Wednesday, September 17, 2025

Malwa

ਵਿਧਾਇਕ ਗੁਰਲਾਲ ਘਨੌਰ ਨੇ ਘਨੌਰ ਹਲਕੇ ਨੂੰ ਹੜਾਂ ਤੋਂ ਬਚਾਉਣ ਲਈ ਵਿਧਾਨ ਸਭਾ ‘ਚ ਅਹਿਮ ਮੁੱਦਾ ਚੁੱਕਿਆ

July 15, 2025 07:20 PM
SehajTimes

ਘੱਗਰ ਨੇੜਲੇ ਕਿਸਾਨਾਂ ਲਈ ਪੰਜ ਹਾਰਸਪਾਵਰ ਬਿਜਲੀ ਕੁਨੈਕਸ਼ਨ ਦੇਣ ਦੀ ਕੀਤੀ ਸਿਫਾਰਸ਼

ਘਨੌਰ : ਘਨੌਰ ਹਲਕੇ ਨੂੰ ਹਰ ਸਾਲ ਬਰਸਾਤਾਂ ਦੌਰਾਨ ਹੜਾਂ ਵਰਗੇ ਹਲਾਤ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੱਸਿਆ ਨੂੰ ਹੱਲ ਕਰਨ ਲਈ ਵਿਧਾਇਕ ਗੁਰਲਾਲ ਘਨੌਰ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਇਕ ਅਹਿਮ ਮੁੱਦਾ ਚੁੱਕਦਿਆਂ ਸਰਕਾਰ ਨੂੰ ਕਈ ਮਹੱਤਵਪੂਰਨ ਸੁਝਾਅ ਦਿੱਤੇ। ਉਨ੍ਹਾਂ ਆਪਣੀ ਨਿਜੀ ਰਾਏ ਰੱਖਦਿਆਂ ਕਿਹਾ ਕਿ ਘੱਗਰ , ਜੋ ਇੱਕ ਬਰਸਾਤੀ ਨਦੀ ਹੈ ਅਤੇ ਡੇਰਾ ਬੱਸੀ, ਰਾਜਪੁਰਾ, ਘਨੌਰ, ਸਨੋਰ, ਸਮਾਣਾ, ਪਾਤੜਾਂ, ਸ਼ੁਤਰਾਣਾ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਸੈਂਕੜੇ ਪਿੰਡਾਂ ਵਿੱਚ ਹੜਾਂ ਵਾਲੀਆਂ ਸਥਿਤੀਆਂ ਪੈਦਾ ਕਰਦਾ ਹੈ, ਉਸ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਸਾਫ ਕਰਨ ਅਤੇ ਕੁਝ ਹੋਰ ਡੂੰਘਾ ਕਰਨ ਦੀ ਤਜਵੀਜ਼ ‘ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ।
ਵਿਧਾਇਕ ਗੁਰਲਾਲ ਘਨੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇੱਕ ਅਜਿਹੀ ਨੀਤੀ ਬਣਾਈ ਜਾਵੇ ਜਿਸ ਅਧੀਨ ਆਮ ਨਾਗਰਿਕਾਂ ਨੂੰ ਘੱਗਰ ਵਿਚੋਂ ਮਿੱਟੀ ਕੱਢਣ ਦੀ ਇਜਾਜ਼ਤ ਮਿਲੇ। ਉਨ੍ਹਾਂ ਦੱਸਿਆ ਕਿ ਇਹ ਮਿੱਟੀ ਨੇੜਲੇ ਕਿਸਾਨ ਆਪਣੇ ਖੇਤਾਂ ਵਿੱਚ ਭਰ ਕੇ ਉਚਾਈ ਦਾ ਫਰਕ ਦੂਰ ਕਰ ਸਕਦੇ ਹਨ ਅਤੇ ਖੇਤਾਂ ਨੂੰ ਸਮਤਲ ਬਣਾ ਕੇ ਉਪਜਾਊ ਬਣਾਉਣਗੇ। ਇਸ ਨਾਲ ਨਾ ਸਿਰਫ ਘੱਗਰ ਦੀ ਗਹਿਰਾਈ ਵਧੇਗੀ ਅਤੇ ਪਾਣੀ ਦਾ ਪ੍ਰਭਾਹ ਸੁਚਾਰੂ ਹੋਵੇਗਾ, ਸਗੋਂ ਕਿਸਾਨਾਂ ਨੂੰ ਵੀ ਲਾਭ ਮਿਲੇਗਾ।ਵਿਧਾਇਕ ਗੁਰਲਾਲ ਘਨੌਰ ਨੇ ਘੱਗਰ ਨੇੜਲੇ ਖੇਤਰਾਂ ਦੇ ਕਿਸਾਨਾਂ ਲਈ ਇੱਕ ਹੋਰ ਅਹਿਮ ਸੁਝਾਅ ਵੀ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਘੱਗਰ ਨੇੜਲੇ ਕਿਸਾਨਾਂ ਨੂੰ ਪੰਜ ਹਾਰਸ-ਪਾਵਰ ਦੇ ਬਿਜਲੀ ਕੁਨੈਕਸ਼ਨ ਮੁਹੱਈਆ ਕਰਵਾਏ ਤਾਂ ਕਿ ਉਹ ਘੱਗਰ ਦੇ ਕੰਢਿਆਂ ਤੋਂ ਵਾਧੂ ਪਾਣੀ ਨੂੰ ਆਪਣੀ ਮੋਟਰਾਂ ਰਾਹੀਂ ਖੇਤਾਂ ਵਿੱਚ ਸਿੰਚਾਈ ਲਈ ਵਰਤ ਸਕਣ।
ਉਨ੍ਹਾਂ ਦੱਸਿਆ ਕਿ ਇਸ ਨਾਲ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ‘ਤੇ ਨਿਰਭਰ ਨਹੀਂ ਰਹਿਣਾ ਪਵੇਗਾ। ਇਸ ਸਮੇਂ ਹਾਲਾਤ ਇਹ ਹਨ ਕਿ ਧਰਤੀ ਹੇਠਲਾ ਪਾਣੀ ਬਹੁਤ ਡੂੰਘਾ ਹੋ ਗਿਆ ਹੈ ਜਿਸ ਕਾਰਨ ਕਿਸਾਨਾਂ ਨੂੰ ਘੱਟੋ ਘੱਟ ਵੀਹ ਹਾਰਸਪਾਵਰ ਦੀ ਮੋਟਰ ਕੁਨੈਕਸ਼ਨ ਦੀ ਲੋੜ ਪੈਂਦੀ ਹੈ। ਜੇਕਰ ਘੱਗਰ ਦੇ ਪਾਣੀ ਨੂੰ ਹੀ ਸਿੰਚਾਈ ਲਈ ਵਰਤਿਆ ਜਾਵੇ ਤਾਂ ਇਹ ਇੱਕ ਸਸਤਾ ਅਤੇ ਭਰੋਸੇਯੋਗ ਵਿਕਲਪ ਸਾਬਤ ਹੋਵੇਗਾ। ਇਸ ਯੋਜਨਾ ਨਾਲ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ ਅਤੇ ਕਿਸਾਨ ਆਰਥਿਕ ਪੱਖੋਂ ਵੀ ਮਜ਼ਬੂਤ ਹੋਣਗੇ ਕਿਉਂਕਿ ਉਹ ਘੱਟ ਖਰਚੇ ਵਿੱਚ ਆਪਣੀ ਸਿੰਚਾਈ ਦੀ ਜ਼ਰੂਰਤ ਪੂਰੀ ਕਰ ਸਕਣਗੇ। 
ਵਿਧਾਇਕ ਗੁਰਲਾਲ ਘਨੌਰ ਵੱਲੋਂ ਬੀਤੇ ਦਿਨੀਂ ਵਿਧਾਨ ਸਭਾ ਵਿਚ ਇਹ ਮੁੱਦਾ ਚੁੱਕਣ ਨਾਲ ਪ੍ਰਭਾਵਿਤ ਹਲਕਿਆਂ ਰਾਜਪੁਰਾ, ਘਨੌਰ, ਸਨੌਰ, ਸਮਾਣਾ, ਪਾਤੜਾਂ, ਸ਼ੁਤਰਾਣਾ ਤੋਂ ਅੱਗੇ ਤੱਕ ਆਦਿ ਹਲਕਿਆਂ ਦੇ ਲੋਕਾਂ ਵਿੱਚ ਉਮੀਦ ਜਾਗੀ ਹੈ। ਇਹ ਮੁੱਦਾ ਕਿਸਾਨਾਂ ਅਤੇ ਆਮ ਨਾਗਰਿਕਾਂ ਦੋਹਾਂ ਲਈ ਇੱਕ ਵੱਡੀ ਰਾਹਤ ਦਾ ਸਬਬ ਬਣ ਸਕਦਾ ਹੈ ਕਿ ਸਰਕਾਰ ਇਸ ਸੰਵੇਦਨਸ਼ੀਲ ਮੁੱਦੇ ‘ਤੇ ਗੰਭੀਰਤਾ ਨਾਲ ਵਿਚਾਰ ਕਰੇਗੀ ਅਤੇ ਹੜਾਂ ਵਾਲੀ ਸਥਿਤੀ ਤੋਂ ਛੁਟਕਾਰਾ ਮਿਲੇਗਾ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ