Wednesday, July 16, 2025

Education

ਸਮਾਣਾ ਦੇ ਸਕੂਲਾਂ ਨੂੰ ਸੇਫ਼ ਸਕੂਲ ਵਾਹਨ ਨੀਤੀ ਤਹਿਤ ਨੋਟਿਸ ਜਾਰੀ, 10 ਦਿਨਾਂ 'ਚ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼

July 15, 2025 03:23 PM
SehajTimes

8 ਸਕੂਲਾਂ 'ਚ ਪੋਕਸੋ ਐਕਟ ਤੇ ਸਕੂਲ ਬੈਗਜ ਦਾ ਵੀ ਕੀਤਾ ਗਿਆ ਨਿਰੀਖਣ-ਐਸ.ਡੀ.ਐਮ ਰਿਚਾ ਗੋਇਲ

ਸਮਾਣਾ : ਰੀਜ਼ਨਲ ਟਰਾਂਸਪੋਰਟ ਅਫ਼ਸਰ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੇਫ਼ ਸਕੂਲ ਵਾਹਨ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਸਮਾਣਾ ਦੇ ਸਕੂਲਾਂ ਨੂੰ ਨੋਟਿਸ ਜਾਰੀ ਕਰਕੇ 10 ਦਿਨਾਂ ਦੇ ਅੰਦਰ-ਅੰਦਰ ਨਿਯਮਾਂ ਦਾ ਪਾਲਣ ਕਰਨ ਦੀ ਹਦਾਇਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਮੁਤਾਬਕ ਸਮਾਣਾ ਦੇ ਐਸ.ਡੀ.ਐਮ  ਰਿਚਾ ਗੋਇਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਤੇ ਟਰਾਂਸਪੋਰਟ ਵਿਭਾਗ ਅਤੇ ਟ੍ਰੈਫਿਕ ਪੁਲਿਸ ਦੀ ਟੀਮ ਵੱਲੋਂ  ਸਮਾਣਾ ਸਬ ਡਵੀਜਨ ਅੰਦਰ ਪੈਂਦੇ 8 ਪ੍ਰਾਈਵੇਟ ਸਕੂਲਾਂ ਦੇ ਵਾਹਨਾਂ ਦੀ ਚੈਕਿੰਗ ਕੀਤੀ ਗਈ।ਇਸ ਦੌਰਾਨ ਸੇਫ ਸਕੂਲ ਵਾਹਨ ਨੀਤੀ ਤਹਿਤ ਸਾਹਮਣੇ ਆਈਆਂ ਖਾਮੀਆਂ ਕਰਕੇ 82 ਤੇ 66 ਚਲਾਨ ਕੱਟੇ ਗਏ ਤੇ 4 ਵਾਹਨ ਬਾਊਂਡ ਕੀਤੇ ਗਏ ਹਨ ਜਦਕਿ 1 ਲੱਖ 75 ਹਜ਼ਾਰ ਰੁਪਏ ਦੇ ਜੁਰਮਾਨੇ ਵੀ ਕੀਤੇ ਗਏ ਹਨ।

            ਐਸ.ਡੀ.ਐਮ. ਰਿਚਾ ਗੋਇਲ ਨੇ ਦੱਸਿਆ ਕਿ ਮਿਤੀ 7, 9 ਅਤੇ 11 ਜੁਲਾਈ ਨੂੰ ਕ੍ਰਮਵਾਰ 2, 4 ਅਤੇ 2 ਸਕੂਲਾਂ ਦੀ ਚੈਕਿੰਗ ਕੀਤੀ ਗਈ। ਇਸ ਤੋਂ ਬਿਨ੍ਹਾਂ ਇਨ੍ਹਾਂ ਸਕੂਲਾਂ ਵਿੱਚ ਪੋਕਸੋ ਐਕਟ ਅਤੇ ਸਕੂਲ ਬੈਗ ਬਾਰੇ ਨੀਤੀ ਤਹਿਤ ਚੈਕਿੰਗ ਕੀਤੀ ਗਈ ਅਤੇ ਲੈਕਚਰ ਵੀ ਕਰਵਾਏ ਗਏ ਹਨ।

ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਵਾਰ-ਵਾਰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਕਿ ਸਕੂਲੀ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਕੋਈ ਕੁਤਾਹੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਗਿਆ ਕਿ ਜੇਕਰ ਸਕੂਲਾਂ ਦੇ ਵਾਹਨਜ ਜਾਂ ਪ੍ਰਾਈਵੇਟ ਵਾਹਨ ਹਰ ਪਖੋਂ ਸਹੀ ਹੋਣਗੇ ਤਾਂ ਹੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਂਈ ਜਾ ਸਕਦੀ ਹੈ। ਬੱਚਿਆਂ ਦੀ ਸੁਰੱਖਿਆ ਪ੍ਰਸ਼ਾਸਨ, ਸਕੂਲਾਂ, ਮਾਪਿਆਂ ਆਦਿ ਸਭ ਦੀ ਸਮੂਹਿਕ ਜਿੰਮੇਵਾਰੀ ਹੈ।

Have something to say? Post your comment

 

More in Education

ਸੁਨਾਮ ਕਾਲਜ 'ਚ ਸਾਖ਼ਰਤਾ ਹਫ਼ਤਾ ਮਨਾਇਆ 

ਪੜ੍ਹਾਈ 'ਚ ਅੱਵਲ ਵਿਦਿਆਰਥਣਾ ਸਨਮਾਨਿਤ 

ਕਾਲਜ਼ ਪੜ੍ਹਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ 

ਸਰਕਾਰੀ ਹਾਈ ਸਮਾਰਟ ਸਕੂਲ ਪਿੰਡ ਖੁਰਦ ਦੀਆਂ ਵਿਦਿਆਰਥਨਾਂ ਨੇ ਅੰਤਰਰਾਸ਼ਟਰੀ ਪੰਜਾਬੀ ਓਲੰਪੀਅਡ ਵਿੱਚ ਸੂਬੇ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ

ਨੀਟ 2025 ‘ਚ ਕਾਮਯਾਬ ਵਿਦਿਆਰਥੀਆਂ, ਅਧਿਆਪਕਾਂ ਅਤੇ ਟੀਮ ਮੈਂਬਰਾਂ ਦਾ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਸਨਮਾਨ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਦੂਜਾ ਸਮੈਸਟਰ) ਦਾ ਸ਼ਾਨਦਾਰ 100 ਫੀਸਦੀ ਨਤੀਜਾ

ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਿੱਚ ਲੋੜੀਂਦੀ ਸਹਾਇਤਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

ਸੇਫ਼ ਸਕੂਲ ਵਾਹਨ ਕਮੇਟੀ ਵੱਲੋਂ ਸਕੂਲ ਬੱਸਾਂ ਦੀ ਕੀਤੀ ਜਾਵੇਗੀ ਚੈਕਿੰਗ : ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ