ਵੈਕਸੀਨ ਕੇਂਦਰ ਬੰਦ ਕਰਕੇ ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਦੇ 3100 ਰੁਪਏ ਵਸੂਲਣ ਦੀ ਇਜਾਜਤ ਕਿਉਂ ਦਿੱਤੀ?
3. ਪੰਜਾਬ ਦੇ ਲੋਕਾਂ ਨੂੰ ਦੱਸਿਆ ਜਾਵੇ ਕਿ ਮੁਫਤ ਦਵਾਈ ਦੀ ਕਾਲਾਬਾਜਾਰੀ ਕਰਕੇ ਇੱਕਠੇ ਕੀਤੇ ਕਰੋੜਾਂ ਰੁਪਏ ਕੈਪਟਨ ਅਮਰਿੰਦਰ ਸਿੰਘ ਨੇ ਕਿਹੜੇ ਕਿਹੜੇ ਕਾਂਗਰਸੀ ਆਗੂ ਨੂੰ ਦਿੱਤੇ?
4. ਕੀ ਵੈਕਸੀਨ ਘੁਟਾਲੇ ਦਾ ਪੈਸਾ ਕਾਂਗਰਸ ਪਾਰਟੀ ਦੀ ਹਾਈਕਮਾਂਡ ਨੂੰ ਦਿੱਤਾ ਗਿਆ ਹੈ?
5. ਪੰਜਾਬ ਦੇ ਕਾਂਗਰਸੀ ਦੀ ਲੜਾਈ ਮਿਟਾਉਣ ਵਾਲੀ ਖੜਗੇ ਕਮੇਟੀ ਕੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਵੈਕਸੀਨ ਘੁਟਾਲੇ ਬਾਰੇ ਵੀ ਸਵਾਲ ਪੁੱਛੇਗੀ?
ਚੱਢਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਉਣ ਲਈ ਵੈਕਸੀਨ ਦੇ ਟੀਕੇ ਮੁੱਫਤ ਲਾਉਣ ਦਾ ਢੰਢੋਰਾ ਤਾਂ ਬਹੁਤ ਪਿੱਟਿਆ ਹੈ, ਪਰ ਸਰਕਾਰੀ ਵੈਕਸੀਨ ਕੇਂਦਰ ਬੰਦ ਕਰਕੇ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਤੋਂ 3100 ਰੁਪਏ 'ਚ ਵੈਕਸੀਨ ਲਗਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ।
ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਰਾਘਵ ਚੱਢਾ ਨੇ ਕਿਹਾ ਕਿ ਜਦੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਕਹਿ ਰਹੇ ਹਨ ਕਿ ਵੈਕਸੀਨ ਮਾਮਲੇ ਵਿੱਚ ਉਸ ਦੀ ਕੋਈ ਦਾਖਲ ਅੰਦਾਜੀ ਨਹੀਂ ਹੈ ਤਾਂ ਕੀ ਵੈਕਸੀਨ ਘੁਟਾਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਹੈ? ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਵਾਲੇ ਸੂਬੇ 'ਚ ਹੋਏ ਵੈਕਸੀਨ ਘੁਟਾਲੇ ਬਾਰੇ ਕਾਂਗਰਸ ਪਾਰਟੀ ਦੀ ਰਾਸਟਰੀ ਪ੍ਰਧਾਨ ਸੋਨੀਆਂ ਗਾਂਧੀ, ਪ੍ਰਿਅੰਕਾਂ ਗਾਂਧੀ, ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਤੇ ਦੇਸ ਦੇ ਲੋਕਾਂ ਅੱਗੇ ਆਪਣੀ ਸਥਿਤੀ ਜਰੂਰ ਸਪਸਟ ਕਰਨੀ ਚਾਹੀਦੀ ਹੈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ