Tuesday, December 16, 2025

Chandigarh

ਵਿਧਾਇਕ ਰੰਧਾਵਾ ਦੀ ਮੰਗ ਤੇ ਜਲ ਸਰੋਤ ਮੰਤਰੀ ਵੱਲੋਂ ਟਿਵਾਣਾ ਪਿੰਡ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਤੁਰੰਤ ਮਜ਼ਬੂਤ ਕਰਨ ਦਾ ਭਰੋਸਾ

July 16, 2025 07:20 PM
SehajTimes

ਡੇਰਾਬੱਸੀ : ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਰੱਖੇ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਭਰੋਸਾ ਦਿੱਤਾ ਕਿ ਡੇਰਾਬੱਸੀ ਹਲਕੇ ਦੇ ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਇਸ ਦੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਤੇ ਸਰਕਾਰ ਜਲਦ ਅਮਲ ਕਰੇਗੀ।

ਵਿਧਾਨ ਸਭਾ ਹਲਕਾ ਡੇਰਾ ਬੱਸੀ ਤੋਂ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਜਲ ਸਰੋਤ ਮੰਤਰੀ ਨੇ ਦੱਸਿਆ ਕਿ ਸਾਲ 2023 ਵਿੱਚ ਆਈ ਭਾਰੀ ਬਰਸਾਤ ਕਾਰਨ ਪਿੰਡ ਟਿਵਾਣਾ ਵਿਖੇ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਬਹੁਤ ਵੱਧ ਗਿਆ ਸੀ, ਜਿਸ ਕਾਰਨ ਘੱਗਰ ਦਰਿਆ ਦੇ ਹੜ੍ਹ ਦੇ ਪਾਣੀ ਨਾਲ ਖੱਬੇ ਪਾਸੇ ਲੱਗਦੀਆਂ ਵਾਹੀਯੋਗ ਜ਼ਮੀਨਾਂ ਵਿੱਚ ਪਾਣੀ ਭਰ ਗਿਆ ਸੀ ਅਤੇ ਨਾਲ ਹੀ ਖੋਰਾ ਪੈਣ ਨਾਲ ਜ਼ਮੀਨ ਦਾ ਪੱਧਰ ਲਗਭਗ 8 ਤੋਂ 10 ਫੁੱਟ ਨੀਵਾਂ ਹੋ ਗਿਆ ਸੀ, ਜਿਸ ਉਪਰੰਤ ਵਿਭਾਗ ਵਲੋਂ ਵਾਹੀਯੋਗ ਜ਼ਮੀਨ ਨੂੰ ਖੋਰ ਤੋਂ ਬਚਾਉਣ ਲਈ 2500 ਫੁੱਟ ਦੀ ਲੰਬਾਈ ਵਿੱਚ ਪੱਥਰਾਂ ਦੀ ਰਿਵੈਟਮੈਂਟ ਅਤੇ ਸਟੱਡ ਲਗਾਏ ਗਏ ਸਨ ਇਸ ਰਿਵੈਟਮੈਂਟ ਨੂੰ ਸਪੋਰਟ ਕਰਨ ਲਈ ਇਸ ਦੇ ਪਿੱਛੇ ਮਿੱਟੀ ਦੀ ਭਰਤੀ ਕਰਦੇ ਹੋਏ ਬੰਨ੍ਹ ਬਣਾਇਆ ਗਿਆ ਸੀ। ਉਨ੍ਹਾਂ ਦੱਸਿਆ ਇਸ ਕੰਮ ਨੂੰ ਕਰਨ ਲਈ ਵਿਭਾਗ ਵਲੋਂ ਇਸ ਮੌਕੇ 10 ਕਰੋੜ ਦਾ ਖਰਚਾ ਉਸ ਸਮੇਂ ਕੀਤਾ ਗਿਆ ਸੀ ਤੇ ਉਸਤੋ ਬਾਅਦ ਸਮੇ ਸਮੇ ਤੇ ਕਾਫ਼ੀ ਲਾਗਤ ਨਾਲ ਕੰਮ ਕਰਵਾਏ ਜਾਂਦੇ ਰਹੇ ਹਨ ।
ਲਗਾਤਾਰ ਕੰਮ

ਸ੍ਰੀ ਗੋਇਲ ਨੇ ਵਿਧਾਇਕ ਰੰਧਾਵਾ ਵੱਲੋਂ ਆਪਣੇ ਹਲਕੇ ਦੇ ਲੋਕਾਂ ਲਈ ਜ਼ਾਹਿਰ ਕੀਤੀ ਚਿੰਤਾ ਦੇ ਜੁਆਬ ਚ ਦੱਸਿਆ ਕਿ 29 ਜੂਨ, 2025 ਨੂੰ ਘੱਗਰ ਦੇ ਕੈਚਮੈਂਟ ਏਰੀਏ ਵਿੱਚ ਭਾਰੀ ਬਰਸਾਤ ਹੋਣ ਕਾਰਨ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਅਚਾਨਕ ਵੱਧ ਗਿਆ ਸੀ ਪਰ ਪੱਥਰਾਂ ਦੀ ਰਿਵੈਟਮੈਂਟ ਬਿਲਕੁਲ ਠੀਕ ਹੈ। ਹਾਲਾਂਕਿ ਰਿਵੈਟਮੈਂਟ ਦੇ ਪਿੱਛੇ ਲੱਗੇ ਮਿੱਟੀ ਦੇ ਬੰਨ੍ਹ ਨੂੰ ਥੋੜੀ ਜਗ੍ਹਾ ਤੋਂ ਖੋਰਾ ਲੱਗ ਗਿਆ ਸੀ। ਵਿਭਾਗ ਵਲੋਂ ਤੁਰੰਤ ਪ੍ਰਭਾਵ ਨਾਲ ਕਾਰਵਾਈ ਕਰਦੇ ਹੋਏ ਬੰਨ੍ਹ ਦੀ ਮੁਰੰਮਤ ਕਰਵਾ ਦਿਤੀ ਗਈ ਹੈ। ਇਹ ਮੁਰੰਮਤ ਦਾ ਕੰਮ ਵਿਭਾਗ ਨੇ ਆਪਣੇ ਪੱਧਰ ‘ਤੇ ਮੁਕੰਮਲ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਘੱਗਰ ਦਰਿਆ ਵਿੱਚ 8 ਜੁਲਾਈ, 2025 ਨੂੰ ਦੁਬਾਰਾ ਕਾਫੀ ਪਾਣੀ ਆਇਆ ਸੀ, ਪਰੰਤੂ ਇਸ ਬੰਨ੍ਹ ਨੂੰ ਕੋਈ ਨੁਕਸਾਨ ਨਾ ਕਰਦੇ ਹੋਏ ਅੱਗੇ ਨਿਕਲ ਗਿਆ।

ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ  ਕਿ ਘੱਗਰ ਦਰਿਆ ਦੇ ਸੱਜੇ ਪਾਸੇ ਪਿੰਡ ਟਿਵਾਣਾ ਵਿੱਚ ਘੱਗਰ ਨੂੰ ਚੌੜਾ ਕਰਨ ਅਤੇ ਇਸ ਮਿੱਟੀ ਨੂੰ ਬੰਨ੍ਹ ਦੇ ਖੱਬੇ ਪਾਸੇ ਪਾ ਕੇ ਬੰਨ੍ਹ ਨੂੰ ਚੌੜਾ/ਮਜ਼ਬੂਤ ਕਰਨ ਲਈ ਤਜਵੀਜ਼ ਵਿਭਾਗ ਵੱਲੋਂ ਲਗਭਗ 11 ਲੱਖ ਰੁਪਏ ਦੀ ਲਾਗਤ ਨਾਲ ਇਹ ਕੰਮ ਤੁਰੰਤ ਪ੍ਰਭਾਵ ਨਾਲ (ਕਲ੍ਹ ਤੋਂ) ਕਰਵਾਇਆ ਜਾਵੇਗਾ।

 

 

Have something to say? Post your comment

 

More in Chandigarh

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ