ਪਟਿਆਲਾ ਵਾਸੀ ਡੋਰ ਸਟੈੱਪ ਸਰਵਿਸ ਡਲਿਵਰੀ ਰਾਹੀਂ ਘਰ ਬੈਠੇ ਸੇਵਾਵਾਂ ਪ੍ਰਾਪਤ ਕਰਨ
1076 'ਤੇ ਕਾਲ ਕਰਕੇ 26 ਵਿਭਾਗਾਂ ਦੀਆਂ 440 ਸੇਵਾਵਾਂ ਡੋਰ ਸਟੈੱਪ ਡਲਿਵਰੀ ਰਾਹੀਂ ਹੁੰਦੀਆਂ ਨੇ ਉਪਲਬੱਧ : ਡਾ. ਪ੍ਰੀਤੀ ਯਾਦਵ
ਆਨ ਲਾਈਨ ਫ਼ਰਦ ਤੇ ਡਰਾਈਵਿੰਗ ਲਾਇਸੈਂਸ ਤੱਕ ਦਾ ਕੰਮ ਲੋਕਾਂ ਦੀਆਂ ਬਰੂੰਹਾਂ 'ਤੇ ਹੋਣ ਲੱਗਾ
ਪਟਿਆਲਾ : ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾ ਰਹੀਆਂ 440 ਸੇਵਾਵਾਂ ਡੋਰ ਸਟੈੱਪ ਸਰਵਿਸ ਡਲਿਵਰੀ ਰਾਹੀਂ ਲੋਕਾਂ ਨੂੰ ਘਰਾਂ ਵਿੱਚ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਆਨ ਲਾਈਨ ਫ਼ਰਦ ਤੋਂ ਲੈ ਕੇ ਡਰਾਈਵਿੰਗ ਲਾਇਸੈਂਸ ਤੱਕ ਦੀ ਸਹੂਲਤ ਲੋਕਾਂ ਨੂੰ ਉਨ੍ਹਾਂ ਦੀਆਂ ਬਰੂੰਹਾਂ 'ਤੇ ਪ੍ਰਦਾਨ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਆਈ.ਟੀ. ਮੈਨੇਜਰ ਰੋਬਿਨ ਸਿੰਘ ਨਾਲ ਬੈਠਕ ਦੌਰਾਨ ਦੱਸਿਆ ਕਿ ਪਟਿਆਲਾ ਵਾਸੀ 1076 ਨੰਬਰ 'ਤੇ ਕਾਲ ਕਰਕੇ 26 ਵਿਭਾਗਾਂ ਦੀਆਂ 440 ਪ੍ਰਕਾਰ ਦੀਆਂ ਸੇਵਾਵਾਂ ਘਰ ਬੈਠੇ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਜਿਸ ਵਿੱਚ ਵਿਰਾਸਤ ਜਾਂ ਰਜਿਸਟਰੀ ਇੰਤਕਾਲ, ਜਮ੍ਹਾਬੰਦੀ 'ਚ ਦਰੁਸਤੀ ਜਾਂ ਰਪਟ ਦਰਜ, ਸਕ੍ਰਿਪਸ਼ਨ ਬੇਨਤੀ (ਤਬਦੀਲੀ ਮੈਸੇਜ ਰਾਹੀਂ ਜਾਣੂ ਹੋਣ ਲਈ), ਡਿਜੀਟਲ ਫ਼ਰਦ ਜਮ੍ਹਾਬੰਦੀ ਲੈਣ ਲਈ ਲੋਕਾਂ ਨੂੰ ਤਹਿਸੀਲ ਦਫ਼ਤਰ ਜਾਂ ਪਟਵਾਰੀ ਕੋਲ ਜਾਣ ਦੀ ਲੋੜ ਨਹੀਂ ਰਹੀ। ਇਹ ਸਾਰੀਆਂ 34 ਸੇਵਾਵਾਂ ਪਟਿਆਲਾ ਵਾਸੀ ਜ਼ਿਲ੍ਹੇ ਦੇ 42 ਨੇੜਲੇ ਸੇਵਾ ਕੇਂਦਰ 'ਚ ਜਾ ਫੇਰ ਘਰ ਬੈਠੇ 1076 ਰਾਹੀ ਆਸਾਨੀ ਨਾਲ ਉਪਲਬਧ ਹਨ।
ਉਨ੍ਹਾਂ ਦੱਸਿਆ ਕਿ ਡਰਾਈਵਿੰਗ ਲਾਇਸੰਸ ਨਾਲ ਸਬੰਧਿਤ ਸੇਵਾਵਾਂ ਲਰਨਰ ਲਾਇਸੰਸ ਲਈ ਅਰਜ਼ੀ, ਲਰਨਰ ਲਾਇਸੰਸ ਵਿੱਚ ਪਤਾ ਬਦਲਣਾ, ਲਰਨਰ ਲਾਇਸੰਸ ਵਿੱਚ ਨਾਂ ਬਦਲਣਾ, ਲਰਨਰ ਲਾਇਸੰਸ ਦੀ ਨਕਲ ਜਾਰੀ, ਡਰਾਈਵਿੰਗ ਲਾਇਸੰਸ ਦੀ ਨਕਲ ਜਾਰੀ, ਡਰਾਈਵਿੰਗ ਲਾਇਸੰਸ ਨਵਿਆਉਣਾ (ਟੈਸਟ ਦੀ ਲੋੜ ਨਹੀਂ), ਡਰਾਈਵਿੰਗ ਲਾਇਸੰਸ ਦੀ ਬਦਲੀ, ਡਰਾਈਵਿੰਗ ਲਾਇਸੰਸ ਵਿੱਚ ਪਤਾ ਬਦਲਣਾ, ਡਰਾਈਵਿੰਗ ਲਾਇਸੰਸ ਵਿੱਚ ਨਾਂ ਬਦਲਣਾ, ਡਰਾਈਵਿੰਗ ਲਾਇਸੰਸ ਵਿੱਚ ਜਨਮ ਮਿਤੀ ਬਦਲਣਾ, ਲਾਇਸੰਸ ਦੀ ਡਿਟੇਲ ਪ੍ਰਾਪਤੀ, ਲਾਇਸੰਸ ਵਿੱਚ ਵਾਹਨ ਸ਼੍ਰੇਣੀ ਛੱਡਣੀ, ਡਰਾਈਵਰ ਲਈ ਪਬਲਿਕ ਸਰਵਿਸ ਵਾਹਨ ਬੈਜ, ਕੰਡਕਟਰ ਲਾਇਸੰਸ ਨਵਿਆਉਣਾ, ਲਰਨਰ ਲਾਇਸੰਸ ਦੀ ਮਿਆਦ ਵਧਾਉਣਾ ਸੇਵਾਵਾਂ ਵੀ ਘਰ ਬੈਠੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਆਰ.ਸੀ ਨਾਲ ਸਬੰਧਿਤ ਸੇਵਾਵਾਂ ਜਿਸ ਵਿੱਚ ਰਜਿਸਟ੍ਰੇਸ਼ਨ ਸਰਟੀਫਿਕੇਟ ਦੀ ਨਕਲ ਲਈ ਅਰਜ਼ੀ, ਆਰ.ਸੀ ਲਈ ਐਨ.ਓ.ਸੀ. ਦੀ ਅਰਜ਼ੀ, ਆਰ.ਸੀ. ਵਿੱਚ ਪਤਾ ਬਦਲਣਾ, ਫ਼ੀਸ ਦੇ ਕੇ ਆਰ.ਸੀ. ਡੀਟੇਲ ਵੇਖਣਾ, ਵਾਹਨ ਦੀ ਟਰਾਂਸਫ਼ਰ ਆਫ਼ ਆਨਰਸ਼ਿਪ (ਨਾਨ ਟਰਾਂਸਪੋਰਟ), ਮਾਲਕੀ ਤਬਦੀਲੀ ਮਾਮਲੇ ਵਿੱਚ ਲਾਈਫ਼ ਟਾਈਮ ਟੈਕਸ ਦੀ ਅਦਾਇਗੀ, ਹਾਇਰ ਪਰਚੇਜ ਐਗਰੀਮੈਂਟ ਦੀ ਐਂਡੋਰਸਮੈਂਟ, ਮੋਬਾਈਲ ਨੰਬਰ ਅੱਪਡੇਟ ਕਰਵਾਉਣਾ, ਫਿਟਨੈੱਸ ਸਰਟੀਫਿਕੇਟ ਦੀ ਨਕਲ, ਕਮਰਸ਼ੀਅਲ ਵਾਹਨਾਂ ਲਈ ਫਿਟਨੈੱਸ ਸਰਟੀਫਿਕੇਟ ਆਦਿ ਸੇਵਾਵਾਂ ਵੀ ਉਪਲਬਧ ਹਨ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਸ ਡੋਰ ਸਟੈੱਪ ਸਰਵਿਸ ਰਾਹੀਂ 1076 'ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਸ਼ਾਸਨਿਕ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਕੀਮਤੀ ਸਮੇਂ ਦੀ ਬੱਚਤ ਕਰਨ।
ਡੱਬੀ ਲਈ ਪ੍ਰਸਤਾਵਿਤ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਲੋਕ ਡੋਰ ਸਟੈੱਪ ਡਲਿਵਰੀ ਦੀਆਂ ਇਨ੍ਹਾਂ ਸੇਵਾਵਾਂ ਵਿੱਚ ਜਨਮ ਤੇ ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਦਿਵਿਆਂਗ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸਮੇਤ ਵੱਡੀ ਗਿਣਤੀ ਸੇਵਾਵਾਂ ਲੋਕਾਂ ਨੂੰ ਘਰ ਬੈਠੇ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।