Tuesday, May 12, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪਟਿਆਲਾ ਜ਼ਿਲ੍ਹੇ 'ਚ ਮੁੜ ਸ਼ੁਰੂ ਹੋਈ ਨਸ਼ਾ ਮੁਕਤੀ ਯਾਤਰਾ

July 16, 2025 07:22 PM
SehajTimes

ਕਿਹਾ, ਰੰਗਲਾ ਪੰਜਾਬ ਬਣਨ ਲਈ ਨਸ਼ਿਆਂ ਦੇ ਕੋਹੜ ਦਾ ਜੜ੍ਹ ਤੋਂ ਖ਼ਾਤਮਾ ਜ਼ਰੂਰੀ

ਪਿੰਡ ਵਾਸੀਆਂ ਨੇ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਣ ਦਾ ਲਿਆ ਅਹਿਦ

ਸਿਹਤ ਮੰਤਰੀ ਵੱਲੋਂ ਪਿੰਡ ਨਵਾਂ ਫ਼ਤਿਹਪੁਰ, ਧਨੌਰੀ, ਧਨੌਰਾ ਤੇ ਦਿਆਗੜ੍ਹ ਵਿਖੇ ਪਿੰਡਾਂ ਵਾਸੀਆਂ ਨੂੰ ਕੀਤਾ ਗਿਆ ਨਸ਼ਿਆਂ ਖ਼ਿਲਾਫ਼ ਲਾਮਬੰਦ

ਪਟਿਆਲਾ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਭਰ ਵਿੱਚ ਚੱਲ ਰਹੀ ਨਸ਼ਾ ਮੁਕਤੀ ਯਾਤਰਾ ਦਾ ਦੂਜਾ ਪੜਾਅ ਪਟਿਆਲਾ ਜ਼ਿਲ੍ਹੇ 'ਚ ਸ਼ੁਰੂ ਹੋ ਗਿਆ ਹੈ, ਜਿਸ ਦੀ ਅਗਵਾਈ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮ 'ਚ ਸ਼ਿਰਕਤ ਕਰਕੇ ਕੀਤੀ ਗਈ।
ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਨਵਾਂ ਫ਼ਤਿਹਪੁਰ, ਧਨੌਰੀ, ਧਨੌਰਾ ਤੇ ਦਿਆਗੜ੍ਹ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਨ ਲਈ ਪੁੱਜੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਦਾ ਜੜ੍ਹ ਤੋਂ ਖ਼ਾਤਮਾ ਕਰਨ ਲਈ ਹਰੇਕ ਪਿੰਡ ਵਾਸੀ ਨਸ਼ਿਆਂ ਖ਼ਿਲਾਫ਼ ਵਿੱਢੀ ਇਸ ਲੜਾਈ ਦਾ ਹਿੱਸਾ ਬਣਕੇ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਆਪਣਾ ਯੋਗਦਾਨ ਪਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰੇਕ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਉਠਾਏ ਜਾ ਰਹੇ ਹਨ, ਇਸ ਲੜੀ ਤਹਿਤ ਨਸ਼ਿਆਂ ਦੇ ਕੋਹੜ ਦਾ ਖ਼ਾਤਮਾ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਨ ਲਈ ਨਸ਼ਿਆਂ ਦੇ ਕੋਹੜ ਦਾ ਜੜ੍ਹ ਤੋਂ ਖ਼ਾਤਮਾ ਜ਼ਰੂਰੀ ਹੈ।
ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਣ ਦੀ ਸਹੁੰ ਚੁਕਾਉਂਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਲੜਾਈ ਸਾਡੀਆਂ ਆਉਣ ਵਾਲੀਆਂ ਪੀੜ੍ਹੀ ਦੇ ਸੁਰੱਖਿਅਤ ਭਵਿੱਖ ਦੀ ਲੜਾਈ ਹੈ, ਇਸ 'ਚ ਹਰੇਕ ਵਿਅਕਤੀ ਆਪਣਾ ਬਣਦਾ ਯੋਗਦਾਨ ਪਾਵੇ।
ਡਾ. ਬਲਬੀਰ ਸਿੰਘ ਨੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖ਼ਿਲਾਫ਼ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ। ਉਨ੍ਹਾਂ ਹਾਜ਼ਰੀਨ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ, ਜਿੱਥੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਢੁਕਵਾਂ ਇਲਾਜ ਦੇਣ ਸਮੇਤ ਕਿੱਤਾ ਮੁਖੀ ਕੋਰਸ ਕਰਵਾ ਕੇ ਸਵੈ ਰੋਜ਼ਗਾਰ ਦੇ ਕਾਬਲ ਵੀ ਬਣਾਇਆ ਜਾਂਦਾ ਹੈ।
ਇਸ ਮੌਕੇ ਡੀ.ਐਸ.ਪੀ ਮਨੋਜ ਗੋਰਸੀ, ਡੀ.ਡੀ.ਪੀ.ਓ ਮਹਿੰਦਰਪਾਲ ਸਿੰਘ, ਬੀ.ਡੀ.ਪੀ.ਓ. ਬਲਜੀਤ ਸਿੰਘ ਸੋਹੀ, ਜੈ ਸ਼ੰਕਰ, ਹਰਪਾਲ ਸਿੰਘ ਵਿਰਕ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।

Have something to say? Post your comment

 

More in Malwa

ਤਲਵੰਡੀ ਕਲਾਂ ਦੀ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੀ ਕ੍ਰਿਕਟ ਟੀਮ ਨੂੰ ਕਿੱਟਾਂ ਵੰਡੀਆਂ ਗਈਆਂ

ਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਮੁਕੰਮਲ : ਮਾਨ

ਮੁਖਤਿਆਰ ਸਿੰਘ ਪੰਨੂ ਦੇ ਅਕਾਲ ਚਲਾਣਾ ਤੇ ਵੱਖ ਵੱਖ ਆਗੂਆਂ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

ਸੰਗਰੂਰ ਦੇ ਆਂਗਣਵਾੜੀ ਕੇਂਦਰਾਂ 'ਚ ਈ.ਸੀ.ਸੀ.ਈ. ਦਿਵਸ ਉਤਸ਼ਾਹ ਨਾਲ ਮਨਾਇਆ

ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ : ਓ.ਐਸ.ਡੀ.

ਧੂਰੀ 'ਚ 'ਮੇਰੀ ਰਸੋਈ ਸਕੀਮ' ਤਹਿਤ ਰਾਸ਼ਨ ਕਿੱਟਾਂ ਵੰਡੀਆਂ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ ਦੇ ਨਤੀਜੇ ਤਮੰਨਾ ਪਰਜਾਪਤੀ ਤੋਂ ਬਾਅਦ ਹੁਣ ਜੈਤੋ ਦੀ ਧੀ ਹਰਲੀਨ ਸ਼ਰਮਾ ਨੇ 10ਵੀਂ ਦੇ ਨਤੀਜਿਆਂ ਵਿੱਚੋਂ ਕੀਤਾ ਟਾਪ

ਹਲਕੇ ਸੁਤਰਾਣੇ ਦੀ ਸੰਗਤ ਹਲਕੇ ਦੀ ਵਾਗਡੋਰ ਲੁੰਬਾਂ ਪਰਿਵਾਰ ਨੂੰ ਸੰਭਾਉਣ ਦੀ ਕਾਹਲੀ 'ਚ : ਵਰੁਣ ਕਾਂਸਲ

ਕਿਸਾਨਾਂ ਨੇ ਪੀਏਡੀਬੀ ਦੀ ਸੁਨਾਮ ਸ਼ਾਖਾ ਨੂੰ ਲਾਇਆ ਜਿੰਦਰਾ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ