ਸੁਨਾਮ : ਸ਼ਹੀਦ ਉਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਡਾਕਟਰ ਸੁਖਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਐਨਐਸਐਸ ਵਿਭਾਗ ਵੱਲੋਂ ਸਾਖ਼ਰਤਾ ਹਫਤਾ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾਕਟਰ ਸੁਖਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਾਖ਼ਰਤਾ ਹੀ ਇਨਸਾਨ ਦਾ ਸਭ ਤੋਂ ਵੱਡਾ ਹਥਿਆਰ ਹੈ ਜਿਸ ਨਾਲ ਬਹੁਤ ਵੱਡੀਆਂ ਲੜਾਈਆਂ ਜੋ ਕਿ ਜੀਵਨ ਵਿੱਚ ਇਨਸਾਨ ਨੂੰ ਤਰੱਕੀ ਦੇ ਸਕਦੀਆਂ ਹਨ ਜਿੱਤੀਆਂ ਜਾ ਸਕਦੀਆਂ ਹਨ ਉਹਨਾਂ ਕਿਹਾ ਕਿ ਲਿਟਰੇਸੀ ਹਫਤਾ ਮਨਾਉਣ ਦਾ ਮਕਸਦ ਵਿਦਿਆਰਥੀਆਂ ਨੂੰ ਇਸ ਬਾਰੇ ਜਾਗਰੂਕ ਕਰਨਾ ਹੈ ਕਿ ਉਹ ਆਪਣੇ ਆਸ ਪਾਸ ਜੋ ਨਹੀਂ ਪੜ ਸਕੇ ਉਹਨਾਂ ਨੂੰ ਸਾਖ਼ਰਤਾ ਕਰਨ ਕਿਉਂਕਿ ਇਹ ਸੇਵਾ ਹੀ ਸਭ ਤੋਂ ਉੱਤਮ ਹੈ ਇਸ ਮੌਕੇ ਐਨਐਸਐਸ ਪ੍ਰੋਗਰਾਮ ਅਫਸਰ ਡਾਕਟਰ ਮੁਨੀਤਾ ਜੋਸ਼ੀ ਨੇ ਵੀ ਵਲੰਟੀਅਰਜ਼ ਨੂੰ ਸਾਖਰਤਾ ਅਤੇ ਜੀਵਨ ਵਿੱਚ ਇਸ ਦੇ ਮਹੱਤਵ ਬਾਰੇ ਦੱਸਿਆ ਵਿਦਿਆਰਥੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਲਿਟਰੇਸੀ ਹਫਤੇ ਦੀ ਮਹੱਤਤਾ ਉੱਤੇ ਚਾਨਣਾ ਪਾਇਆ। ਇਸ ਮੌਕੇ ਐਨਐਸਐਸ ਪ੍ਰੋਗਰਾਮ ਅਫਸਰ ਅਸਿਸਟੈਂਟ ਪ੍ਰੋਫੈਸਰ ਗੁਰਪ੍ਰੀਤ ਸਿੰਘ, ਕਾਲਾ ਸਿੰਘ, ਡਾਕਟਰ ਮਨਪ੍ਰੀਤ ਕੌਰ ਹਾਂਡਾ, ਡਾਕਟਰ ਪਰਮਿੰਦਰ ਕੌਰ ਧਾਲੀਵਾਲ, ਸਿਮਰਨਜੀਤ ਕੌਰ, ਸਤਿਗੁਰ ਸਿੰਘ ਅਤੇ ਵਲੰਟੀਅਰਜ਼ ਹਾਜ਼ਰ ਸਨ।