Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ

July 16, 2025 05:44 PM
SehajTimes

ਆਪਣੇ ਕਾਰਜਕਾਲ ਦੌਰਾਨ ਬੇਅਦਬੀ ਮਾਮਲਿਆਂ ਵਿੱਚ ਕਾਰਵਾਈ ਕਰਨ ਵਿੱਚ ਨਾਕਾਮ ਰਹਿਣ ‘ਤੇ ਅਕਾਲੀਆਂ ਅਤੇ ਕਾਂਗਰਸੀਆਂ ਨੂੰ ਕਰੜੇ ਹੱਥੀਂ ਲਿਆ

ਪੰਜਾਬ ਦੀ ਧਾਰਮਿਕ ਸਦਭਾਵਨਾ ਨੂੰ ਮੁੜ ਤਬਾਹ ਨਹੀਂ ਹੋਣ ਦੇਵਾਂਗੇ, ਮਿਲੇਗਾ ਇਨਸਾਫ਼: ਅਰੋੜਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਅਪਰਾਧ ਰੋਕਥਾਮ ਬਿੱਲ, 2025 ਲਿਆ ਕੇ ਧਾਰਮਿਕ ਭਾਵਨਾਵਾਂ ਦੀ ਰਾਖੀ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਬੇਅਦਬੀ ਦੇ ਮਾਮਲਿਆਂ ਵਿੱਚ ਕਾਰਵਾਈ ਕਰਨ ਵਿੱਚ ਨਾਕਾਮ ਰਹਿਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੀ ਸਖ਼ਤ ਆਲੋਚਨਾ ਕੀਤੀ।

ਅੱਜ ਇਥੇ ਪੰਜਾਬ ਵਿਧਾਨ ਸਭਾ ਵਿਖੇ ਬਿੱਲ 'ਤੇ ਚਰਚਾ ਦੌਰਾਨ ਸ੍ਰੀ ਅਮਨ ਅਰੋੜਾ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ, ਬੇਅਦਬੀ ਦੀਆਂ ਘਟਨਾਵਾਂ ਖਾਸ ਕਰਕੇ 2015 ਦੇ ਬਰਗਾੜੀ, ਕੋਟਕਪੂਰਾ ਅਤੇ ਬਹਿਬਲ ਕਲਾਂ ਕਾਂਡ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ, ਵਿੱਚ ਲੋਕਾ ਨੂੰ ਇਨਸਾਫ਼ ਦੇਣ ‘ਚ ਸਿਰੇ ਤੋਂ ਨਾਕਾਮ ਰਹੀਆਂ ਹਨ।

ਕਾਂਗਰਸ ਪਾਰਟੀ ਦੇ ਦੋਹਰੇ ਚਿਹਰੇ ਨੂੰ ਉਜਾਗਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰ ਦੁਆਰਾ ਕਈ ਵਿਸ਼ੇਸ਼ ਜਾਂਚ ਟੀਮਾਂ (ਐਸਆਈਟੀ) ਅਤੇ ਕਮਿਸ਼ਨਾਂ ਦੇ ਗਠਨ ਦੇ ਬਾਵਜੂਦ ਕਿਸੇ ਨੇ ਵੀ ਬਾਦਲਾਂ ਨੂੰ ਬੇਅਦਬੀ ਦੇ ਮਾਮਲਿਆਂ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਨਹੀਂ ਕੀਤਾ, ਜਦਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੱਤਾ ਵਿੱਚ ਆਉਣ ਤੋਂ ਬਾਅਦ ਇਨ੍ਹਾਂ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਏਡੀਜੀਪੀ ਐਲ.ਕੇ. ਯਾਦਵ ਦੀ ਅਗਵਾਈ ਵਾਲੀ ਸਿੱਟ ਨੇ ਅਦਾਲਤ ਵਿੱਚ 7,000 ਤੋਂ ਵੱਧ ਪੰਨਿਆਂ ਦਾ ਚਲਾਨ ਪੇਸ਼ ਕੀਤਾ, ਜਿਸ ਵਿੱਚ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਹੋਰਾਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਹ ਕੇਸ ਇਸ ਸਮੇਂ ਫਰੀਦਕੋਟ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਚੱਲ ਰਿਹਾ ਹੈ।

ਸ੍ਰੀ ਅਰੋੜਾ ਨੇ ਕਿਹਾ ਕਿ ਸਿੱਖ ਧਰਮ ਦੇ ਰਖਵਾਲੇ ਹੋਣ ਦਾ ਦਾਅਵਾ ਕਰਨ ਵਾਲੇ ਬਾਦਲਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਵਿਖਾਵੇ ਲਈ 2016 ਵਿੱਚ ਕੇਂਦਰ ਨੂੰ ਇੱਕ ਕਮਜ਼ੋਰ ਬਿੱਲ ਭੇਜਿਆ ਸੀ, ਜਿਸਨੂੰ ਇਹ ਹਵਾਲਾ ਦਿੰਦਿਆਂ ਰੱਦ ਕਰ ਦਿੱਤਾ ਗਿਆ ਸੀ ਕਿ ਇਹ ਬਿੱਲ ਸਿਰਫ਼ ਇੱਕ ਧਾਰਮਿਕ ਗ੍ਰੰਥ ਦੀ ਰਖਵਾਈ ਦੀ ਗੱਲ ਕਰਦਾ ਹੈ। ਉਨ੍ਹਾਂ ਕਿਹਾ ਕਿ ਹੁਣ ਨਿਰਾਸ਼ਾ ਵਿੱਚ ਘਿਰੇ ਇਹ ਆਗੂ ਸਾਡੀ ਸਰਕਾਰ ਦੀ ਇਮਾਨਦਾਰੀ 'ਤੇ ਸਵਾਲ ਚੁੱਕ ਰਹੇ ਹਨ।

ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਬੇਅਦਬੀ ਦੇ ਮਾਮਲਿਆਂ ਦੇ ਮੁੱਖ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਰਹੀਆਂ, ਜਿਸ ਕਾਰਨ ਜਾਂਚ ਵਿੱਚ ਦੇਰੀ ਹੁੰਦੀ ਰਹੀ। ਇਸ ਦੇ ਉਲਟ 'ਆਪ' ਸਰਕਾਰ ਨੇ ਇਸ ਗੰਭੀਰ ਮਾਮਲੇ ਪ੍ਰਤੀ ਫੈਸਲਾਕੁੰਨ ਪਹੁੰਚ ਅਪਣਾਉਂਦਿਆ ਸਾਰੇ ਮਾਮਲਿਆਂ ਵਿੱਚ ਦੋਸ਼ ਪੱਤਰ ਦਾਇਰ ਕੀਤੇ, ਜਿਸ ਵਿੱਚ ਜਾਂਚ ਦੇ ਨਤੀਜਿਆਂ ਦੇ ਆਧਾਰ 'ਤੇ ਬਾਦਲਾਂ ਸਮੇਤ ਕਈ ਵਿਅਕਤੀਆਂ ਨੂੰ ਮੁਲਜ਼ਮ ਵਜੋਂ ਨਾਮਜ਼ਮ ਕੀਤਾ ਗਿਆ।

ਬਿੱਲ ਦੇ ਮੁੱਖ ਉਪਬੰਧਾਂ ‘ਤੇ ਰੌਸ਼ਨੀ ਪਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾਵਾਂ ਦਾ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਸ਼ਾਮਲ ਹੈ। ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਤਿਆਰ ਕੀਤਾ ਗਿਆ ਇਹ ਬਿੱਲ ਬੇਅਦਬੀ ਨੂੰ ਵਿਆਪਕ ਤੌਰ 'ਤੇ ਪਰਿਭਾਸ਼ਿਤ ਕਰਦਾ ਹੈ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ, ਗੁਟਕਾ ਸਾਹਿਬ, ਸ਼੍ਰੀਮਦ ਭਗਵਦ ਗੀਤਾ, ਕੁਰਾਨ ਸ਼ਰੀਫ ਅਤੇ ਪਵਿੱਤਰ ਬਾਈਬਲ ਵਰਗੇ ਧਾਰਮਿਕ ਗ੍ਰੰਥਾਂ ਨਾਲ ਛੇੜਛਾੜ, ਗ੍ਰੰਥਾਂ ਨੂੰ ਸਾੜਨਾ, ਪਾੜਨਾ, ਬੇਅਦਬੀ ਅਤੇ ਹੋਰ ਕਿਸੇ ਵੀ ਤਰੀਕੇ ਨਾਲ ਨੁਕਸਾਨ ਪਹੁੰਚਾਉਣ ਵਰਗੇ ਅਪਰਾਧ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਇਸ ਬਿੱਲ ਵਿੱਚ ਬੇਅਦਬੀ ਦੇ ਅਪਰਾਧ ਨੂੰ ਗੈਰ-ਜ਼ਮਾਨਤੀ ਅਤੇ ਸਮਝੌਤ-ਰਹਿਤ ਅਪਰਾਧ ਵਜੋਂ ਪਰਿਭਾਸ਼ਿਤ ਕੀਤਾ ਗਿਆ ਹੈ, ਜਿਸਦੀ ਘੱਟੋ-ਘੱਟ ਸਜ਼ਾ 10 ਸਾਲ ਕੈਦ ਅਤੇ 5 ਲੱਖ ਰੁਪਏ ਤੋਂ 10 ਲੱਖ ਰੁਪਏ ਤੱਕ ਦਾ ਜੁਰਮਾਨਾ ਹੈ। ਇਹ ਇੱਕ ਸਮਾਵੇਸ਼ੀ ਬਿੱਲ ਹੈ, ਜੋ ਸਾਰੇ ਪਵਿੱਤਰ ਗ੍ਰੰਥਾਂ ਲਈ ਬਰਾਬਰ ਸਤਿਕਾਰ ਦੀ ਗੱਲ ਕਰਦਾ ਹੈ।

ਉਨ੍ਹਾਂ ਕਿਹਾ ਕਿ ਇਹ ਬਿੱਲ ਤੇਜ਼ੀ ਨਾਲ ਜਾਂਚ ਨੂੰ ਯਕੀਨੀ ਬਣਾਉਂਦਾ ਹੈ, ਜਿਸ ਵਿੱਚ ਡੀਐਸਪੀ ਜਾਂ ਇਸ ਤੋਂ ਉੱਪਰ ਦੇ ਰੈਂਕ ਦੇ ਅਧਿਕਾਰੀ ਦੁਆਰਾ ਮਾਮਲਿਆਂ ਦੀ ਜਾਂਚ ਕੀਤੀ ਜਾਵੇਗੀ । ਇਸ ਦੇ ਨਾਲ ਹੀ ਇਹ ਬਿੱਲ ਬੇਅਦਬੀ ਦੇ ਮਾਮਲਿਆਂ ਵਿੱਚ ਸਬੂਤਾਂ ਨੂੰ ਸਤਿਕਾਰਪੂਰਨ ਸੰਭਾਲਣ ਦੇ ਉਪਬੰਧ ਤਹਿਤ ਧਾਰਮਿਕ ਅਵਸ਼ੇਸ਼ਾਂ ਦੇ ਨਿਰਾਦਰ ‘ਤੇ ਰੋਕ ਲਾਉਂਦਾ ਹੈ। ਇਹ ਉਪਬੰਧ ਪਵਿੱਤਰ ਗ੍ਰੰਥਾਂ ਨੂੰ ਮਾਣ-ਸਤਿਕਾਰ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਬੇਅਦਬੀ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਨਿਆਂ ਨੂੰ ਯਕੀਨੀ ਬਣਾਵੇਗਾ।

ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਬਿੱਲ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ 'ਆਪ' ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਧਾਰਮਿਕ ਅਤੇ ਸਮਾਜਿਕ ਤਾਣੇ-ਬਾਣੇ ਦੀ ਰਾਖੀ ਲਈ ਆਪਣੀ ਵਚਨਬੱਧਤਾ 'ਤੇ ਹਮੇਸ਼ਾ ਅਡੋਲ ਹੈ ਅਤੇ ‘ਆਪ’ ਸਰਕਾਰ ਰਾਜਨੀਤਿਕ ਲਾਭ ਲਈ ਧਾਰਮਿਕ ਆਸਥਾ ਅਤੇ ਸਿਸ਼ਟਾਚਾਰ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।

ਸ੍ਰੀ ਅਰੋੜਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਅਸੀਂ ਕਿਸੇ ਵੀ ਕੀਮਤ ‘ਤੇ ਪੰਜਾਬ ਦੀ ਧਾਰਮਿਕ ਸਦਭਾਵਨਾ ਨੂੰ ਢਾਹ ਨਹੀਂ ਲੱਗਣ ਦਿਆਂਗੇ ਅਤੇ ਇਸ ਵਾਰ ਬੇਅਦਬੀ ਦੇ ਮਾਮਲਿਆਂ ਵਿੱਚ ਨਿਆਂ ਜ਼ਰੂਰ ਮਿਲੇਗਾ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ