Wednesday, October 22, 2025

Chandigarh

ਰਾਜ ਵਿਆਪੀ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਬਾਲ ਵਿਆਹ ਰੋਕੇ ਗਏ: ਡਾ. ਬਲਜੀਤ ਕੌਰ

July 16, 2025 06:43 PM
SehajTimes

ਚੰਡੀਗੜ੍ਹ : ਬਾਲ ਵਿਆਹ ਰੋਕੂ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ, ਬੀਤੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਬਾਲ ਵਿਆਹ ਦੇ ਦੋ ਮਾਮਲੇ ਸਫਲਤਾਪੂਰਵਕ ਰੋਕੇ ਗਏ। ਇਹ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀ.ਸੀ.ਪੀ.ਯੂ.), ਸੀ.ਡੀ.ਪੀ.ਓ., ਬਾਲ ਭਲਾਈ ਕਮੇਟੀਆਂ ਅਤੇ ਚਾਈਲਡ ਹੈਲਪ ਲਾਈਨ ਟੀਮਾਂ ਵੱਲੋਂ ਪਿੰਡ ਸਹਾਣੇ ਚੱਕ (ਬਲਾਕ ਕਲਾਨੌਰ) ਅਤੇ ਗਾਧੀਆਂ ਪਨਿਆੜ (ਬਲਾਕ ਗੁਰਦਾਸਪੁਰ) ਵਿਖੇ ਤੇਜ਼ ਅਤੇ ਤਾਲਮੇਲ ਵਾਲੀ ਕਾਰਵਾਈ ਕਰਕੇ ਇਹ ਦੋਵੇਂ ਬਾਲ ਵਿਆਹ ਰੁਕਵਾਏ ਗਏ।

ਡਾ. ਬਲਜੀਤ ਕੌਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬਾਲ ਵਿਆਹ ਰੋਕੂ ਐਕਟ 2006 ਦੇ ਤਹਿਤ 18 ਸਾਲ ਤੋਂ ਘੱਟ ਉਮਰ ਦੀ ਲੜਕੀ ਅਤੇ 21 ਸਾਲ ਤੋਂ ਘੱਟ ਉਮਰ ਦੇ ਲੜਕੇ ਦਾ ਵਿਆਹ ਸਜ਼ਾਯੋਗ ਅਪਰਾਧ ਹੈ। ਯੋਜਨਾਬੱਧ ਵਿਆਹਾਂ ਦੀ ਜਾਣਕਾਰੀ ਮਿਲਣ 'ਤੇ ਤੁਰੰਤ ਦਖਲ ਅੰਦਾਜ਼ੀ ਕੀਤੀ ਗਈ ਅਤੇ ਦੋਵਾਂ ਪਰਿਵਾਰਾਂ ਨੂੰ ਕਾਨੂੰਨੀ ਨਿਯਮਾਂ, ਬੱਚਿਆਂ ਦੀ ਸਿਹਤ, ਸਿੱਖਿਆ ਅਤੇ ਭਵਿੱਖ 'ਤੇ ਬਾਲ ਵਿਆਹ ਦੇ ਨੁਕਸਾਨ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ।


ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਬਾਲ ਵਿਆਹ ਮੁਕਤ ਰਾਜ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਾਲ ਵਿਆਹਾਂ ਦੀਆਂ ਘਟਨਾਵਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਨਿਰੰਤਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਇਕ ਪ੍ਰਗਤੀਸ਼ੀਲ ਅਤੇ ਬੱਚਿਆਂ ਲਈ ਸੁਖਮਈ ਭਵਿੱਖ ਵਾਲਾ ਰਾਜ ਬਣਾਇਆ ਜਾਵੇਗਾ।

ਪਰਿਵਾਰਕ ਮੈਂਬਰਾਂ ਨੇ ਅਧਿਕਾਰੀਆਂ ਨੂੰ ਆਪਣੇ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਵਿਆਹਾਂ ਨੂੰ ਕਾਨੂੰਨੀ ਉਮਰ ਤੱਕ ਮੁਲਤਵੀ ਕਰਨ ਦੀ ਸਹਿਮਤੀ ਦਿੱਤੀ। ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਤੁਰੰਤ ਰਿਪੋਰਟ ਕਰਨ ਲਈ ਪਰਿਵਾਰਾਂ ਅਤੇ ਪਿੰਡ ਵਾਸੀਆਂ ਨੂੰ ਚਾਈਲਡ ਹੈਲਪਲਾਈਨ ਨੰਬਰ 1098 ਦੀ ਜਾਣਕਾਰੀ ਵੀ ਦਿੱਤੀ ਗਈ।

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਗਰੂਕ ਰਹਿਣ ਅਤੇ ਆਪਣੇ ਆਸ-ਪਾਸ ਜੇਕਰ ਕਿਸੇ ਵੀ ਬਾਲ ਵਿਆਹ ਦੀ ਜਾਣਕਾਰੀ ਮਿਲੇ ਤਾਂ ਤੁਰੰਤ ਚਾਈਲਡ ਹੈਲਪ ਲਾਈਨ 1098 ਜਾਂ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਸੂਚਿਤ ਕਰਨ। ਉਨ੍ਹਾਂ ਨੇ ਇਹ ਵੀ ਵਿਸ਼ਵਾਸ ਦਿਵਾਇਆ ਕਿ ਸੂਚਨਾ ਦੇਣ ਵਾਲੇ ਦਾ ਨਾਂ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

Have something to say? Post your comment

 

More in Chandigarh

ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫਰ ਲਈ ₹85 ਲੱਖ ਜਾਰੀ:ਡਾ.ਬਲਜੀਤ ਕੋਰ

ਪੰਜਾਬ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਐਸ.ਐਸ.ਐਫ. ਨੇ “ਹੌਲੀ ਚੱਲੋ" ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਚ ਇਲਾਜ ਕਰਵਾ ਰਹੇ ਨੌਜੁਆਨਾਂ ਨੂੰ ਮਠਿਆਈਆਂ ਅਤੇ ਕੰਬਲ ਵੰਡੇ

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ