Saturday, December 13, 2025

Chandigarh

ਸਾਰੇ ਆਂਗਨਵਾੜੀ ਕੇਂਦਰਾਂ ਨੂੰ 30 ਜੂਨ ਤੱਕ ਬੰਦ ਕਰਨ ਦੇ ਨਿਰਦੇਸ਼

June 04, 2021 08:49 PM
SehajTimes

ਚੰਡੀਗੜ੍ਹ :ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕੋਵਿਡ ਮਹਾਂਮਾਰੀ ਨੂੰ ਵੇਖਦਿਆਂ 30 ਜੂਨ ਤੱਕ ਪੰਜਾਬ ਦੇ ਸਾਰੇ ਆਂਗਨਵਾੜੀ ਕੇਂਦਰਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ੍ਰੀਮਤੀ ਚੌਧਰੀ ਨੇ ਇਸ ਫੈਸਲੇ ਨੂੰ ਬੱਚਿਆਂ ਲਈ ਸੁਰੱਖਿਆ ਉਪਾਅ ਦੱਸਿਆ ਅਤੇ ਕਿਹਾ ਕਿ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਰਾਹੀਂ ਬੱਚਿਆਂ ਅਤੇ ਹੋਰ ਲਾਭਪਾਤਰੀਆਂ ਨੂੰ ਰਾਸ਼ਨ ਅਤੇ ਹੋਰ ਸਮੱਗਰੀ ਲਗਾਤਾਰ ਘਰ-ਘਰ ਵੰਡੀ ਜਾਵੇਗੀ ਤਾਂ ਜੋ ਸਾਰੇ ਲਾਭਪਾਤਰੀਆਂ ਨੂੰ ਪੋਸ਼ਣ ਸੰਬੰਧੀ ਦਿੱਤੀ ਜਾ ਰਹੀ ਸਹਾਇਤਾ ਪ੍ਰਭਾਵਤ ਨਾ ਹੋ ਸਕੇ। ਉਹਨਾਂ ਰਾਸ਼ਨ ਵੰਡ ਦੌਰਾਨ ਸਾਰੇ ਸਿਹਤ ਪ੍ਰੋਟੋਕੋਲਾਂ ਭਾਵ ਮਾਸਕ ਪਹਿਨਣ, ਹੱਥ ਧੋਣ ਅਤੇ ਸਮਾਜਕ ਦੂਰੀਆਂ ਬਣਾਈ ਰੱਖਣ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਵੀ ਨਿਰਦੇਸ਼ ਦਿੱਤੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਛੋਟੇ ਬੱਚਿਆਂ ਨੂੰ ਇਸ ਬੇਹੱਦ ਘਾਤਕ ਵਾਇਰਸ ਤੋਂ ਬਚਾਉਣ ਲਈ ਜੰਗੀ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਨੂੰ ਅਪੀਲ ਕੀਤੀ ਕਿ ਉਹ ਸਾਵਧਾਨੀ ਉਪਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ। ਉਹਨਾਂ ਕਿਹਾ ਕਿ ਇਨ੍ਹੀਂ ਦਿਨੀਂ ਆਂਗਨਵਾੜੀ ਸੈਂਟਰ ਬੱਚਿਆਂ ਲਈ ਬੰਦ ਕਰ ਦਿੱਤੇ ਗਏ ਸਨ ਪਰ ਆਂਗਨਵਾੜੀ ਵਰਕਰ ਅਤੇ ਆਂਗਨਵਾੜੀ ਹੈਲਪਰ ਇਹਨਾਂ ਕੇਂਦਰਾਂ ਵਿੱਚ ਕੰਮ ਕਰ ਰਹੇ ਸਨ ਅਤੇ ਹੁਣ ਇਹ ਕੇਂਦਰ ਸਟਾਫ਼ ਲਈ ਵੀ 30 ਜੂਨ ਤੱਕ ਬੰਦ ਰਹਿਣਗੇ।

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਆਂਗਨਵਾੜੀ ਵਰਕਰ ਅਤੇ ਆਂਗਨਵਾੜੀ ਹੈਲਪਰ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵਿਭਾਗ ਅਤੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨਿਭਾਉਣ ਲਈ ਤਿਆਰ ਰਹਿਣ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ