Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅਰੁਨਾ ਚੌਧਰੀ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਭਰਨ ਦੇ ਨਿਰਦੇਸ਼

March 03, 2021 10:40 AM
Surjeet Singh Talwandi
ਚੰਡੀਗੜ੍ਹ : ਪੰਜਾਬ ਦੀਆਂ ਆਂਗਨਵਾੜੀ ਵਰਕਰਜ਼ ਯੂਨੀਅਨਾਂ ਦੀ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪ੍ਰਵਾਨਗੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ਅੱਜ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਨ ਦੇ ਆਦੇਸ਼ ਦਿੱਤੇ ਗਏ ਹਨ। ਇਹ ਅਸਾਮੀਆਂ ਭਰਨ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀਆਂ (ਡੀ.ਪੀ.ਓਜ਼) ਨੂੰ ਪਹਿਲਾਂ ਹੀ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਆਂਗਣਵਾੜੀ ਵਰਕਰਜ਼ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਸ੍ਰੀਮਤੀ ਚੌਧਰੀ ਨੇ ਅਧਿਕਾਰੀਆਂ ਨੂੰ ਤੁਰੰਤ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਇਹ ਵੀ ਦੱਸਿਆ ਕਿ ਹੋਰਨਾਂ ਵਿਭਾਗਾਂ ਨਾਲ ਸੰਬੰਧਤ ਜਾਇਜ਼ ਮੰਗਾਂ ਵੀ ਉਚਿਤ ਢੰਗ ਨਾਲ ਉਠਾਈਆਂ ਜਾਣਗੀਆਂ ਅਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਕਿਹਾ ਕਿ ਵਿੱਤ ਵਿਭਾਗ ਨਾਲ ਸਬੰਧਤ ਮੰਗਾਂ ਦੇ ਜਲਦੀ ਨਿਪਟਾਰੇ ਲਈ ਉਹ ਨਿੱਜੀ ਤੌਰ 'ਤੇ ਇਹ ਮਾਮਲਾ ਵਿੱਤ ਮੰਤਰੀ ਕੋਲ ਉਠਾਉਣਗੇ। 
ਆਂਗਨਵਾੜੀ ਕੇਂਦਰਾਂ ਵਿਚ 3 ਤੋਂ 6 ਸਾਲ ਦੇ ਬੱਚਿਆਂ ਨੂੰ ਦਾਖਲ ਕਰਨ ਸਬੰਧੀ ਮਾਮਲੇ ਬਾਰੇ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਸਕੂਲ ਸਿੱਖਿਆ ਮੰਤਰੀ ਕੋਲ ਉਠਾਇਆ ਜਾਵੇਗਾ। ਉਨ੍ਹਾਂ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਮਹਿਲਾ ਦਿਵਸ ਨੂੰ ਜੋਸ਼ੋ-ਖੋਰੋਸ਼ ਨਾਲ ਮਨਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾਇਰੈਕਟਰ-ਕਮ-ਵਿਸ਼ੇਸ਼ ਸਕੱਤਰ ਸ੍ਰੀ ਵਿਪੁਲ ਉਜਵਲ, ਜੁਆਇੰਟ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਸ੍ਰੀਮਤੀ ਰੁਪਿੰਦਰ ਕੌਰ ਅਤੇ ਆਂਗਨਵਾੜੀ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦੇ ਸ੍ਰੀਮਤੀ ਹਰਗੋਬਿੰਦ ਕੌਰ, ਸ੍ਰੀਮਤੀ ਊਸ਼ਾ ਰਾਣੀ, ਸ੍ਰੀਮਤੀ ਸੁਭਾਸ਼ ਰਾਣੀ, ਸ੍ਰੀਮਤੀ ਸ਼ਿੰਦਰਪਾਲ ਕੌਰ ਅਤੇ ਸ੍ਰੀਮਤੀ ਸਰੋਜ ਛੱਪੜੀਵਾਲਾ ਸ਼ਾਮਲ ਸਨ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ