ਅੰਮ੍ਰਿਤਸਰ : ਵਿਜੀਲੈਂਸ ਬਿਊਰੋ ਦੀ ਟੀਮ ਅੱਜ ਮੁੜ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ‘ਤੇ ਵਿਜੀਲੈਂਸ ਦੀ ਟੀਮ ਪਹੁੰਚੀ ਹੈ। ਮਜੀਠੀਆ ਜਾਂ ਉਨ੍ਹਾਂ ਦੇ ਪਰਿਵਾਰ ਨਾਲ ਜੁੜੀਆਂ ਜਾਇਦਾਦਾਂ ਦੀ ਵੀ ਵਿਜੀਲੈਂਸ ਵੱਲੋਂ ਜਾਂਚ ਕੀਤੀ ਗਈ। ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ‘ਚ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਵੱਡੀ ਗਿਣਤੀ ਪੁਲਿਸ ਬਲ ਦੇ ਜਵਾਨ ਤਾਇਨਾਤ ਕਰ ਦਿੱਤੇ ਗਏ ਹਨ ਤੇ ਘਰ ਦੇ ਚਾਰੇ ਪਾਸੇ ਤੇ ਘਰ ਨੂੰ ਜਾਣ ਵਾਲੇ ਸਾਰੇ ਰਸਤਿਆਂ ’ਤੇ ਬੈਰੀਕੇਡਿੰਗ ਕੀਤੀ ਗਈ ਹੈ।