Tuesday, July 15, 2025

Malwa

ਜ਼ਿਲ੍ਹੇ 'ਚ 112 ਪਿੰਡਾਂ 'ਚ ਹੋਣ ਵਾਲੀ ਪੰਚਾਂ ਤੇ ਸਰਪੰਚਾਂ ਦੀ ਉਪ ਚੋਣ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਫੋਨ ਨੰਬਰ ਤੇ ਈਮੇਲ ਜਾਰੀ

July 15, 2025 03:34 PM
SehajTimes

ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਕਿਸੇ ਵੀ ਸ਼ਿਕਾਇਤ ਦਾ ਨਿਪਟਾਰਾ ਤੁਰੰਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਏ.ਡੀ.ਸੀ. ਅਮਰਿੰਦਰ ਸਿੰਘ ਟਿਵਾਣਾ

ਪਟਿਆਲਾ :  ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਪਟਿਆਲਾ ਜ਼ਿਲ੍ਹੇ ਦੇ 112 ਪਿੰਡਾਂ ਵਿੱਚ ਪੰਚਾਂ ਅਤੇ ਸਰਪੰਚਾਂ ਦੀਆਂ 27 ਜੁਲਾਈ 2025 ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਉਪ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਿਕਾਇਤ ਸੈਲ ਦਾ ਗਠਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਵੋਟਰਾਂ ਦੀਆਂ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਫੋਨ ਨੰਬਰ 0175-2360055 ਅਤੇ ਈਮੇਲ zppatiala@yahoo.com ਜਾਰੀ ਕੀਤਾ ਗਿਆ ਹੈ। ਏ.ਡੀ.ਸੀ. ਨੇ ਦੱਸਿਆ ਕਿ ਇਸ ਸ਼ਿਕਾਇਤ ਸੈਲ ਦਾ ਇੰਚਾਰਜ ਸਕੱਤਰ-ਕਮ-ਡਿਪਟੀ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਅਮਨਦੀਪ ਕੌਰ ਨੂੰ ਨੋਡਲ ਅਫ਼ਸਰ ਸ਼ਿਕਾਇਤਾਂ ਲਗਾਇਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਜਾਬਤੇ ਸਬੰਧੀਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਚੋਣਾਂ ਵਾਲੇ ਪਿੰਡਾਂ ਦਾ ਕੋਈ ਵੀ ਵੋਟਰ ਜਾਂ ਉਮੀਦਵਾਰ ਉਕਤ ਨੰਬਰ 'ਤੇ ਸੰਪਰਕ ਕਰ ਸਕਦਾ ਹੈ ਜਾਂ ਈਮੇਲ ਕਰ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਬਾਅਦ ਚੋਣ ਅਮਲ ਨਾਲ ਸਬੰਧਤ ਸ਼ਿਕਾਇਤਾਂ ਤੇ ਮਾਮਲਿਆਂ ਦੇ ਨਿਪਟਾਰੇ ਲਈ ਪ੍ਰਤੀਬੱਧ ਪ੍ਰਣਾਲੀ ਕੰਮ ਕਰ ਰਹੀ ਹੈ ਤਾਂ ਜੋ ਚੋਣ ਅਮਲ ਨੂੰ ਨਿਰਪੱਖ, ਸੁਤੰਤਰ, ਸ਼ਾਂਤਮਈ ਤੇ ਨਿਰਵਿਘਨ ਬਣਾਇਆ ਜਾ ਸਕੇ। ਸ਼ਿਕਾਇਤ ਸੈਲ ਵੱਲੋਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਤ ਸਮੇਂ ਦੇ ਅੰਦਰ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।

Have something to say? Post your comment

 

More in Malwa

ਵਿਧਾਇਕ ਗੁਰਲਾਲ ਘਨੌਰ ਨੇ ਘਨੌਰ ਹਲਕੇ ਨੂੰ ਹੜਾਂ ਤੋਂ ਬਚਾਉਣ ਲਈ ਵਿਧਾਨ ਸਭਾ ‘ਚ ਅਹਿਮ ਮੁੱਦਾ ਚੁੱਕਿਆ

ਅਕਾਲ ਤਖ਼ਤ ਦੀ ਸਰਬਉਚਤਾ ਨੂੰ ਢਾਹ ਲਾਉਣ ਵਾਲਿਆਂ ਨਾਲ ਸਮਝੌਤਾ ਨਹੀਂ ਹੋ ਸਕਦਾ : ਪਰਮਿੰਦਰ ਸਿੰਘ ਢੀਂਡਸਾ 

ਮਿਲਾਵਟਖੋਰੀ ਰੋਕਣ ਲਈ ਪ੍ਰਸ਼ਾਸਨ ਹੋਇਆ ਮੁਸਤੈਦ 

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ "ਡੇਅਰੀ ਪਾਲਣ" ਕਿੱਤਾਮੁਖੀ ਸਿਖਲਾਈ ਪ੍ਰੋਗਰਾਮ ਹੋਇਆ ਸਮਾਪਤ

ਸੀਨੀਅਰ ਆਈ.ਪੀ.ਐਸ. ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ ਡੀ.ਆਈ.ਜੀ. ਪਟਿਆਲਾ ਰੇਂਜ ਵਜੋਂ ਅਹੁਦਾ ਸੰਭਾਲਿਆ

ਨਸ਼ਾ ਛੱਡ ਰਹੇ ਵਿਅਕਤੀਆਂ ਨੂੰ ਫਾਸਟ ਫੂਡ ਟ੍ਰੇਨਿੰਗ ਕੋਰਸ ਕਰਵਾਇਆ

ਮਾਲ ਤੇ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਸੇਵਾਵਾਂ ਸੇਵਾ ਕੇਂਦਰ ਤੇ ਡੋਰ ਸਟੈੱਪ ਸਰਵਿਸ ਡਲਿਵਰੀ ਰਾਹੀ ਉਪਲਬਧ : ਡੀ.ਸੀ

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ

ਲਘੂ ਉਦਯੋਗਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਮੰਗਿਆ 

ਦਾਮਨ ਬਾਜਵਾ ਦੀ ਅਗਵਾਈ 'ਚ ਭਾਜਪਾਈ ਚੰਡੀਗੜ੍ਹ ਰਵਾਨਾ