Saturday, November 01, 2025

Chandigarh

ਡਰਾਈਵਿੰਗ ਲਾਇਸੰਸ ਅਤੇ ਆਰ ਸੀ ਨਾਲ ਸੰਬੰਧਿਤ 30 ਸੇਵਾਵਾਂ ਅਤੇ ਮਾਲ ਵਿਭਾਗ ਨਾਲ ਸਬੰਧਤ 5 ਹੋਰ ਸੇਵਾਵਾਂ ਹੁਣ ਮਿਲਣਗੀਆਂ ਸੇਵਾ ਕੇਂਦਰਾਂ ਤੇ

July 16, 2025 04:36 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਮਾਲ ਵਿਭਾਗ ਨਾਲ ਸਬੰਧਤ 5 ਸੇਵਾਵਾਂ ਅਤੇ ਡਰਾਈਵਿੰਗ ਲਾਇਸੰਸ ਅਤੇ ਆਰ ਸੀ ਨਾਲ ਸੰਬੰਧਿਤ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਹੁਣ ਸੇਵਾ ਕੇਂਦਰਾਂ 'ਤੇ ਉਪਲਬਧ ਕਰਵਾ ਦਿੱਤੀਆਂ ਗਈਆਂ ਹਨ।
     ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਹੁਣ ਡੀਡ ਰਜਿਸਟ੍ਰੇਸ਼ਨ, ਡੀਡ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾਂ ਕਰਨੀ, ਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਾਸਤ ਜਾਂ ਰਜਿਸਟਰਡ ਡੀਡ ਦੇ ਆਧਾਰ 'ਤੇ, ਰਪਟਾਂ ਦੇ ਦਾਖਲੇ ਲਈ ਬੇਨਤੀ (ਅਦਾਲਤੀ ਆਦੇਸ਼ਾਂ, ਬੈਂਕ ਕਰਜ਼ੇ ਦੇ ਗਿਰਵੀਨਾਮੇ ਜਾਂ
ਬੈਂਕ ਕਰਜ਼ਿਆਂ/ਗਿਰਵੀਨਾਮੇ ਦੀ ਮੁਆਫ਼ੀ ਨਾਲ ਸਬੰਧਤ), ਫਰਦ ਬਦਰ ਲਈ ਬੇਨਤੀ (ਰਿਕਾਰਡ ਵਿੱਚ ਸੁਧਾਰ), ਡਿਜੀਟਲ ਤੌਰ 'ਤੇ ਦਸਤਖਤ ਕੀਤੀ ਫਰਦ ਲਈ ਬੇਨਤੀ ਅਤੇ ਡਰਾਈਵਿੰਗ ਲਾਇਸੰਸ ਨਾਲ ਸੰਬੰਧਿਤ 16 ਅਤੇ ਆਰ ਸੀ ਨਾਲ ਸਬੰਧਤ 14 ਸੇਵਾਵਾਂ ਹੁਣ ਸੇਵਾ ਕੇਂਦਰ ਤੋਂ ਮਿਲਿਆ ਕਰਨਗੀਆਂ।
    ਉਹਨਾਂ ਕਿਹਾ ਕਿ ਜੋ ਨਾਗਰਿਕ ਸੇਵਾ ਕੇਂਦਰ ਨਹੀਂ ਆ ਸਕਦੇ ਤਾਂ ਉਹ ਫੋਨ ਨੰਬਰ 1076 ਡਾਇਲ ਕਰਕੇ ਇੰਨਾ ਸੇਵਾਵਾਂ ਦਾ ਲਾਭ ਡੋਰ ਸਟੈਪ ਡਿਲੀਵਰੀ ਰਾਹੀਂ ਘਰ ਬੈਠੇ ਵੀ ਪ੍ਰਾਪਤ ਕਰ ਸਕਦੇ ਹਨ।
      ਡਰਾਈਵਿੰਗ ਲਾਇਸੰਸ ਨਾਲ ਸਬੰਧਤ ਸੇਵਾਵਾਂ ਵਿੱਚ ਲਰਨਰ ਲਾਇੰਸਸ ਨਾਲ ਸਬੰਧਤ ਸੇਵਾਵਾਂ, ਜਿਵੇਂ ਕਿ ਨਵੀਂ ਅਰਜ਼ੀ, ਪਤੇ ਦੀ ਤਬਦੀਲੀ, ਨਾਮ ਦੀ ਤਬਦੀਲੀ, ਡੁਪਲੀਕੇਟ ਲਰਨਲ ਲਾਇਸੰਸ ਤੋਂ ਇਲਾਵਾ ਡਰਾਇੰਵਿੰਗ ਲਾਇੰਸਸ ਨਾਲ ਸਬੰਧਤ ਸੇਵਾਵਾਂ ਜਿਵੇਂ ਕਿ ਡੁਪਲੀਕੇਟ ਲਾਇਸੰਸ, ਨਵੀਨੀਕਰਨ (ਜਿਥੇ ਟੈਸਟ ਟਰੈਕ ਜਾਣ ਦੀ ਜ਼ਰੂਰਤ ਨਹੀਂ), ਰਿਪਲੇਸਮੈਂਟ, ਪਤੇ ਦੀ ਤਬਦੀਲੀ, ਨਾਮ ਦੀ ਤਬਦੀਲੀ, ਜਨਮ ਮਿਤੀ ਦੀ ਦਰੁਸਤੀ, ਡਰਾਈਵਿੰਗ ਲਾਇਸੰਸ ਐਕਸਟ੍ਰੈਕਟ ਪ੍ਰੀਵੀਜੀਨਿੰਗ, ਲਾਇੰਸਸ ਸਰੈਂਡਰ, ਪਬਲਿਕ ਸਰਵਿਸ ਵਹੀਕਲ ਦਾ ਬੈਜ, ਕਡੰਕਟਰ ਲਾਇਸੰਸ ਦਾ ਨਵੀਨੀਕਰਨ, ਲਰਨਰ ਲਾਇਸੰਸ ਦੀ ਮਿਆਦ ਵਿਚ ਵਾਧਾ, ਇੰਟਰ ਨੈਸ਼ਨਲ ਡਰਾਇੰਵਿਗ ਪਰਮਿਟ, ਸ਼ਾਮਲ ਹਨ।
    ਆਰ ਸੀ ਨਾਲ ਸਬੰਧਤ ਸੇਵਾਵਾਂ ਵਿੱਚ  ਡੁਪਲੀਕੇਟ ਆਰ.ਸੀ, ਗੈਰ-ਵਪਾਰਕ ਵਾਹਨ ਦੀ ਮਾਲਕੀ ਤਬਦੀਲੀ, ਹਾਇਰ ਪਰਚੇਜ ਦੀ ਨਿਰੰਤਰਤਾ (ਮਾਲਕੀ ਤਬਦੀਲੀ/ਨਾਮ ਤਬਦੀਲੀ ਦੀ ਸੂਰਤ ਵਿੱਚ) , ਹਾਇਰ ਪਰਚੇਜ ਐਗਰੀਮੈਂਟ ਦੀ ਇੰਨਡੋਰਸਮੈਂਟ, ਵਪਾਰਕ ਵਾਹਨਾਂ ਦਾ ਫਿਟਨੈਂਸ ਸਰਟੀਫਿਕੇਟ (ਭਾਰੇ/ ਮੀਡੀਅਮ/ਤਿੰਨ ਪਹੀਆ/ ਚਾਰ ਪਹੀਆ/ਐਲ.ਐਮ.ਵੀ), ਵਧੀਕ ਲਾਈਫ ਟਾਈਮ ਟੈਕਸ ਦੀ ਅਦਾਇਗੀ (ਮਾਲਕੀ ਤਬਦੀਲੀ ਦੀ ਸੂਰਤ ਵਿੱਚ), ਆਰ.ਸੀ. ਦੇ ਵੇਰਵੇ ਦੇਖਣੇ, ਆਰ.ਸੀ. ਲਈ ਐਨ.ਓ.ਸੀ, ਟਰਾਂਸਪੋਰਟ ਸੇਵਾਵਾਂ ਦੇ ਰਿਕਾਰਡ ਵਿਚ ਮੋਬਾਇਲ ਨੰਬਰ ਦਾ ਅਪਡੇਟ, ਆਰ.ਸੀ. ਵਿਚ ਪਤੇ ਦੀ ਤਬਦੀਲੀ, ਵਾਹਨ ਵਿਚ ਤਬਦੀਲੀ ਅਤੇ ਹਾਇਰ ਪਰਚੇਜ਼ ਐਗਰੀਮੈਂਟ ਦੀ ਸਮਾਪਤੀ ਸ਼ਾਮਲ ਹਨ।

 

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ