Thursday, July 17, 2025
BREAKING NEWS
ਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ‘ਚ ਹੋਇਆ ਦਿਹਾਂਤDSP ਗੁਰਸ਼ੇਰ ਸਿੰਘ ਸੰਧੂ ਦੀਆਂ ਵਧੀਆਂ ਮੁਸ਼ਕਿਲਾਂਰੁਦਰਪ੍ਰਯਾਗ ; ਅਲਕਨੰਦਾ ਨਦੀ ‘ਚ ਡਿੱਗੀ ਬੱਸਖਰੜ ; ਵਿਦਿਆਰਥਣ ਨੇ 13ਵੀਂ ਮੰਜ਼ਿਲ ਤੋਂ ਮਾਰੀ ਛਾਲ ਆਪਣੀ ਜੀਵਨ ਲੀਲਾ ਕੀਤੀ ਸਮਾਪਤ

Haryana

ਮੁੱਖ ਮੰਤਰੀ ਨੇ ਹਾਫ ਮੈਰਾਥਨ ਵਿੱਚ ਦੌੜ ਲਗਾ ਕੇ ਨੌਜੁਆਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਕੀਤਾ ਪੇ੍ਰਰਿਤ

July 15, 2025 01:50 PM
SehajTimes

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਵਿਕਸਿਤ ਭਾਰਤ ਦੇ ਸਪਨੇ ਨੂੰ ਸਾਕਾਰ ਕਰਨ ਵਿੱਚ ਨੌਜੁਆਨਾਂ ਦਾ ਹੋਵੇਗਾ ਅਹਿਮ ਯੋਗਦਾਨ

ਸੂਬਾ ਸਰਕਾਰ ਹਰਿਆਣਾ ਉਦੈ ਪ੍ਰੋਗਰਾਮ ਦੇ ਤਹਤ ਵੱਖ-ਵੱਖ ਆਯੋਜਨਾਂ ਰਾਹੀਂ ਨਸ਼ੇ ਦੇ ਖਿਲਾਫ ਕਰ ਰਹੀ ਹੈ ਸੂਬਾਵਾਸੀਆਂ ਨੂੰ ਜਾਗਰੁਕ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਰੀਬ ਸਾਢੇ 10 ਸਾਲਾਂ ਤੋਂ ਨਸ਼ੇ ਦੀ ਸਮਸਿਆ ਦੇ ਖਿਲਾਫ ਸਾਡੇ ਨੌਜੁਆਨ ਪੂਰੇ ਹਰਿਆਣਾ ਸੂਬੇ ਵਿੱਚ ਇੱਕਜੁੱਟ ਹੋ ਕੇ ਕੰਮ ਕਰ ਰਹੇ ਹਨ। ਪਿਛਲੇ ਦਿਨਾਂ ਪੂਰੇ ਹਰਿਆਣਾ ਵਿੱਚ ਨਸ਼ੇ ਖਿਲਾਫ ਸਾਈਕਲੋਥਾਨ ਯਾਤਰਾ ਕੱਢੀ ਗਈ, ਜਿਸ ਵਿੱਚ ਕਰੀਬ ਸਾਢੇ 7 ਲੱਖ ਤੋਂ ਵੱਧ ਨੌਜੁਆਨਾਂ ਨੇ ਹਿੱਸਾ ਲਿਆ। ਨਾਲ ਹੀ ਸੂਬੇ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਮੈਰਾਥਨ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਐਤਵਾਰ ਸਵੇਰੇ ਕੈਥਲ ਵਿੱਚ ਅੰਬਾਲਾ ਰੋਡ 'ਤੇ ਆਯੋਜਿਤ ਹਾਫ ਮੈਰਾਥਨ ਨੁੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਹਜਾਰਾਂ ਦੀ ਗਿਣਤੀ ਵਿੱਚ ਆਯੋਜਨ ਵਿੱਚ ਹਿੱਸਾ ਲੈ ਰਹੇ ਪ੍ਰਤੀਭਾਗੀਆਂ ਨੂੰ ਸੰਬੋਧਿਤ ਕਰ ਰਹੇ ਸਨ। ਹਾਫ ਮੈਰਾਥਨ ਦੇ ਬ੍ਰਾਂਡ ਅੰਬੇਸਡਰ ਪੈਰਾਓੰਪਿਕ ਮੈਡਲ ਜੇਤੂ ਹਰਵਿੰਦਰ ਸਿੰਘ ਤੇ ਪਰਵਤਰੋਹੀ ਰੀਨਾ ਭੱਟੀ ਨੇ ਵੀ ਹਾਫ ਮੈਰਾਥਨ ਵਿੱਚ ਹਿੱਸਾ ਲਿਆ।

ਮੁੱਖ ਮੰਤਰੀ ਨੇ ਖੁਦ ਵੀ ਦੌੜ ਲਗਾ ਕੇ ਨੌਜੁਆਨਾਂ ਨੂੰ ਸਿਹਤਮੰਦ ਰਹਿਣ ਤੇ ਨਸ਼ੇ ਦੇ ਖਿਲਾਫ ਇੱਕਜੁੱਟ ਹੋਣ ਲਈ ਪ੍ਰੇਰਿਤ ਕੀਤਾ, ਤਾਂ ਜੋ ਸੂਬੇ ਨੂੰ ਪੂਰੀ ਤਰ੍ਹਾ ਨਾਲ ਨਸ਼ਾ ਮੁਕਤ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਨਸ਼ਾ ਇੱਕ ਅਜਿਹੀ ਬੁਰਾਈ ਹੈ, ਜੋ ਵਿਅਕਤੀ ਨੂੰ ਹੀ ਨਹੀਂ, ਪੂਰੇ ਪਰਿਵਾਰ ਅਤੇ ਸਮਾਜ ਨੂੰ ਖੋਖਲਾ ਕਰ ਦਿੰਦੀ ਹੈ। ਇਹ ਨਾ ਸਿਰਫ ਸ਼ਰੀਰਿਕ ਅਤੇ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕਰਦਾ ਹੈ, ਸਗੋ ਸਮਾਜਿਕ ਤਾਨੇ-ਬ;ਨੇ ਨੂੰ ਵੀ ਕਮਜੋਰ ਕਰਦਾ ਹੈ। ਮੁੱਖ ਮੰਤਰੀ ਨਾਇਬ ਸਿੰਘ ਸੇਣੀ ਨੇ ਕਿਹਾ ਕਿ ਸਾਡੇ ਨੌਜੁਆਨ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਨੇ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਅੱਜ ਉਹ ਸੰਕਲਪ ਲੈਣ ਕਿ ਉਹ ਨਾ ਤਾਂ ਖੁਦ ਨਸ਼ਾ ਕਰਣਗੇ ਅਤੇ ਦੂਜਿਆਂ ਨੂੰ ਵੀ ਨਸ਼ਾ ਨਾ ਕਰਨ ਲਈ ਜਾਗਰੁਕ ਕਰਣਗੇ।

ਉਨ੍ਹਾਂ ਨੇ ਕਿਹਾ ਕਿ ਨਸ਼ਾ ਖਤਮ ਹੋਵੇਗਾ ਤਾਂ ਸਾਡਾ ਨੌਜੁਆਨ ਸਿਹਤਮੰਦ ਹੋਵੇਗਾ ਅਤੇ ਸਮਾਜ, ਸੂਬੇ ਅਤੇ ਦੇਸ਼ ਪ੍ਰਗਤੀ ਦੇ ਪੱਥ 'ਤੇ ਅੱਗੇ ਵਧੇਗਾ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਸਾਲ 2047 ਤੱਕ ਵਿਕਸਿਤ ਭਾਰਤ ਬਨਾਵੁਣ ਦਾ ਵਿਜਨ ਹੈ, ਜਿਸ ਨੂੰ ਪੂਰਾ ਕਰਨ ਵਿੱਚ ਨੌਜੁਆਨਾਂ ਦਾ ਅਹਿਮ ਯੋਗਦਾਨ ਰਹੇਗਾ।

ਉਨ੍ਹਾਂ ਨੇ ਕਿਹਾ ਕਿ ਨਸ਼ਾ ਮੁਕਤ ਹਰਿਆਣਾ ਸਿਰਫ ਇੱਕ ਨਾਰਾ ਨਹੀਂ ਹੈ, ਸਗੋ ਇਹ ਸਾਡਾ ਸਾਰਿਆਂ ਦਾ ਸੰਕਲਪ ਹੈ। ਇਸ ਨੂੰ ਪੂਰਾ ਕਰਨ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਪ੍ਰੋਗਰਾਮ ਵਿੱਚ ਹਿੱਸਾ ਲੈ ਰਹੇ ਹਜਾਰਾਂ ਦੀ ਗਿਣਤੀ ਵਿੱਚ ਸਕੂਲ, ਕਾਲਜ ਦੇ ਵਿਦਿਆਰਥੀ, ਖਿਡਾਰੀ, ਪੁਲਿਸ ਦੇ ਜਵਾਨ, ਸਵੈਸੇਵਕਾਂ ਨੂੰ ਦੇਖ ਕੇ ਉਨ੍ਹਾਂ ਨੂੰ ਭਰੋਸਾ ਹੈ ਕਿ ਹਰਿਆਣਾ ਨੂੰ ਨਸ਼ਾ ਮੁਕਤ ਕਰਨ ਦਾ ਸਾਡਾ ਸਪਨਾ ਜਰੂਰ ਸਾਕਾਰ ਹੋਵੇਗਾ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੇਣੀ ਨੇ ਕਿਹਾ ਕਿ ਨੌਜੁਆਨਾਂ ਨੂੰ ਸਿਹਤਮੰਦ ਰੱਖਣ ਤੇ ਉਨ੍ਹਾਂ ਨੂੰ ਨਸ਼ੇ ਦੀ ਲੱਤ ਤੋਂ ਦੂਰ ਰੱਖਣ ਲਈ ਸੂਬੇ ਵਿੱਚ ਖੇਡ ਸਹੂਲਤਾਂ ਦਾ ਵਿਸਤਾਰ ਕੀਤਾ ਹੈ। ਇਸ ਦੇ ਨਾਲ-ਨਾਲ ਹਰਿਆਣਾ ਉਦੈ ਪ੍ਰੋਗਰਾਮ ਦੇ ਤਹਿਤ ਮੈਰਾਥਨ ਵਰਗੇ ਆਯੋਜਨ ਕਰ ਕੇ ਨੌਜੁਆਨਾਂ ਨੂੰ ਨਸ਼ੇ ਤੋਂ ਦੂਰ ਰਣਿ ਲਈ ਪੇ੍ਰਰਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, ਬੱਚਿਆਂ ਅਤੇ ਨੌਜੁਆਨਾਂ ਨੂੰ ਨਸ਼ੇ ਦੀ ਲੱਤ ਤੋਂ ਬਚਾਉਣ ਲਈ ਇੱਕ ਪ੍ਰੋਗਰਾਮ ਧਾਕੜ ਸਕੂਲ, ਕਾਲਜ, ਯੂਨੀਵਰਸਿਟੀ ਅਤੇ ਹੋਰ ਵਿਦਿਅਕ ਅਦਾਰਿਆਂ ਦੇ ਪੱਧਰ 'ਤੇ ਸ਼ੁਰੂ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਆਊਟਰੀਜ ਪ੍ਰੋਗਰਾਮ ਤਹਿਤ ਪੁਲਿਸ ਤੇ ਜਨਤਾ ਦੇ ਵਿੱਓ ਸਹਿਯੋਗ ਤੇ ਤਾਲਮੇਲ ਸਥਾਪਿਤ ਕਰਨ ਲਈ ਅਜਿਹੇ ਹੋਰ ਵੀ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।

ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਨਸ਼ੇ ਦੇ ਖਿਲਾਫ ਜਾਗਰੁਕ ਕਰਨ ਦੇ ਨਾਲ-ਨਾਲ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਮਾਂਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਮੇਂ ਦੇਣ। ਜੇਕਰ ਕੋਈ ਨੌਜੁਆਨ ਗਲਤ ਸੰਗਤ ਵਿੱਚ ਪੈ ਜਾਵੇ ਤਾਂ ਉਸ ਨੂੰ ਉਸ ਤੋਂ ਕੱਢਣ ਦਾ ਸਤਨ ਕਰਨ।

ਨੌਜੁਆਨਾਂ ਨਾਲ ਦੌੜੇ ਮੁੱਖ ਮੰਤਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀ ਨੌਜੁਆਨਾਂ ਦੇ ਨਾਲ ਦੌੜ ਲਗਾਈ ਅਤੇ ਪ੍ਰਤੀਭਾਗੀਆਂ ਦਾ ਹੌਸਲਾ ਵਧਾਇਆ। ਇਸ ਦੇ ਬਾਅਦ ਮੁੱਖ ਮੰਤਰੀ ਨੇ ਰਸਤੇ ਵਿੱਚ ਲਗਾਏ ਗਏ ਸਟਾਲਾਂ ਦਾ ਅਵਲੋਕਨ ਕੀਤਾ। ਉਨ੍ਹਾਂ ਨੇ ਆਯੋਜਨ ਥਾਂ 'ਤੇ ਪਹੁੰਚ ਕੇ ਜੇਤੂ ਪ੍ਰਤੀਭਾਗੀਆਂ ਨੂੰ ਇਲਾਮ ਵੰਡੇ।

ਇਸ ਮੌਕੇ 'ਤੇ ਵਿਧਾਇਕ ਸ੍ਰੀ ਸਤਪਾਲ ਜਾਂਬਾ, ਸਾਬਕਾ ਰਾਜ ਮੰਤਰੀ ਸ੍ਰੀਮਤੀ ਕਮਲੇਸ਼ ਢਾਂਡਾ, ਸਾਬਕਾ ਵਿਧਾਇਕ ਸ੍ਰੀ ਲੀਲਾ ਰਾਮ, ਕੁਲਵੰਤ ਬਾਜੀਗਰ, ਮੁੱਖ ਮੰਤਰੀ ਦੇ ਵਿਸ਼ੇਸ਼ ਕਾਰਜਕਾਰੀ ਅਧਿਕਾੀ (ਕਮਿਊਟਿੀ, ਪੁਲਿਸਿੰਗ ਅਤੇ ਆਊਟਰੀਚ) ਸ੍ਰੀ ਪੰਕਜ ਨੈਨ, ਜਿਲ੍ਹਾ ਪ੍ਰਸਾਸ਼ਨ ਤੋਂ ਡੀਸੀ ਪ੍ਰਗਤੀ, ਐਸਪੀ ਸ੍ਰੀਮਤੀ ਆਸਥਾ ਮੋਦੀ ਮੌਜੂਦ ਰਹੇ।

Have something to say? Post your comment

 

More in Haryana

ਲੋਹਗੜ੍ਹ ਵਿੱਚ ਬਣ ਰਹੇ ਬਾਬਾ ਬੰਦਾ ਸਿੰਘ ਬਹਾਦੁਰ ਸਮਾਰਕ ਲਈ 26 ਲੱਖ ਰੁਪਏ ਦਾ ਦਿੱਤਾ ਯੋਗਦਾਨ

ਹਰਿਆਣਾ ਆਬਕਾਰੀ ਅਤੇ ਕਰ ਵਿਭਾਗ ਨੇ ਆਬਕਾਰੀ ਨੀਲਾਮੀ ਵਿੱਚ ਹੁਣ ਤੱਕ 12,615 ਕਰੋੜ ਰੁਪਏ ਦਾ ਮਾਲਿਆ ਕੀਤਾ ਪ੍ਰਾਪਤ : ਆਬਕਾਰੀ ਅਤੇ ਟੈਕਸੇਸ਼ਨ ਕਮਿਸ਼ਨਰ

ਲੋਕਸਭਾ ਅਤੇ ਵਿਧਾਨਸਭਾ ਵਾਂਗ ਨਗਰ ਨਿਗਮਾਂ ਵਿੱਚ ਵੀ ਹਾਉਸ ਦੇ ਸੈਸ਼ਨ ਕੇਂਦਰੀ ਮੰਤਰੀ ਮਨੋਹਰ ਲਾਲ

ਹਰਿਆਣਾ ਸਰਕਾਰ ਨੇ 2027 ਦੀ ਜਨਗਣਨਾ ਨੂੰ ਕੀਤਾ ਨੋਟੀਫਾਈ

ਸ਼ਹਿਰੀ ਸਥਾਨਕ ਸੰਸਥਾਵਾਂ ਦੇ ਪ੍ਰਧਾਨਾਂ ਦੇ ਕੌਮੀ ਸੰਮੇਲਨ ਵਿੱਚ ਸੱਭਿਆਚਾਰਕ ਸ਼ਾਮ ਵਿੱਚ ਕਲਾਕਾਰਾਂ ਨੇ ਬਖੇਰੇ ਸੱਭਿਆਚਾਰ ਦੇ ਰੰਗ

PM ਨਰੇਂਦਰ ਮੋਦੀ ਦੀ ਉੜਾਨ ਯੋਜਨਾ ਅਤੇ CM ਨਾਇਬ ਸੈਣੀ ਦੇ ਨੌਨ-ਸਟਾਪ ਵਿਕਾਸ ਨੂੰ ਹਵਾਈ ਗਤੀ ਦੇਣਾ ਹੀ ਹਰਿਆਣਾ ਏਅਰਪੋਰਟ ਡਿਵੇਲਪਮੈਂਟ ਕਾਰਪੋਰੇਸ਼ਨ ਦਾ ਟੀਚਾ : ਵਿਪੁਲ ਗੋਇਲ

ਤੰਜਾਨਿਆਈ ਪ੍ਰਤੀਨਿਧੀ ਮੰਡਲ ਨਾਲ ਵਿਤੀ ਗੱਲਬਾਤ

ਕੈਬੀਨੇਟ ਨੇ ਵਿਕਾਸ ਪਰਿਯੋਜਨਾਵਾਂ, 2025 ਲਈ ਨਵੀਂ ਭੂਮੀ ਖਰੀਦ ਨੀਤੀ ਨੂੰ ਦਿੱਤੀ ਮੰਜੂਰੀ

ਹਰਿਆਣਾ ਕੈਬੀਨਟ ਨੇ ਹਰਿਆਣਾ ਸੇਵਾ ਦਾ ਅਧਿਕਾਰ ਨਿਯਮ, 2014 ਦੇ ਨਿਯਮ 9 ਵਿੱਚ ਸੰਸ਼ੋਧਨ ਨੂੰ ਮੰਜੂਰੀ ਦਿੱਤੀ

ਹਰਿਆਣਾ ਕੈਬੀਨੇਟ ਨੇ ਏਸੀਬੀ ਦਾ ਨਾਮ ਬਦਲਕੇ ਰਾਜ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਨਿਰੋਧਕ ਬਿਊਰੋ, ਹਰਿਆਣਾ ਕਰਣ ਨੂੰ ਦਿੱਤੀ ਮੰਜੂਰੀ