Thursday, December 18, 2025

Chandigarh

ਪੰਜਾਬ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਤੋਂ ਕੋਵਿਡ ਵੈਕਸੀਨ ਵਾਪਸ ਲੈਣ ਦੇ ਦਿੱਤੇ ਹੁਕਮ

June 04, 2021 08:46 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ ਪ੍ਰਾਈਵੇਟ ਹਸਪਤਾਲਾਂ ਤੋਂ ਤੁਰੰਤ ਪ੍ਰਭਾਵ ਨਾਲ ਕੋਵਿਡ ਵੈਕਸੀਨ ਵਾਪਸ ਲੈਣ ਦਾ ਹੁਕਮ ਜਾਰੀ ਕੀਤੇ ਗਏ। ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵੱਲੋਂ ਨਿੱਜੀ ਹਸਪਤਾਲਾਂ ਨੂੰ ਇਕ ਸਮੇਂ ਦੀ ਸੀਮਤ ਟੀਕਾ ਖੁਰਾਕ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਵਾਪਸ ਲੈ ਲਈਆਂ ਗਈਆਂ ਹਨ ਅਤੇ 18 ਤੋਂ 44 ਸਾਲ ਦੇ ਉਮਰ ਸਮੂਹ ਨੂੰ ਸਰਕਾਰੀ ਟੀਕਾਕਰਨ ਕੇਂਦਰਾਂ ਵਿਖੇ ਇਹ ਸਾਰੇ ਵੈਕਸੀਨ ਹੁਣ ਮੁਫਤ ਦਿੱਤੇ ਜਾਣਗੇ।

ਸ੍ਰੀ ਸਿੱਧੂ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਲਈ ਸਟੇਟ ਇੰਚਰਾਜ ਸ੍ਰੀ ਵਿਕਾਸ ਗਰਗ ਦੁਆਰਾ ਦਿੱਤੀ ਜਾਣਕਾਰੀ ਅਨੁਸਾਰ ਪ੍ਰਾਈਵੇਟ ਹਸਪਤਾਲਾਂ ਨੂੰ 42,000 ਖੁਰਾਕਾਂ ਵੰਡੀਆਂ ਗਈਆਂ ਜਿਸ ਵਿੱਚੋਂ ਸਿਰਫ 600 ਖੁਰਾਕਾਂ ਲੋਕਾਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਕਿਸੇ ਵੀ ਪ੍ਰਾਈਵੇਟ ਹਸਪਤਾਲ ਨੂੰ ਕੋਈ ਨਵੀਂ ਅਲਾਟਮੈਂਟ ਨਾ ਕੀਤੀ ਜਾਵੇ ਅਤੇ ਪ੍ਰਾਈਵੇਟ ਹਸਪਤਾਲਾਂ ਕੋਲ ਮੌਜੂਦ ਵੈਕਸੀਨ ਦੀ ਖੁਰਾਕ ਤੁਰੰਤ ਵਾਪਸ ਲਈ ਜਾਵੇ।

ਸ. ਸਿੱਧੂ ਨੇ ਭਰੋਸਾ ਦਿਵਾਇਆ ਕਿ ਜਿਵੇਂ ਪੰਜਾਬ ਸਰਕਾਰ ਕੋਵਿਡ ਦੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿਖੇ ਬਿਨਾਂ ਕਿਸੇ ਭੇਦ-ਭਾਵ ਤੋਂ ਸਾਰੀਆਂ ਇਲਾਜ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਉਸੇ ਤਰ੍ਹਾਂ ਲਾਭਪਾਤਰੀਆਂ ਦਾ ਟੀਕਾਕਰਣ ਵੀ ਮੁਫਤ ਕੀਤਾ ਜਾਵੇਗਾ।ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ 2021-22 ਵਿੱਚ ਐਲਾਨ ਕੀਤਾ ਸੀ ਕਿ ਹਰੇਕ ਯੋਗ ਲਾਭਪਾਤਰੀ ਨੂੰ ਮੁਫਤ ਟੀਕਾਕਰਣ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ ਅਤੇ ਲੋਕਾਂ ਦੀ ਭਲਾਈ ਲਈ ਇਸ ਦੇ ਸਾਰੇ ਖਰਚੇ ਸੂਬਾ ਸਰਕਾਰ ਵਲੋਂ ਚੁੱਕੇ ਜਾਣਗੇ।

ਮੰਤਰੀ ਨੇ ਕਿਹਾ ਕਿ ਨਿੱਜੀ ਹਸਪਤਾਲ ਹੁਣ ਨਿਰਮਾਤਾਵਾਂ ਤੋਂ ਟੀਕੇ ਦੀ ਸਿੱਧੀ ਸਪਲਾਈ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲਾਂ ਵੱਲੋਂ ਟੀਕਾ ਫੰਡ ਵਿੱਚ ਜਮ੍ਹਾ ਕੀਤੀ ਗਈ ਰਕਮ ਜਲਦੀ ਹੀ ਵਾਪਸ ਕਰ ਦਿੱਤੀ ਜਾਵੇਗੀ।

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਨੋਵਲ ਕਰੋਨਾ ਵਾਇਰਸ ਨਾਲ ਲੜਨ ਲਈ ਇਕ ਵੱਡੇ ਕਦਮ ਵਜੋਂ, ਪੰਜਾਬ ਸਰਕਾਰ ਨੇ ਪਹਿਲਾਂ ਹੀ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਆਉਂਦੇ ਕੋਵਿਡ -19 ਦੇ ਮਰੀਜ਼ਾਂ ਦਾ ਮੁਫਤ ਇਲਾਜ ਕਰਨ ਦਾ ਐਲਾਨ ਕੀਤਾ ਹੈ, ਜਿਸ ਵਿੱਚ ਸੂਬੇ ਦੇ ਕਰੀਬ 39.57 ਲੱਖ ਗਰੀਬ ਅਤੇ ਕਮਜ਼ੋਰ ਪਰਿਵਾਰਾਂ ਨੂੰ ਵਿੱਤੀ ਜੋਖਮ ਸੁਰੱਖਿਆ ਦਿੱਤੀ ਜਾਂਦੀ ਹੈ।
ਮੰਤਰੀ ਨੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੀ ਜਾ ਰਹੀ ਵਾਧੂ ਵਸੂਲੀ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਰਾਜ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਨਿੱਜੀ ਕੋਵਿਡ ਕੇਅਰ ਸੈਂਟਰਾਂ ਵਿਰੁੱਧ ਮਹਾਂਮਾਰੀ ਰੋਗ ਐਕਟ ਅਤੇ ਆਫ਼ਤ ਪ੍ਰਬੰਧਨ ਐਕਟ ਤਹਿਤ ਖਿਲਾਫ਼ ਤੁਰੰਤ ਕਾਰਵਾਈ ਕਰਨ ਲਈ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ